ਮਲੇਰੀਏ ਦੇ ਖ਼ਾਤਮੇ ਲਈ ਛੱਪੜ ’ਚ ਛੱਡੀਆਂ ਗੰਬੂਜੀਆ ਮੱਛੀਆਂ
Tuesday, Apr 26, 2022 - 12:00 PM (IST)
ਸਮਰਾਲਾ (ਬੰਗੜ, ਗਰਗ) : ਸਿਹਤ ਵਿਭਾਗ ਵੱਲੋਂ ਮਲੇਰੀਆ ਖ਼ਿਲਾਫ਼ ਜਾਗਰੂਕਤਾ ਹਫ਼ਤਾ ਮਨਾਉਂਦਿਆ ਪਿੰਡ ਹੇਡੋ ਅਤੇ ਕੋਟਾਲਾ ’ਚ ਵਿਸ਼ੇਸ਼ ਮੁਹਿੰਮ ਆਰੰਭੀ ਗਈ, ਜਿਸ ਤਹਿਤ ਗੰਦੇ ਪਾਣੀ ਦੇ ਛੱਪੜਾਂ ਵਿਚ ਗੰਬੂਜੀਆਂ ਮੱਛੀਆਂ ਛੱਡੀਆਂ ਗਈਆ। ਐੱਸ. ਐੱਮ. ਓ. ਡਾ. ਜਸਪ੍ਰੀਤ ਕੌਰ ਦੀ ਅਗਵਾਈ ਵਿਚ ਲੋਕਾਂ ਨੂੰ ਜਾਗਰੂਕ ਕਰਦਿਆਂ ਐੱਮ. ਪੀ. ਐੱਚ. ਐੱਸ. ਰਾਜਪਾਲ ਸਿੰਘ ਅਤੇ ਦਰਸ਼ਨ ਸਿੰਘ ਨੇ ਦੱਸਿਆ ਕਿ ਗੰਬੂਜੀਆਂ ਮੱਛੀਆਂ ਜੋ ਕਿ ਮੱਛਰਾਂ ਦਾ ਲਾਰਵਾ ਖਾਂਦੀਆਂ ਹਨ, ਅਜਿਹਾ ਕਰ ਕੇ ਵਿਭਾਗ ਵੱਲੋਂ ਮਲੇਰੀਆਂ ਫੈਲਾਉਣ ਵਾਲੇ ਮੱਛਰਾਂ ਦੀ ਤਾਦਾਦ ਖ਼ਤਮ ਕਰਨ ਦਾ ਯਤਨ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਦੋਵਾਂ ਪਿੰਡਾਂ ਦੇ ਘਰ-ਘਰ ਜਾ ਕੇ ਅਤੇ ਭੱਠਿਆਂ ਉਪਰ ਕੰਮ ਕਰਦੇ ਮਜ਼ਦੂਰਾਂ ਨੂੰ ਮਲੇਰੀਏ ਦੀ ਰੋਕਥਾਮ, ਬਚਾਅ ਅਤੇ ਇਲਾਜ ਲਈ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ਼ੱਕੀ ਲੋਕਾਂ ਦੇ ਖੂਨ ਦੇ ਸੈਂਪਲ ਵੀ ਪ੍ਰਾਪਤ ਕੀਤੇ ਗਏ ਅਤੇ ਦਵਾਈਆ ਵੀ ਦਿੱਤੀਆਂ ਗਈਆਂ।