ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਸਵੈ-ਇੱਛਾ ਨਾਲ ਸੇਵਾਵਾਂ ਖ਼ਤਮ ਕਰਨ ਦਾ ਫ਼ੈਸਲਾ

Friday, Jun 30, 2023 - 11:34 AM (IST)

ਅੰਮ੍ਰਿਤਸਰ (ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਿਛਲੇ ਲੰਮੇ ਸਮੇਂ ਤੋਂ ਬਤੌਰ ਵਧੀਕ ਹੈੱਡ ਗ੍ਰੰਥੀ ਅਤੇ ਹੈੱਡ ਗ੍ਰੰਥੀ ਦੀਆਂ ਸੇਵਾਵਾਂ ਨਿਭਾਉਣ ਵਾਲੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਵੈ-ਇੱਛਾ ਨਾਲ ਆਪਣੀਆਂ ਸੇਵਾਵਾਂ ਸਮਾਪਤ ਕਰਨ ਦਾ ਫ਼ੈਸਲਾ ਲਿਆ ਹੈ। ਗਿਆਨੀ ਜਗਤਾਰ ਸਿੰਘ ਨੇ ਧਾਰਮਿਕ ਸਿੱਖਿਆ ਦਾ ਗਿਆਨ ਸਾਹਿਬ ਸਿੰਘ ਸ਼ਾਹਬਾਦ ਕੋਲੋਂ ਪ੍ਰਾਪਤ ਕੀਤਾ ਸੀ ਅਤੇ ਇਸ ਉਪਰੰਤ ਉਨ੍ਹਾਂ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਸੇਵਾਵਾਂ ਨਿਭਾਈਆਂ।

ਇਹ ਵੀ ਪੜ੍ਹੋ- ਮੌਸਮ ਨੂੰ ਲੈ ਕੇ ਤਾਜ਼ਾ ਜਾਣਕਾਰੀ, ਜਾਣੋ ਆਉਣ ਵਾਲੇ 5 ਦਿਨਾਂ 'ਚ ਕਿਹੋ ਜਿਹਾ ਰਹੇਗਾ ਮੌਸਮ

ਦੱਸਣਯੋਗ ਹੈ ਕਿ ਗਿਆਨੀ ਜਗਤਾਰ ਸਿੰਘ ਦਸੰਬਰ 1993 ਤੋਂ ਮਾਰਚ 1994 ਤੱਕ ਬਤੌਰ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਵੀ ਸੇਵਾਵਾਂ ਨਿਭਾ ਚੁੱਕੇ ਸਨ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਵਲੋਂ ਮੁੜ 7 ਅਗਸਤ 2013 ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਗ੍ਰੰਥੀ ਦੀਆਂ ਸੇਵਾਵਾਂ ਨਿਭਾਉਣ ਲਈ ਨਾਮਜ਼ਦ ਕਰ ਦਿੱਤਾ ਗਿਆ ਸੀ ਅਤੇ 2013 ਤੋਂ 22 ਨਵੰਬਰ 2022 ਤੱਕ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਵਜੋਂ ਸੇਵਾ ਕਰਦੇ ਰਹੇ। ਨਵੰਬਰ 2022 ਤੋਂ 30 ਜੂਨ 2023 ਤੱਕ ਉਨ੍ਹਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਆਪਣੀਆਂ ਸੇਵਾਵਾਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਵਿਵਾਦਾਂ ਤੋਂ ਦੂਰ ਰਹਿ ਕੇ ਸ੍ਰੀ ਗੁਰੂ ਰਾਮਦਾਸ ਦੇ ਦਰਬਾਰ ਦੀ ਸ਼ਾਤ ਚਿੱਤ ਸੇਵਾ ਕਰਦੇ ਹੋਏ ਅੱਜ ਆਪਣੀ ਸਵੈ-ਇੱਛਾ ਮੁਤਾਬਕ ਸੇਵਾਵਾਂ ਸਮਾਪਤ ਕਰਨ ਦਾ ਫ਼ੈਸਲਾ ਕੀਤਾ ਹੈ।

ਇਹ ਵੀ ਪੜ੍ਹੋ- ਗੁਰਬਾਣੀ ਪ੍ਰਸਾਰਣ ਲਈ ਆਪਣਾ Youtube ਚੈਨਲ ਸ਼ੁਰੂ ਕਰਨ ਦੀ ਤਿਆਰੀ 'ਚ ਸ਼੍ਰੋਮਣੀ ਕਮੇਟੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News