ਕੇਂਦਰੀ ਜੇਲ੍ਹ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ, ਹੈਰਾਨ ਕਰੇਗਾ ਪੂਰਾ ਮਾਮਲਾ
Friday, Nov 21, 2025 - 04:25 PM (IST)
ਕਪੂਰਥਲਾ (ਮਹਾਜਨ, ਭੂਸ਼ਣ, ਮਲਹੋਤਰਾ)-ਕੇਂਦਰੀ ਜੇਲ੍ਹ ਜਲੰਧਰ ਤੇ ਕਪੂਰਥਲਾ ਵਿਚ ਚਲਾਈ ਜਾ ਰਹੀ ਚੈਕਿੰਗ ਮੁਹਿੰਮ ਦੌਰਾਨ ਪੁਲਸ ਟੀਮ ਵੱਲੋਂ ਇੱਕ ਆਈ. ਆਰ. ਬੀ. ’ਚ ਤਾਇਨਾਤ ਹੈੱਡ ਕਾਂਸਟੇਬਲ ਨੂੰ ਚੈਕਿੰਗ ਵੇਲੇ ਵੱਡੀ ਮਾਤਰਾ ’ਚ ਨਸ਼ੇ ਵਾਲੇ ਪਦਾਰਥਾਂ ਨਾਲ ਗ੍ਰਿਫਤਾਰ ਕੀਤਾ ਗਿਆ। ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਕੇ ਪੁੱਛ-ਗਿੱਛ ਦਾ ਦੌਰ ਤੇਜ਼ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਜ਼ਿਲ੍ਹੇ ਅੰਦਰ ਲੱਗੀਆਂ ਕਈ ਪਾਬੰਦੀਆਂ, 19 ਜਨਵਰੀ ਤੱਕ ਹੁਕਮ ਜਾਰੀ
ਜਾਣਕਾਰੀ ਅਨੁਸਾਰ ਏ. ਡੀ. ਜੀ. ਪੀ. ਜੇਲ੍ਹ ਅਰੁਣਪਾਲ ਸਿੰਘ ਦੇ ਆਦੇਸ਼ਾਂ ਤਹਿਤ ਸੂਬੇ ਭਰ ਦੀਆਂ ਜੇਲ੍ਹਾਂ ਵਿਚ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਮੁਹਿੰਮ ਦੇ ਤਹਿਤ ਪਿਛਲੇ ਦਿਨੀ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਸੀ. ਆਰ. ਪੀ. ਐੱਫ. ਅਤੇ ਜੇਲ੍ਹ ਪੁਲਸ ਵੱਲੋਂ ਸਾਂਝੇ ਤੌਰ ’ਤੇ ਚੈਕਿੰਗ ਮੁਹਿੰਮ ਚਲਾਈ ਗਈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਲਈ ਅਗਲੇ 7 ਦਿਨਾਂ ਦੀ ਭਵਿੱਖਬਾਣੀ! ਵਿਭਾਗ ਨੇ ਮੀਂਹ ਬਾਰੇ ਦਿੱਤੀ ਅਹਿਮ ਜਾਣਕਾਰੀ
ਇਸੇ ਦੌਰਾਨ ਜੇਲ੍ਹ ਵਿਚ ਤਾਇਨਾਤ 7 ਆਈ. ਆਰ. ਬੀ. ਦੇ ਹੈੱਡ ਕਾਂਸਟੇਬਲ ਦਲਵਿੰਦਰ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਪਿੰਡ ਬੁੱਧੋਵਾਲ ਖੁਰਦ, ਥਾਣਾ ਫਤਿਹਗੜ੍ਹ ਚੂੜੀਆਂ ਜ਼ਿਲ੍ਹਾ ਗੁਰਦਾਸਪੁਰ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 15 ਪੁਆਇੰਟ 20 ਗ੍ਰਾਮ ਕਾਲੇ ਰੰਗ ਦਾ ਨਸ਼ੇ ਵਾਲਾ ਪਦਾਰਥ, 30 ਪੁਆਇੰਟ 20 ਗ੍ਰਾਮ ਸਫੇਦ ਰੰਗ ਦਾ ਨਸ਼ੀਲਾ ਪਦਾਰਥ ਅਤੇ 70 ਗ੍ਰਾਮ ਤੰਬਾਕੂ ਬਰਾਮਦ ਹੋਇਆ। ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਥਾਣਾ ਕੋਤਵਾਲੀ ਦੀ ਪੁਲਸ ਹਵਾਲੇ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਛੇਹਰਟਾ ਕਤਲ ਕਾਂਡ ਮਾਮਲੇ 'ਚ 2 ਮੁੱਖ ਸ਼ੂਟਰ ਗ੍ਰਿਫ਼ਤਾਰ
ਇਸ ਸਬੰਧ ਵਿਚ ਜਦੋਂ ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਇੰਸਪੈਕਟਰ ਬਲਵਿੰਦਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਮੁਲਜ਼ਮ ਹੈੱਡ ਕਾਂਸਟੇਬਲ ਦਾ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਸ ਰਿਮਾਂਡ ਦੌਰਾਨ ਮੁਲਜ਼ਮ ਤੋਂ ਨਸ਼ੇ ਦੀ ਸਪਲਾਈ ਕਰਨ ਵਾਲੇ ਵਿਅਕਤੀਆਂ ਦੇ ਸਬੰਧ ਵਿਚ ਪੁੱਛਗਿੱਛ ਕੀਤੀ ਜਾਵੇਗੀ।
