ਅੰਮ੍ਰਿਤਸਰ ''ਚ ਵੱਡੀ ਵਾਰਦਾਤ, ਭਗਵਾਨ ਵਾਲਮੀਕਿ ਸੇਵਾ ਸੋਸਾਇਟੀ ਦੇ ਮੁਖੀ ''ਤੇ ਗੋਲੀਆਂ ਨਾਲ ਹਮਲਾ
Thursday, Oct 09, 2025 - 10:59 AM (IST)

ਅੰਮ੍ਰਿਤਸਰ- ਅੰਮ੍ਰਿਤਸਰ ਦੇ ਖਾਸਾ ਇਲਾਕੇ 'ਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਭਗਵਾਨ ਵਾਲਮੀਕਿ ਸੇਵਾ ਸੋਸਾਇਟੀ ਦੇ ਮੁਖੀ ਬਾਬਾ ਲਾਡੀ ਨਾਥ ਉੱਤੇ ਜਾਨਲੇਵਾ ਹਮਲਾ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬਾਬਾ ਲਾਡੀ ਨਾਥ ਰਾਤ ਦੇ ਸਮੇਂ ਖਾਸਾ ਤੋਂ ਆਪਣੇ ਘਰ ਵਾਪਸ ਆ ਰਹੇ ਸਨ। ਇਸ ਦੌਰਾਨ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਦੀ ਗੱਡੀ ਉੱਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਨਾਲ ਗੱਡੀ ਦਾ ਕੱਚ ਟੁੱਟ ਗਿਆ, ਪਰ ਖੁਸ਼ਕਿਸਮਤੀ ਨਾਲ ਬਾਬਾ ਲਾਡੀ ਨਾਥ ਇਸ ਹਮਲੇ ਵਿੱਚ ਸੁਰੱਖਿਅਤ ਬਚ ਗਏ।
ਇਹ ਵੀ ਪੜ੍ਹੋ-ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਇਨ੍ਹਾਂ ਪਿੰਡਾਂ ਲਈ ਜਾਰੀ ਕਰ'ਤੇ ਫੰਡ
ਬਾਬਾ ਲਾਡੀ ਨਾਥ ਨੇ ਦੱਸਿਆ ਕਿ ਹਮਲਾਵਰਾਂ ਨੇ ਆਪਣੇ ਚਿਹਰੇ ਕਪੜਿਆਂ ਨਾਲ ਢੱਕੇ ਹੋਏ ਸਨ, ਜਿਸ ਕਾਰਨ ਉਨ੍ਹਾਂ ਦੀ ਪਹਿਚਾਣ ਨਹੀਂ ਹੋ ਸਕੀ। ਗੋਲੀ ਚਲਾਉਣ ਤੋਂ ਬਾਅਦ ਦੋਵੇਂ ਨੌਜਵਾਨ ਤੇਜ਼ੀ ਨਾਲ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਅਤੇ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਰੱਦ ਹੋਈਆਂ ਛੁੱਟੀਆਂ, ਨਵੇਂ ਹੁਕਮ ਜਾਰੀ
ਦੂਜੇ ਪਾਸੇ, ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦੇ ਹੋਏ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਅਧਿਕਾਰੀ ਜੋਗਿੰਦਰ ਸਿੰਘ ਨੇ ਕਿਹਾ ਕਿ ਜਗ੍ਹਾ ਦਾ ਮੌਇਨਾ ਕੀਤਾ ਗਿਆ ਹੈ ਅਤੇ ਨੇੜਲੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ ਤਾਂ ਜੋ ਹਮਲਾਵਰਾਂ ਦੀ ਪਹਿਚਾਣ ਕੀਤੀ ਜਾ ਸਕੇ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਬਾਬਾ ਲਾਡੀ ਨਾਥ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕਰਕੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੇ ਹਾਦਸੇ ਨਾ ਹੋਣ।
ਇਹ ਵੀ ਪੜ੍ਹੋ-ਪੰਜਾਬ 'ਚ ਮੰਡਰਾਉਣ ਲੱਗਾ ਵੱਡਾ ਖ਼ਤਰਾ, ਬਿਆਸ ਦਰਿਆ ’ਚ ਵੱਧ ਰਿਹਾ ਪਾਣੀ ਦਾ ਪੱਧਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8