ਬੇਹੱਦ ਸਾਵਧਾਨ ਰਹਿਣ ਪੰਜਾਬੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
Wednesday, Nov 19, 2025 - 01:14 PM (IST)
ਫਾਜ਼ਿਲਕਾ (ਨਾਗਪਾਲ) : ਸਿਹਤ ਵਿਭਾਗ ਵੱਲੋਂ ਲੋਕਾਂ ਦੀ ਸਿਹਤ ਨੂੰ ਧਿਆਨ ’ਚ ਰੱਖਦੇ ਹੋਏ ਪਰਾਲੀ ਦੇ ਧੂੰਏਂ ਨਾਲ ਵੱਧ ਰਹੇ ਪ੍ਰਦੂਸ਼ਣ ਸਬੰਧੀ ਇਕ ਮਹੱਤਵਪੂਰਨ ਐਡਵਾਈਜ਼ਰੀ ਜਾਰੀ ਕੀਤੀ ਹੈ। ਹਾਲੀਆ ਦਿਨਾਂ ’ਚ ਪਰਾਲੀ ਸਾੜਨ ਕਾਰਨ ਹਵਾ ’ਚ ਧੂਏਂ ਦੀ ਮਾਤਰਾ ਤੇਜ਼ੀ ਨਾਲ ਵੱਧ ਰਹੀ ਹੈ ਅਤੇ ਮੌਸਮ ’ਚ ਆਈ ਤਬਦੀਲੀ ਕਾਰਨ ਜਿਸ ਨਾਲ ਸਾਹ ਦੀਆਂ ਬਿਮਾਰੀਆਂ, ਅੱਖਾਂ ’ਚ ਜਲਣ, ਸਕਿੰਨ ਦੀਆਂ ਸਮੱਸਿਆਵਾਂ, ਦਮਾ ਦੇ ਮਰੀਜ਼ਾਂ ਲਈ ਮੁਸ਼ਕਲਾਂ ਅਤੇ ਬੱਚਿਆਂ ਤੇ ਬਜ਼ੁਰਗਾਂ ’ਚ ਸਿਹਤ ਸੰਬੰਧੀ ਖ਼ਤਰੇ ਵੱਧ ਰਹੇ ਹਨ। ਇਸ ਸੰਦਰਭ ’ਚ ਸਿਵਲ ਸਰਜਨ ਡਾ. ਰੋਹਿਤ ਗੋਇਲ ਅਤੇ ਜ਼ਿਲ੍ਹਾ ਟੀ.ਬੀ. ਅਫਸਰ ਡਾ. ਨੀਲੂ ਚੁੱਘ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਈ ਹਦਾਇਤਾਂ ਜਾਰੀ ਕੀਤੀਆਂ ਹਨ।
ਇਹ ਵੀ ਪੜ੍ਹੋ : ਫ਼ਿਰੋਜ਼ਪੁਰ 'ਚ RSS ਆਗੂ ਦੇ ਪੁੱਤਰ ਦੇ ਕਤਲ ਕਾਂਡ ਵਿਚ ਨਵਾਂ ਮੋੜ
ਉਨ੍ਹਾਂ ਕਿਹਾ ਹੈ ਕਿ ਧੂਏਂ ਵਾਲੇ ਦਿਨਾਂ ’ਚ ਸੰਭਵ ਹੋਵੇ ਤਾਂ ਘਰੋਂ ਬਾਹਰ ਜਾਣ ਤੋਂ ਬਚਿਆ ਜਾਵੇ। ਜੇ ਬਾਹਰ ਜਾਣਾ ਲਾਜ਼ਮੀ ਹੋਵੇ ਤਾਂ ਮਾਸਕ ਜ਼ਰੂਰ ਪਹਿਨਿਆ ਜਾਵੇ ਕਿਉਂਕਿ ਇਹ ਬਾਰੀਕ ਪਾਲੂਟੈਂਟ ਕਣਾਂ ਤੋਂ ਸੁਰੱਖਿਆ ਪ੍ਰਦਾਨ ਕਰਦਾ ਹੈ। ਅੱਖਾਂ ’ਚ ਜਲਨ ਹੋਣ ਦੀ ਸਥਿਤੀ ’ਚ ਸਾਫ ਤਾਜ਼ਾ ਪਾਣੀ ਨਾਲ ਛਿੜਕਾਅ ਕਰਨ ਅਤੇ ਘਰ ਅੰਦਰ ਹਵਾ ਦੀ ਗੁਣਵੱਤਾ ਸੁਧਾਰਣ ਲਈ ਖਿੜਕੀਆਂ-ਦਰਵਾਜ਼ਿਆਂ ਨੂੰ ਬੰਦ ਰੱਖਣ ਦੀ ਸਲਾਹ ਦਿੱਤੀ ਗਈ ਹੈ। ਦਮਾ, ਦਿਲ ਅਤੇ ਫੇਫੜਿਆਂ ਨਾਲ ਸੰਬੰਧਿਤ ਮਰੀਜ਼ਾਂ ਲਈ ਵਿਭਾਗ ਨੇ ਵਿਸ਼ੇਸ਼ ਹਦਾਇਤਾਂ ਦਿੱਤੀਆਂ ਹਨ।
ਇਹ ਵੀ ਪੜ੍ਹੋ : ਆਂਗਣਵਾੜੀ ਵਰਕਰ ਦੀ ਭਰਤੀ ਲਈ ਇਸ ਤਾਰੀਖ਼ ਤੋਂ ਕੀਤਾ ਜਾ ਸਕਦਾ ਅਪਲਾਈ
ਮਰੀਜ਼ ਆਪਣੇ ਇਨਹੇਲਰ ਜਾਂ ਦਵਾਈਆਂ ਹਮੇਸ਼ਾ ਨਾਲ ਰੱਖਣ, ਡਾਕਟਰੀ ਸਲਾਹ ਬਿਨਾਂ ਦਵਾਈ ਘਟਾਉਣ ਜਾਂ ਬਦਲਣ ਤੋਂ ਬਚਣ ਅਤੇ ਸਾਹ ਚੜ੍ਹਣ, ਲਗਾਤਾਰ ਖੰਘ, ਛਾਤੀ ਭਾਰੀ ਹੋਣ ਜਾਂ ਅੱਖਾਂ ’ਚ ਵੱਧਦੀ ਲਾਲੀ ਦੀ ਸਥਿਤੀ ’ਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਗਈ ਹੈ। ਡਾ. ਗੋਇਲ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਛੋਟੇ ਬੱਚਿਆਂ ਨੂੰ ਬਾਹਰ ਖੇਡਣ ਜਾਂ ਲੰਮੇ ਸਮੇਂ ਲਈ ਖੁੱਲ੍ਹੇ ਮਾਹੌਲ ’ਚ ਰੱਖਣ ਤੋਂ ਬਚਾਇਆ ਜਾਵੇ ਕਿਉਂਕਿ ਧੂਏਂ ਦੀ ਪ੍ਰਭਾਵਸ਼ੀਲਤਾ ਉਨ੍ਹਾਂ ਦੇ ਫੇਫੜਿਆਂ ਤੇ ਤੇਜ਼ੀ ਨਾਲ ਪੈਂਦੀ ਹੈ। ਇਸੇ ਤਰ੍ਹਾਂ ਬਜ਼ੁਰਗਾਂ ਅਤੇ ਗਰਭਵਤੀ ਮਹਿਲਾਵਾਂ ਨੂੰ ਵੀ ਵਾਧੂ ਸਾਵਧਾਨੀਆਂ ਬਰਤਣ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਬੱਸ ਅੱਡਾ ਕਤਲ ਕਾਂਡ 'ਚ ਨਵਾਂ ਮੋੜ, ਪੋਸਟ ਪਾ ਕੇ ਕਿਹਾ 'ਮੱਖਣ ਮਾਰ ਕੇ ਅਸੀਂ ਮੂਸੇਵਾਲਾ' ਦਾ ਬਦਲਾ ਲਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
