ਫੂਡ ਸੇਫਟੀ ਵਿਭਾਗ ਵੱਲੋਂ ਖਾਣ-ਪੀਣ ਵਾਲੀਆਂ ਰੇਹੜੀਆਂ ਤੇ ਦੁਕਾਨਾਂ ਦੀ ਚੈਕਿੰਗ

Wednesday, Mar 20, 2024 - 04:49 PM (IST)

ਫੂਡ ਸੇਫਟੀ ਵਿਭਾਗ ਵੱਲੋਂ ਖਾਣ-ਪੀਣ ਵਾਲੀਆਂ ਰੇਹੜੀਆਂ ਤੇ ਦੁਕਾਨਾਂ ਦੀ ਚੈਕਿੰਗ

ਬਟਾਲਾ (ਸਾਹਿਲ) : ਫੂਡ ਸੇਫਟੀ ਵਿਭਾਗ ਵੱਲੋਂ ਅੱਜ ਬਟਾਲਾ ਵਿਖੇ ਖਾਣ-ਪੀਣ ਵਾਲੀਆਂ ਰੇਹੜੀਆਂ ਅਤੇ ਦੁਕਾਨਾਂ ਦੀ ਚੈਕਿੰਗ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸਬੰਧੀ ਐੱਲ. ਟੀ. ਜਸਪ੍ਰੀਤ ਸਿੰਘ, ਵਿਕਰਮਜੀਤ ਸਿੰਘ ਤੇ ਮੈਡਮ ਰੇਖਾ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ’ਤੇ ਚੱਲਦਿਆਂ ਉਨ੍ਹਾਂ ਵੱਲੋਂ ਅੱਜ ਬਟਾਲਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਸਮੇਤ ਖ਼ਾਸ ਕਰ ਕੇ ਸਮਾਧ ਰੋਡ ’ਤੇ ਲੱਗਦੀਆਂ ਰੇਹੜੀਆਂ ਅਤੇ ਆਪਣੀਆਂ ਦੁਕਾਨਾਂ ’ਤੇ ਖਾਣ-ਪੀਣ ਵਾਲ ਸਾਮਾਨ ਵੇਚਣ ਵਾਲੇ ਦੁਕਾਨਦਾਰਾਂ ਦੀ ਚੈਕਿੰਗ ਕੀਤੀ ਗਈ ਹੈ।

ਇਸ ਤਹਿਤ ਖਾਧ ਪਦਾਰਥ ਤਿਆਰ ਕਰਨ ਵਾਲੇ ਮਸਾਲਿਆਂ ਅਤੇ ਉਨ੍ਹਾਂ ਵਿਚ ਪੈਂਦੇ ਹੋਰ ਮਟੀਰੀਅਲ ਵਗੈਰਾ ਦੀ ਜਾਂਚ ਕੀਤੀ ਗਈ। ਉਨ੍ਹਾਂ ਦੁਕਾਨਦਾਰਾਂ ਤੇ ਰੇਹੜੀ ਵਾਲਿਆਂ ਨੂੰ ਹਦਾਇਤ ਕੀਤੀ ਕਿ ਆਈ. ਐੱਸ. ਆਈ. ਮਾਅਰਕਾ ਦੇ ਹੀ ਮਸਾਲਿਆਂ ਦੀ ਵਰਤੋਂ ਕਰੋ ਅਤੇ ਸਾਫ-ਸਫਾਈ ਦਾ ਵਿਸ਼ੇਸ਼ ਧਿਆਨ ਰੱਖੋ ਅਤੇ ਪਲਾਸਟਿਕ ਦੇ ਡੂਨਿਆਂ ਦੀ ਵਰਤੋਂ ਨਾ ਕਰੋ। ਇਸ ਮੌਕੇ ਫੂਡ ਸੇਫਟੀ ਵਿਭਾਗ ਵਲੋਂ ਰੇਹੜੀ ਵਾਲਿਆਂ ਅਤੇ ਦੁਕਾਨਦਾਰਾਂ ਨੂੰ ਸਰਟੀਫਿਕੇਟ ਦੀ ਵੰਡੇ ਹਨ, ਨਾਲ ਹੀ ਖਾਧ ਪਦਾਰਥਾਂ ਸੈਂਪਲ ਵੀ ਲਏ ਗਏ।


author

Babita

Content Editor

Related News