ਸਾਵਧਾਨ! ਜ਼ਰਾ ਬਚ ਕੇ ਫਾਸਟ ਫੂਡ ਤੋਂ, ਸਿਹਤ ਮਹਿਕਮੇ ਨੇ ਐਡਵਾਈਜ਼ਰੀ ਕਰ ''ਤੀ ਜਾਰੀ
Friday, Apr 04, 2025 - 01:42 PM (IST)

ਹੁਸ਼ਿਆਰਪੁਰ (ਘੁੰਮਣ)-ਇਹ ਗਲਤ ਨਹੀਂ ਹੋਵੇਗਾ ਕਿ ਅੱਜ ਜੋ ਮਹੱਤਵ ਸਿਹਤ ਨੂੰ ਦਿੱਤਾ ਜਾਣਾ ਚਾਹੀਦਾ ਹੈ, ਉਹ ਸੁਆਦ ਨੂੰ ਦਿੱਤਾ ਜਾ ਰਿਹਾ ਹੈ ਜਾਂ ਇਸ ਤਰ੍ਹਾਂ ਕਹਿ ਲਵੋ ਕਿ ਫਾਸਟ ਫੂਡ ਖਾਣਾ ਹੀ ਫ਼ੈਸ਼ਨ ਹੋ ਗਿਆ ਹੈ ਅਤੇ ਇਹ ਫ਼ੈਸ਼ਨ ਮਨੁੱਖ ਜਾਤੀ ਦੇ ਭਵਿੱਖ ਅੱਗੇ ਵੱਡਾ ਸਵਾਲ ਖੜ੍ਹਾ ਕਰ ਰਿਹਾ ਹੈ। ਇਸ ਨੂੰ ਵੇਖਦੇ ਹੋਏ ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਨੇ ਐਡਵਾਈਜ਼ਰੀ ਜਾਰੀ ਕਰਦੇ ਹੋਏ ਕਿਹਾ ਕਿ ਅੱਜ ਸਾਡੇ ਖਾਣ-ਪੀਣ ਵਿਚ ਫਾਸਟ ਫੂਡ ਜਾਂ ਜੰਕ ਫੂਡ ਨੇ ਬਹੁਤ ਵੱਡੀ ਜਗ੍ਹਾ ਬਣਾ ਲਈ ਹੈ। ਇਥੋਂ ਤੱਕ ਕਿ ਵੱਖ-ਵੱਖ ਮੌਕਿਆਂ ’ਤੇ ਲਾਏ ਜਾ ਰਹੇ ਲੰਗਰਾਂ ਵਿਚ ਵੀ ਫਾਸਟ ਫੂਡ ਦੇ ਸਟਾਲ ਲਗਾਏ ਜਾ ਰਹੇ ਹਨ। ਕਈ ਵਾਰ ਲੰਗਰਾਂ ਵਿਚ ਵੀ ਸਾਫ਼-ਸਫ਼ਾਈ ਦਾ ਧਿਆਨ ਨਹੀਂ ਰੱਖਿਆ ਜਾਂਦਾ, ਜਿਸ ਕਰਕੇ ਵੱਡੀ ਗਿਣਤੀ ਵਿਚ ਲੋਕਾਂ ਦੇ ਬੀਮਾਰ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਲੱਗ ਗਈ ਇਹ ਸਖ਼ਤ ਪਾਬੰਦੀ, ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ...
ਸਿਵਲ ਸਰਜਨ ਨੇ ਦੱਸਿਆ ਕਿ ਜੇ ਅਸੀਂ ਅਜਿਹੇ ਭੋਜਨ ਪਦਾਰਥਾਂ ਦੀ ਬਜਾਏ ਸਾਦੇ ਖਾਣੇ ਨੂੰ ਪਹਿਲ ਦੇਵਾਂਗੇ ਤਾਂ ਸਾਡੀ ਸਿਹਤ ਤੰਦਰੁਸਤ ਰਹਿ ਸਕਦੀ ਹੈ। ਜੰਕ ਫੂਡ ਵਿਚ ਕੋਈ ਵੀ ਵਿਟਾਮਿਨਜ਼ ਅਤੇ ਪੌਸ਼ਟਿਕ ਤੱਤ ਬਚਿਆ ਨਹੀਂ ਰਹਿੰਦਾ। ਇਸ ਸਬੰਧੀ ਜ਼ਰਾ ਧਿਆਨ ਦਿੱਤਾ ਜਾਵੇ ਤਾਂ ਇਹ ਫਾਸਟ ਫੂਡ ਸਾਡੇ ਸਰੀਰ ਲਈ ਫਾਇਦੇਮੰਦ ਨਹੀਂ ਆਖਿਆ ਜਾ ਸਕਦਾ ਅਤੇ ਇਹ ਸਾਡੇ ਸਰੀਰ ਲਈ ਬਹੁਤ ‘ਫਾਸਟ’ਤਰੀਕੇ ਨਾਲ ਖ਼ਤਰਨਾਕ ਸਾਬਤ ਹੋ ਸਕਦਾ ਹੈ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਤੰਦਰੁਸਤ ਰਹਿਣ ਲਈ ਅਜਿਹੇ ਭੋਜਨ ਨੂੰ ਬਹੁਤ ਹੀ ਘੱਟ ਪਹਿਲ ਦੇਣੀ ਚਾਹੀਦੀ ਹੈ ਅਤੇ ਇਸ ਨੂੰ ਸੁਆਦ-ਸੁਆਦ ਵਿਚ ਨਾ ਤਾਂ ਜ਼ਿਆਦਾ ਖਾਣਾ ਚਾਹੀਦਾ ਹੈ ਅਤੇ ਨਾ ਹੀ ਰੋਜ਼ਾਨਾ। ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਸਾਦਾ ਭੋਜਨ ਹੀ ਖਾਧਾ ਜਾਵੇ। ਉਨ੍ਹਾਂ ਲੰਗਰ ਲਗਾਉਣ ਵਾਲਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਲੰਗਰਾਂ ਵਿਚ ਵੀ ਫਾਸਟ ਫੂਡ ਦਾ ਲੰਗਰ ਲਗਾਉਣ ਤੋਂ ਪ੍ਰਹੇਜ਼ ਕਰਨ ਅਤੇ ਲੰਗਰ ਬਣਾਉਣ ਸਮੇਂ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ।
ਇਹ ਵੀ ਪੜ੍ਹੋ: ਪੰਜਾਬ 'ਚ ਆ ਗਈਆਂ ਫਿਰ ਛੁੱਟੀਆਂ, ਅਪ੍ਰੈਲ 'ਚ ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ
ਡਾ. ਪਵਨ ਨੇ ਅਪੀਲ ਕਰਦਿਆਂ ਆਮ ਲੋਕਾਂ ਨੂੰ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਨੂੰ ਅਜਿਹਾ ਪਤਾ ਲਗਦਾ ਹੈ ਕਿ ਫਾਸਟ ਫੂਡ ਜਾਂ ਹੋਰ ਖਾਧ ਪਦਾਰਥ ਵੇਚਣ ਵਾਲਿਆਂ ਵੱਲੋਂ ਜਾਂ ਲੰਗਰ ਬਣਾਉਣ ਸਮੇਂ ਸਾਫ਼-ਸਫ਼ਾਈ ਨਹੀਂ ਰੱਖੀ ਜਾ ਰਹੀ ਤਾਂ ਉਨ੍ਹਾਂ ਬਾਰੇ ਦਫ਼ਤਰ ਸਿਵਲ ਸਰਜਨ ਵਿਖੇ ਜ਼ਿਲ੍ਹਾ ਸਿਹਤ ਅਫ਼ਸਰ ਜਾਂ ਫੂਡ ਸੇਫਟੀ ਟੀਮ ਨਾਲ ਸੰਪਰਕ ਕੀਤਾ ਜਾਵੇ, ਜਿਸ ’ਤੇ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਫਿਰੋਜ਼ਪੁਰ ਜੇਲ੍ਹ ਦਾ ਚੌਂਕੀ ਇੰਚਾਰਜ ਸਾਥੀ ਸਣੇ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e