ਸਿਹਤ ਵਿਭਾਗ ਨੇ ਮਿਲਾਵਟਖੋਰਾਂ ਖ਼ਿਲਾਫ਼ ਕੱਸੀ ਕਮਰ, ਦੁਕਾਨਾਂ ’ਤੇ ਛਾਪਾਮਾਰੀ ਕਰ ਖਾਧ ਪਦਾਰਥਾਂ ਦੇ ਭਰੇ ਸੈਂਪਲ

Wednesday, Aug 25, 2021 - 01:23 PM (IST)

ਅੰਮ੍ਰਿਤਸਰ (ਦਲਜੀਤ) - ਫੂਡ ਸੇਫਟੀ ਵਿਭਾਗ ਵਲੋਂ ਬੀਤੇ ਦਿਨ ਯਾਨੀ ਮੰਗਲਵਾਰ ਨੂੰ ਲੋਪੋਕੇ ਬਲਾਕ ’ਚ ਸਥਿਤ ਦੁਕਾਨਾਂ ’ਚ ਛਾਪਾਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ ਟੀਮ ਦੇ ਮੈਂਬਰਾਂ ਨੇ ਵੱਖ-ਵੱਖ ਦੁਕਾਨਾਂ ਤੋਂ ਖੋਆ, ਬਰਫੀ, ਵੇਸਣ, ਲੱਡੂ, ਆਈਸਕ੍ਰੀਮ ਅਤੇ ਕਰਿਆਨਾ ਸਾਮਾਨ ਦੇ ਸੈਂਪਲ ਭਰੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਭਾਰਤੀ ਧਵਨ ਨੇ ਦੱਸਿਆ ਕਿ ਲਏ ਗਏ ਇਨ੍ਹਾਂ ਸੈਂਪਲਾਂ ਨੂੰ ਜਾਂਚ ਲਈ ਲੈਬੋਰੇਟਰੀ ਭੇਜਿਆ ਜਾ ਰਿਹਾ ਹੈ। ਇਸ ਦੇ ਇਲਾਵਾ ਦੁਕਾਨਦਾਰਾਂ ਨੂੰ ਕੋਰੋਨਾ ਨਿਯਮਾਂ ਦਾ ਪਾਲਣ ਕਰਨ ਅਤੇ ਟੀਕਾ ਲਗਵਾਉਣ ਦੀ ਤਕੀਦ ਕੀਤੀ ਗਈ ਹੈ। 

ਪੜ੍ਹੋ ਇਹ ਵੀ ਖ਼ਬਰ - ਪਤਲੇ ਕਰਨ ਦਾ ਝਾਂਸਾ ਦੇ ਜਿੰਮ ਸੰਚਾਲਕ ਨੇ 6 ਸਾਲ ਤੱਕ ਬਲੈਕਮੇਲ ਕਰਕੇ ਕੀਤਾ ਜਬਰ-ਜ਼ਿਨਾਹ, ਵਿਦੇਸ਼ ਜਾ ਵਾਇਰਲ ਕੀਤੀ ਅਸ਼ਲੀਲ ਵੀਡੀਓ

ਡਾ. ਧਵਨ ਨੇ ਕਿਹਾ ਕਿ ਮਿਲਾਵਟਖੋਰੀ ਕਿਸੇ ਵੀ ਹਾਲਤ ’ਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਜੋ ਦੁਕਾਨਦਾਰ ਨਿਯਮਾਂ ਅਨੁਸਾਰ ਕਾਰਵਾਈ ਨਹੀਂ ਕਰ ਰਹੇ, ਉਨ੍ਹਾਂ ਖ਼ਿਲਾਫ਼ ਕਾਰਵਾਈ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਆਉਣ ਵਾਲੇ ਦਿਨਾਂ ’ਚ ਛਾਪੇਮਾਰੀ ਕਰਨਗੀਆਂ। ਉਨ੍ਹਾਂ ਕਿਹਾ ਕਿ ਖਾਧ ਪਦਾਰਥ ਵੇਚਣ ਵਾਲਿਆਂ ਲਈ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਤਹਿਤ ਲਾਇਸੈਂਸ ਅਤੇ ਰਜਿਸਟਰੇਸ਼ਨ ਕਰਵਾਉਣਾ ਬੇਹੱਦ ਲਾਜ਼ਮੀ ਹੈ। ਜੇਕਰ ਉਨ੍ਹਾਂ ਵਲੋਂ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਵੀ ਕਾਰਵਾਈ ਦੀ ਵਿਵਸਥਾ ਹੈ। ਡਾ. ਭਾਰਤੀ ਨੇ ਕਿਹਾ ਕਿ ਜੇਕਰ ਕਿਸੇ ਦੇ ਆਸਪਾਸ ਗੰਦਗੀ ਯੁਕਤ ਸਮਾਨ ਬਣ ਅਤੇ ਵਿਕ ਰਿਹਾ ਹੈ ਉਸ ਦੀ ਜਾਣਕਾਰੀ ਸਿਹਤ ਵਿਭਾਗ ਨੂੰ ਦਿੱਤੀ ਜਾਵੇ ਸ਼ਿਕਾਇਤਕਰਤਾ ਦਾ ਨਾਮ ਗੁਪਤ ਰੱਖਿਆ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - ਪਾਕਿ ਨੂੰ ਸਿੱਖਾਂ ਲਈ ਸੁਰੱਖਿਅਤ ਦੇਸ਼ ਕਹਿਣ 'ਤੇ ਚੁਤਰਫ਼ਾ ਘਿਰੇ ਚਾਵਲਾ, ਸਿੱਖਾਂ ਨੇ ਉਠਾਏ ਵੱਡੇ ਸਵਾਲ


rajwinder kaur

Content Editor

Related News