ਮੀਜਲ ਰੁਬੇਲਾ ਮੁਹਿੰਮ ਦੀ ਸਫਲਤਾ ਲਈ ਸਿਹਤ ਵਿਭਾਗ ਸਰਗਰਮ

Wednesday, Mar 21, 2018 - 05:50 PM (IST)

ਸੁਰ ਸਿੰਘ/ ਭਿੱਖੀਵਿੰਡ (ਗੁਰਪ੍ਰੀਤ ਢਿੱਲੋ)— ਸਿਵਲ ਸਰਜਨ ਤਰਨਤਾਰਨ ਦੀਆਂ ਹਦਾਇਤਾਂ ਮੁਤਾਬਕ ਸੀਨੀਅਰ ਮੈਡੀਕਲ ਅਫਸਰ ਡਾਕਟਰ ਕੰਵਰ ਹਰਜੋਤ ਸਿੰਘ ਦੀ ਅਗਵਾਈ ਹੇਠ ਮੀਜਲ ਰੁਬੇਲਾ ਮੁਹਿੰਮ ਦੀ ਸਫਲਤਾ ਲਈ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਐਜੂਕੇਟਰ ਮਹੇਸ਼ ਸ਼ਰਮਾ ਨੇ ਦੱਸਿਆ ਕਿ ਇਸ ਮੁਹਿੰਮ ਨਾਲ ਸਕੂਲ ਸਟਾਫ ਨੂੰ ਜੋੜਣ ਲਈ ਬੁੱਧਵਾਰ ਭਿੱਖੀਵਿੰਡ ਦੇ ਸੈਕਰਡ ਹਾਰਟ ਸਕੂਲ ਸਮੇਤ ਬਾਬਾ ਦੀਪ ਸਿੰਘ ਪਬਲਿਕ ਸਕੂਲ ਪਹੁਵਿੰਡ ਸਾਹਿਬ ਅਤੇ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸੁਰਸਿੰਘ ਦੇ ਸਟਾਫ ਨਾਲ ਮੀਟਿੰਗ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਮੀਟਿੰਗਾਂ ਦੌਰਾਨ ਤਰਨਤਾਰਨ ਤੋਂ ਵਿਸ਼ੇਸ਼ ਤੌਰ 'ਤੇ ਆਏ ਡਾਕਟਰ ਪ੍ਰੀਤ ਕਮਲ ਕੌਰ, ਡਾਕਟਰ ਬਿਮਲਪ੍ਰੀਤ ਕੌਰ ਅਤੇ ਬਲਾਕ ਨੋਡਲ ਅਫਸਰ ਡਾਕਟਰ ਕੰਵਲਪ੍ਰੀਤ ਸਿੰਘ ਨੇ ਸਕੂਲ ਸਟਾਫ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦੀ ਸਫਲਤਾ ਲਈ ਮਾਪਿਆਂ ਨੂੰ ਤਿਆਰ ਕਰਨ 'ਚ ਵਿਭਾਗ ਦਾ ਸਹਿਯੋਗ ਦੇਣ। ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਮੁਹਿੰਮ ਤਹਿਤ ਹਰ ਬੱਚੇ ਨੂੰ ਟੀਕਾ ਲਗਾਇਆ ਜਾਣਾ ਜ਼ਰੂਰੀ ਹੈ, ਬੇਸ਼ੱਕ ਇਸ ਤੋਂ ਪਹਿਲਾਂ ਉਸ ਨੂੰ ਇਹ ਟੀਕਾ ਲੱਗ ਵੀ ਚੁੱਕਾ ਹੋਵੇ। ਉਨ੍ਹਾਂ ਕਿਹਾ ਕਿ ਇਸ ਟੀਕੇ ਦਾ ਕੋਈ ਸਾਇਡ ਇਫੈਕਟ ਨਹੀਂ ਹੈ।
ਬੀ. ਈ. ਈ. ਨੇ ਦੱਸਿਆ ਕਿ ਸਮੂਹ ਸਕੂਲ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐੱਸ. ਆਈ. ਗੁਰਵਿੰਦਰ ਸਿੰਘ, ਇੰਦਰ ਮੋਹਨ ਅਤੇ ਗਗਨਦੀਪ ਸਿੰਘ ਆਦਿ ਹਾਜ਼ਰ ਸਨ।


Related News