ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਨਾਲ ਵਾਪਰਿਆ ਭਾਣਾ! ਪਿੰਡ ਵਾਸੀਆਂ ਨੇ ਜਾਮ ਕੀਤੀ ਸੜਕ (ਵੀਡੀਓ)

Wednesday, Sep 18, 2024 - 10:39 AM (IST)

ਗੁਰਦਾਸਪੁਰ (ਗੁਰਪ੍ਰੀਤ ਸਿੰਘ): ਗੁਰਦਾਸਪੁਰ ਦੇ ਕਸਬਾ ਕਲਾਨੌਰ ਨੇੜੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਇਸ ਹਾਦਸੇ ਦੇ ਵਿਰੋਧ ਵਿਚ ਪਿੰਡ ਵਾਸੀਆਂ ਨੇ ਕਲਾਨੌਰ ਤੋਂ ਬਟਾਲਾ ਰੋਡ 'ਤੇ ਧਰਨਾ ਲਗਾ ਦਿੱਤਾ ਤੇ ਆਵਾਜਾਈ ਰੋਕ ਦਿੱਤੀ। ਪਿੰਡ ਵਾਸੀਆਂ ਨੇ ਇਸ ਮਾਮਲੇ ਵਿਚ ਇਨਸਾਫ਼ ਦੀ ਮੰਗ ਕੀਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਚਰਨਜੀਤ ਸਿੰਘ ਚੰਨੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਜਾਣਕਾਰੀ ਮੁਤਾਬਕ ਪਿੰਡ ਖੁਸ਼ੀਪੁਰ ਦੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਤਰਲੋਕ ਸਿੰਘ ਆਪਣੀ ਪਤਨੀ ਦੀ ਦਵਾਈ ਲੈਣ ਵਾਸਤੇ ਜਾ ਰਹੇ ਸੀ। ਰਾਹ ਵਿਚ ਉਨ੍ਹਾਂ ਨੂੰ ਫ਼ੋਨ ਆਇਆ ਤਾਂ ਉਹ ਸਾਈਡ 'ਤੇ ਰੁਕ ਕੇ ਫ਼ੋਨ ਸੁਣਨ ਲੱਗ ਪਏ। ਇਸ ਦੌਰਾਨ ਇਕ ਹੈਡਰਾ ਕ੍ਰੇਨ ਨੇ ਉਸ ਨੂੰ ਕੁਚਲ ਦਿੱਤਾ। ਚਸ਼ਮਦੀਦਾਂ ਤੇ ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਹੈਡਰਾ ਕ੍ਰੇਨ ਤੇਜ਼ ਰਫ਼ਤਾਰ ਨਾਲ ਆ ਰਹੀ ਸੀ। ਉਨ੍ਹਾਂ ਇਸ ਮਾਮਲੇ ਵਿਚ ਇਨਸਾਫ਼ ਦੀ ਮੰਗ ਕਰਦਿਆਂ ਕਲਾਂਨੌਰ ਤੋਂ ਬਟਾਲਾ ਰੋਡ 'ਤੇ ਧਰਨਾ ਲਗਾ ਦਿੱਤਾ। ਮ੍ਰਿਤਕ ਦੇ ਵੱਡੇ ਭਰਾ ਨੇ ਦੱਸਿਆ ਕਿ ਉਨ੍ਹਾਂ ਨੂੰ ਫ਼ੋਨ 'ਤੇ ਇਸ ਹਾਦਸੇ ਦੀ ਸੂਚਨਾ ਮਿਲੀ ਸੀ। ਉਨ੍ਹਾਂ ਨੇ ਕਿਹਾ ਕਿ ਸਾਨੂੰ ਇਸ ਮਾਮਲੇ ਵਿਚ ਇਨਸਾਫ਼ ਚਾਹੀਦਾ ਹੈ। 

ਇਹ ਖ਼ਬਰ ਵੀ ਪੜ੍ਹੋ - ਮੁਲਾਜ਼ਮਾਂ ਲਈ Good News: ਵੱਡਾ ਤੋਹਫ਼ਾ ਦੇਣ ਜਾ ਰਹੀ ਸਰਕਾਰ

ਮਾਮਲੇ ਸਬੰਧੀ ਗੱਲਬਾਤ ਕਰਦਿਆਂ ਐੱਸ.ਐੱਚ.ਓ. ਨੇ ਦੱਸਿਆ ਕਿ ਬਟਾਲਾ ਮੇਨ ਰੋਡ 'ਤੇ ਵਾਪਰੇ ਹਾਦਸੇ ਵਿਚ ਗ੍ਰੰਥੀ ਸਿੰਘ ਤਰਲੋਕ ਸਿੰਘ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਹੈਡਰਾ ਮਸ਼ੀਨ ਨੇ ਟੱਕਰ ਮਾਰੀ ਸੀ। ਹਾਦਸੇ ਮਗਰੋਂ ਡਰਾਈਵਰ ਕ੍ਰੇਨ ਛੱਡ ਕੇ ਫ਼ਰਾਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News