ਸਿਹਤ ਵਿਭਾਗ ਵੱਲੋਂ ਸਿਵਲ ਸਰਜਨਾਂ ਤੇ ਮੈਡੀਕਲ ਸੁਪਰਡੈਂਟਾਂ ਨੂੰ ਨਵੇਂ ਹੁਕਮ ਜਾਰੀ

Saturday, Feb 04, 2023 - 10:18 PM (IST)

ਚੰਡੀਗੜ੍ਹ (ਸ਼ਰਮਾ) : ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਕਲਿਆਣ ਵਿਭਾਗ ਦੇ ਤਹਿਤ ਵੱਖ-ਵੱਖ ਸਿਵਲ ਸਰਜਨ ਦਫ਼ਤਰਾਂ, ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿਚ ਹੁਣ ਦਫ਼ਤਰੀ ਸਮੇਂ ਦੌਰਾਨ ਮੁਲਾਜ਼ਮ ਅਤੇ ਅਧਿਕਾਰੀ ਪਾਰਟੀਆਂ ਨਹੀਂ ਕਰ ਸਕਣਗੇ।

ਇਹ ਵੀ ਪੜ੍ਹੋ : ਖ਼ਤਰੇ ਦੀ ਦਹਿਲੀਜ਼ 'ਤੇ ਪੰਜਾਬ, ਹੈਰਾਨ ਕਰਨਗੇ ਕੈਂਸਰ ਦੇ ਮਰੀਜ਼ਾਂ ਦੇ ਅੰਕੜੇ

ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਦੇ ਨਿਰਦੇਸ਼ਕ ਵਲੋਂ ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਉੱਚ ਅਧਿਕਾਰੀਆਂ ਦੇ ਨੋਟਿਸ ਵਿਚ ਆਇਆ ਹੈ ਕਿ ਮੁਲਾਜ਼ਮ ਉਕਤ ਦਫ਼ਤਰਾਂ ਵਿਚ ਦਫ਼ਤਰ ਸਮੇਂ ਦੌਰਾਨ ਰਿਟਾਇਰਮੈਂਟ ਪਾਰਟੀਆਂ ਜਾਂ ਹੋਰ ਗ਼ੈਰ-ਦਫ਼ਤਰੀ ਗਤੀਵਿਧੀਆਂ ਵਿਚ ਸ਼ਾਮਲ ਹੁੰਦੇ ਹਨ, ਜਿਸ ਨਾਲ ਸਿਹਤ ਸੇਵਾਵਾਂ ਪ੍ਰਭਾਵਿਤ ਹੁੰਦੀਆਂ ਹਨ। ਸਾਰੇ ਸਿਵਲ ਸਰਜਨਾਂ ਅਤੇ ਮੈਡੀਕਲ ਸੁਪਰਡੈਂਟਾਂ ਨੂੰ ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਦਫ਼ਤਰੀ ਸਮੇਂ ਵਿਚ ਪਾਰਟੀਆਂ ਜਾਂ ਗ਼ੈਰ-ਦਫ਼ਤਰੀ ਗਤੀਵਿਧੀਆਂ ’ਤੇ ਰੋਕ ਲਗਾਈ ਜਾਵੇ ਤਾਂ ਕਿ ਸਿਹਤ ਸੇਵਾਵਾਂ ਪ੍ਰਭਾਵਿਤ ਨਾ ਹੋਣ।

ਇਹ ਵੀ ਪੜ੍ਹੋ : ਜਾਣੋ ਕੌਣ ਹੈ ਹਿੰਡਨਬਰਗ ਤੇ ਕੀ ਲਾਏ ਦੋਸ਼, ਜਿਸ ਕਾਰਨ ਟਾਪ 20 ਅਮੀਰਾਂ ਦੀ ਸੂਚੀ 'ਚੋਂ ਵੀ ਬਾਹਰ ਹੋਏ ਅਡਾਨੀ

ਨੋਟ ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News