ਪਿੰਡ ਕਰਮਗੜ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕੈਂਪ, ਲੋਕਾਂ ਨੇ ਕਰਵਾਇਆ ਰਜਿਸਟਰੇਸ਼ਨ

Friday, Sep 26, 2025 - 07:08 PM (IST)

ਪਿੰਡ ਕਰਮਗੜ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕੈਂਪ, ਲੋਕਾਂ ਨੇ ਕਰਵਾਇਆ ਰਜਿਸਟਰੇਸ਼ਨ

ਮਹਿਲ ਕਲਾਂ (ਹਮੀਦੀ): ਪਿੰਡ ਕਰਮਗੜ ਵਿਚ ਪੰਜਾਬ ਸਰਕਾਰ ਦੇ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਹੇਠ 10 ਲੱਖ ਰੁਪਏ ਤੱਕ ਦੇ ਸਿਹਤ ਕਵਰੇਜ ਲਈ ਰਜਿਸਟਰੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਮੁਢਲੇ ਸਿਹਤ ਕੇਂਦਰ ਧਨੌਲਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵੰਤ ਸਿੰਘ ਔਜਲਾ ਦੀ ਦੇਖ-ਰੇਖ ਹੇਠ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਗਿਆ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਹਜ਼ਾਰਾਂ ਪਰਿਵਾਰਾਂ ਨੂੰ ਮਿਲਣਗੇ 10-10 ਹਜ਼ਾਰ ਰੁਪਏ, ਹੋ ਗਏ ਵੱਡੇ ਐਲਾਨ

ਇਸ ਮੌਕੇ ਗੁਰਮੀਤ ਸਿੰਘ ਕਰਮਗੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਸੁਰੱਖਿਆ ਲਈ ਗੰਭੀਰ ਹੈ ਅਤੇ ਇਸ ਯੋਜਨਾ ਰਾਹੀਂ ਹਰੇਕ ਯੋਗ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਬੀਮਾ ਸੁਰੱਖਿਆ ਕਵਚ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕੈਂਪਾਂ ਰਾਹੀਂ ਰਜਿਸਟਰੇਸ਼ਨ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਕੋਈ ਵੀ ਯੋਗ ਪਰਿਵਾਰ ਇਸ ਲਾਭ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਮੌਕੇ ਸਰਪੰਚ ਹਰਪ੍ਰੀਤ ਕੌਰ ਕਰਮਗੜ, ਪੰਚ ਗੁਰਦੀਪ ਸਿੰਘ ਕਰਮਗੜ, ਗੁਰਬਖਸ਼ ਸਿੰਘ ਅਤੇ ਹਰਕੇਸ਼ ਸਿੰਘ ਨੇ ਸਰਕਾਰ ਵੱਲੋਂ ਪਿੰਡਾਂ ਵਿੱਚ ਸਿੱਧੇ ਤੌਰ ’ਤੇ ਲੋਕਾਂ ਤੱਕ ਯੋਜਨਾ ਦੇ ਲਾਭ ਪਹੁੰਚਾਉਣ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਅਜਿਹੀਆਂ ਸਕੀਮਾਂ ਲੋਕਾਂ ਲਈ ਆਸਰੇ ਦੀ ਕੜੀ ਸਾਬਤ ਹੋ ਰਹੀਆਂ ਹਨ ਅਤੇ ਪਿੰਡ ਵਾਸੀਆਂ ਨੂੰ ਸਰਗਰਮ ਹੋ ਕੇ ਇਨ੍ਹਾਂ ਦਾ ਫ਼ਾਇਦਾ ਲੈਣਾ ਚਾਹੀਦਾ ਹੈ।ਇਸ ਮੌਕੇ ਸੀ.ਐਚ.ਓ. ਮੈਡਮ ਕਿਰਨਦੀਪ ਕੌਰ, ਮੈਡਮ ਕਰਮਜੀਤ ਕੌਰ, ਦਵਿੰਦਰ ਕੌਰ, ਪ੍ਰਿਤਪਾਲ ਕੌਰ, ਪਰਮਜੀਤ ਕੌਰ ਅਤੇ ਆਸਾ ਵਰਕਰਾਂ ਵੀ ਹਾਜ਼ਰ ਰਹੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News