ਗੁਰੂਹਰਸਹਾਏ ''ਚ ਹੈੱਡ ਕਾਂਸਟੇਬਲ ਨੇ ਕੀਤੀ ਖ਼ੁਦਕੁਸ਼ੀ, Suicide ਕਰਨ ਤੋਂ ਪਹਿਲਾਂ ਪਰਿਵਾਰ ਨਾਲ ਫੋਨ ''ਤੇ ਕੀਤੀ ਗੱਲ
Wednesday, Feb 22, 2023 - 06:02 PM (IST)
ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਐਕਸਾਈਜ਼ ਵਿਭਾਗ 'ਚ ਤਾਇਨਾਤ ਹੈੱਡ ਕਾਂਸਟੇਬਲ ਜਸਵੰਤ ਸਿੰਘ ਵੱਲੋਂ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਮੁਤਾਬਕ ਐਕਸਾਈਜ਼ ਵਿਭਾਗ 'ਚ ਹੈਡ ਕਾਂਸਟੇਬਲ ਜਸਵੰਤ ਸਿੰਘ, ਜੋ ਕਿ ਸ਼ਹਿਰ ਦੀ ਫਰੀਦਕੋਟ ਰੋਡ 'ਤੇ ਸਥਿਤ ਕਿਸੇ ਦੁਕਾਨ ਉਪਰ ਬਣੇ ਚੁਬਾਰੇ ਵਿਚ ਕਿਰਾਏ 'ਤੇ ਰਹਿ ਰਿਹਾ ਸੀ, ਨੇ ਬੀਤੀ ਰਾਤ ਬਾਥਰੂਮ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ- ਭ੍ਰਿਸ਼ਟਾਚਾਰ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਗੁਰੂਹਰਸਹਾਏ ਦਾ BDPO ਤੇ ਪੰਚਾਇਤ ਸਕੱਤਰ ਮੁਅੱਤਲ
ਮ੍ਰਿਤਕ ਜਸਵੰਤ ਸਿੰਘ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਆਪਣੇ ਮੋਬਾਈਲ ਫੋਨ 'ਤੇ ਘਰ ਗੱਲ ਕੀਤੀ ਸੀ। ਜਸਵੰਤ ਸਿੰਘ ਨੇ ਕਿਸ ਕਾਰਨ ਦੇ ਚੱਲਦਿਆਂ ਖ਼ੁਦਕੁਸ਼ੀ ਕੀਤੀ ਹੈ, ਫਿਲਹਾਲ ਇਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ। ਮ੍ਰਿਤਕ ਗਿੱਦੜਬਾਹਾ ਏਰੀਆਂ ਦਾ ਰਹਿਣ ਵਾਲਾ ਸੀ। ਮੌਕੇ 'ਤੇ ਆਪਣੀ ਟੀਮ ਨਾਲ ਪਹੁੰਚੇ ਥਾਣਾ ਮੁਖੀ ਰਵੀ ਕੁਮਾਰ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਕਿਸਾਨਾਂ ਨੇ ਪਠਾਨਕੋਟ-ਅੰਮ੍ਰਿਤਸਰ ਰੇਲਵੇ ਲਾਈਨ 'ਤੇ ਲਾਇਆ ਅਣਮਿੱਥੇ ਸਮੇਂ ਲਈ ਧਰਨਾ, 10 ਰੇਲਾਂ ਹੋਈਆਂ ਪ੍ਰਭਾਵਿਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।