ਸਿਹਤ ਕਰਮਚਾਰੀਆਂ ਸਕੂਲਾਂ ''ਚੋਂ ਪੀਣ ਵਾਲੇ ਪਾਣੀ ਦੇ ਸੈਂਪਲ ਭਰੇ

11/18/2017 12:37:09 AM

ਫਾਜ਼ਿਲਕਾ(ਲੀਲਾਧਰ, ਨਾਗਪਾਲ)—ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੇ ਹੁਕਮਾਂ ਮੁਤਾਬਕ ਸਿਹਤ ਕਰਮਚਾਰੀਆਂ ਵੱਲੋਂ 21 ਪਿੰਡਾਂ ਦੇ ਸਕੂਲਾਂ 'ਚੋਂ ਪੀਣ ਵਾਲੇ ਪਾਣੀ ਦੇ ਸੈਂਪਲ ਭਰੇ ਗਏ। ਸਿਹਤ ਵਿਭਾਗ ਦੀ ਟੀਮ ਐੱਸ. ਆਈ. ਵਿਜੇ ਕੁਮਾਰ, ਕੰਵਲਜੀਤ ਸਿੰਘ, ਮਲਟੀਪਰਪਜ਼ ਹੈਲਥ ਵਰਕਰ (ਮੇਲ) ਪਰਮਜੀਤ ਸਿੰਘ, ਤਰਸੇਮ ਸਿੰਘ, ਜਤਿੰਦਰ ਕੁਮਾਰ, ਵਾਟਰ ਵਰਕਸ ਵਿਭਾਗ ਤੋਂ ਸੁਰੇਸ਼ ਕੁਮਾਰ, ਰਾਜ ਕੁਮਾਰ ਲੈਬ ਅਟੈਂਡੈਂਟ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਗੁਰਸੇਵਕ ਸਿੰਘ ਅਤੇ ਗੁਰਦਿੱਤ ਸਿੰਘ ਦੀ ਟੀਮ ਨੇ ਪਿੰਡਾਂ ਦੇ ਸਕੂਲਾਂ 'ਚੋਂ ਪਾਣੀ ਦੇ ਸੈਂਪਲ ਭਰੇ। ਇਸ ਤੋਂ ਇਲਾਵਾ ਇਨ੍ਹਾਂ ਟੀਮਾਂ ਦੇ ਮੈਂਬਰਾਂ ਨੇ ਸਕੂਲਾਂ ਵਿਚ ਸਫ਼ਾਈ ਵੀ ਚੈੱਕ ਕੀਤੀ ਅਤੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਸਕੂਲ ਦੇ ਅੰਦਰ ਅਤੇ ਆਲੇ-ਦੁਆਲੇ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ।