ਹੈੱਡ ਕਾਂਸਟੇਬਲ ਗੁਰਦੀਪ ਸਿੰਘ ਦੇ ਭੋਗ 'ਤੇ ਪਹੁੰਚੇ ਪੰਜਾਬ ਦੇ DGP ਦਿਨਕਰ ਗੁਪਤਾ

Thursday, Oct 10, 2019 - 02:22 PM (IST)

ਹੈੱਡ ਕਾਂਸਟੇਬਲ ਗੁਰਦੀਪ ਸਿੰਘ ਦੇ ਭੋਗ 'ਤੇ ਪਹੁੰਚੇ ਪੰਜਾਬ ਦੇ DGP ਦਿਨਕਰ ਗੁਪਤਾ

ਜਲੰਧਰ (ਸੋਨੂੰ)— ਨਸ਼ਾ ਤਸਕਰਾਂ ਨਾਲ ਹੋਈ ਮੁਠਭੇੜ 'ਚ ਸ਼ਹੀਦ ਹੋਏ ਐੱਸ. ਟੀ. ਐੱਫ. ਦੇ ਕਾਂਸਟੇਬਲ ਗੁਰਦੀਪ ਸਿੰਘ ਦਾ ਅੱਜ ਜਲੰਧਰ ਵਿਖੇ ਦਿਓਲ ਨਗਰ 'ਚ ਸਥਿਤ ਇਕ ਗੁਰਦਆਰੇ 'ਚ ਭੋਗ ਦੀ ਰਸਮ ਅਦਾ ਕੀਤੀ। ਇਸ ਮੌਕੇ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਵੀ ਮੌਜੂਦ ਰਹੇ। ਉਨ੍ਹਾਂ ਪਰਿਵਾਰ ਦਾ ਨਾਲ ਦੁੱਖ ਸਾਂਝਾ ਕੀਤਾ। ਇਸ ਤੋਂ ਇਲਾਵਾ ਜਲੰਧਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਸਮੇਤ ਕਈ ਪੁਲਸ ਅਧਿਕਾਰੀ ਵੀ ਸ਼ਾਮਲ ਹੋਏ।

PunjabKesari

ਦੱਸਣਯੋਗ ਹੈ ਕਿ ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਗਏ ਐੱਸ.ਟੀ.ਐੱਫ. ਦੇ ਹੈੱਡ ਕਾਂਸਟੇਬਲ ਗੁਰਦੀਪ ਸਿੰਘ ਦੀ ਨਸ਼ਾ ਤਸਕਰਾਂ ਨਾਲ ਮੁਠਭੇੜ ਹੋ ਗਈ ਸੀ। ਇਸ ਮੁਠਭੇੜ 'ਚ ਨਸ਼ਾ ਤਸਕਰ ਵੱਲੋਂ ਚਲਾਈ ਗਈ ਗੋਲੀ ਦੌਰਾਨ ਹੈੱਡ ਕਾਂਸਟੇਬਲ ਗੁਰਦੀਪ ਸਿੰਘ ਦੀ ਮੌਤ ਹੋ ਗਈ ਸੀ। 


author

shivani attri

Content Editor

Related News