ਪੰਜਾਬ ''ਚ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
Sunday, Apr 26, 2026 - 11:36 AM (IST)
ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਥਾਣਾ ਜੈਤੋ ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਹੈੱਡ ਕਾਂਸਟੇਬਲ ਵਿਕਰਮ ਸ਼ਰਮਾ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਤਹਿਸੀਲ ਜੈਤੋ ਜ਼ਿਲ੍ਹਾ ਫਰੀਦਕੋਟ ਦੇ ਇਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ ਤਬਦੀਲੀ ਦੇ ਸੰਕੇਤ
ਸ਼ਿਕਾਇਤ ਕਰਤਾ ਵਿਰੁੱਧ ਝਗੜੇ ਦੀ ਸ਼ਿਕਾਇਤ ਮਿਲੀ ਸੀ, ਜਿਸ ਤਹਿਤ ਦੋਸ਼ੀ ਸੀਨੀਅਰ ਕਾਂਸਟੇਬਲ ਸ਼ਿਕਾਇਤ ਕਰਤਾ ਨੂੰ ਉਸ ਦੀ ਆਲਟੋ ਕਾਰ ਸਮੇਤ ਥਾਣਾ ਜੈਤੋ, ਜ਼ਿਲ੍ਹਾ ਫਰੀਦਕੋਟ ਲੈ ਕੇ ਆਇਆ ਸੀ। ਇਸ ਤੋਂ ਬਾਅਦ ਦੋਵੇਂ ਧਿਰਾਂ ਵਿਚਕਾਰ ਸਮਝੌਤਾ ਹੋ ਗਿਆ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਦੋਸ਼ੀ ਹੈੱਡ ਕਾਂਸਟੇਬਲ ਨੇ ਉਸ ਦੀ ਆਲਟੋ ਕਾਰ ਥਾਣੇ ’ਚ ਹੀ ਰੱਖ ਲਈ ਅਤੇ ਉਸ ਦੀ ਕਾਰ ਛੱਡਣ ਬਦਲੇ 5000 ਰੁਪਏ ਰਿਸ਼ਵਤ ਮੰਗੀ। ਸ਼ਿਕਾਇਤ ਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।
ਸ਼ਿਕਾਇਤ ਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਯੂਨਿਟ, ਫਰੀਦਕੋਟ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਟੀਮ ਨੇ ਇਕ ਜਾਲ ਵਿਛਾਇਆ, ਜਿਸ ਦੌਰਾਨ ਦੋਸ਼ੀ ਹੈੱਡ ਕਾਂਸਟੇਬਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਇਹ ਵੀ ਪੜ੍ਹੋ: ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ ਤਿਆਰੀ ’ਚ ਭਾਜਪਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
