ਵਧੀ ਠੰਡ ਨੂੰ ਲੈ ਕੇ ਸਿਹਤ ਵਿਭਾਗ ਨੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ

Friday, Dec 13, 2024 - 10:58 AM (IST)

ਤਰਨਤਾਰਨ (ਰਮਨ)-ਦਿਨੋਂ ਦਿਨ ਵੱਧ ਰਹੀ ਠੰਡ ਅਤੇ ਵਗ ਰਹੀ ਸੀਤ ਲਹਿਰ ਨੂੰ ਧਿਆਨ ’ਚ ਰੱਖਦਿਆਂ ਸਿਹਤ ਵਿਭਾਗ ਤਰਨਤਾਰਨ ਵੱਲੋਂ ਨਾਗਰਿਕਾਂ ਲਈ ਠੰਡ ਤੋਂ ਬਚਣ ਲਈ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਸਬੰਧੀ ਜ਼ਿਲ੍ਹੇ ਦੇ ਕਾਰਜਕਾਰੀ ਸਿਵਲ ਸਰਜਨ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਨੇ ਹਰ ਉਮਰ ਦੇ ਲੋਕਾਂ ਨੂੰ ਵੱਧ ਰਹੀ ਠੰਡ ਤੋਂ ਆਪਣੇ ਆਪ ਨੂੰ ਸੁਰੱਖਿਅਤ ਰੱਖਣ ਦੀ ਅਪੀਲ ਕੀਤੀ। ਇਸ ਸਬੰਧੀ ਕਾਰਜਕਾਰੀ ਸਿਵਲ ਸਰਜਨ ਵੱਲੋਂ ਵੱਖ-ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ ਕਰਕੇ ਐਡਵਾਈਜ਼ਰੀ ਸਬੰਧੀ ਵਿਚਾਰ-ਵਟਾਂਦਰਾ ਕੀਤਾ।

ਇਹ ਵੀ ਪੜ੍ਹੋ- ਨਗਰ ਨਿਗਮ ਚੋਣਾਂ ਲਈ ਕੁੱਤੇ ਦੀ ਨਾਮਜ਼ਦਗੀ ਭਰਨ ਪੁੱਜੀ ਔਰਤ, ਮਾਮਲਾ ਜਾਣ ਹੋਵੋਗੇ ਹੈਰਾਨ

ਉਨ੍ਹਾਂ ਕਿਹਾ ਕਿ ਮੌਜੂਦਾ ਮੌਸਮ ਖਾਸ ਤੌਰ ’ਤੇ ਬਜ਼ੁਰਗਾਂ, ਬੱਚਿਆਂ ਅਤੇ ਪਹਿਲਾਂ ਤੋਂ ਹੀ ਬੀਮਾਰੀਆਂ ਨਾਲ ਪੀੜਤ ਲੋਕਾਂ ਲਈ ਗੰਭੀਰ ਖਤਰੇ ਪੈਦਾ ਕਰ ਸਕਦਾ ਹੈ ਪਰ ਜੇਕਰ ਅਸੀਂ ਚੌਕਸ ਰਹੀਏ ਤਾਂ ਅਸੀਂ ਆਪਣੇ ਆਪ ਨੂੰ ਬਚਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਵਧੀ ਠੰਡ ਕਾਰਨ ਵਿਅਕਤੀ ਨੂੰ ਹਾਈਪੋਥਰਮੀਆ, ਫਰਾਸਟਬਾਈਟ ਅਤੇ ਸਾਹ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਇਸ ਮੌਸਮ ਦੌਰਾਨ ਦਿਲ ਦੀਆਂ ਬੀਮਾਰੀਆਂ ਹੋਣ ਦਾ ਵੀ ਖਦਸ਼ਾ ਵੱਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦਿਲ ਦੀਆਂ ਬੀਮਾਰੀਆਂ ਤੋਂ ਪੀਡ਼ਤ ਵਿਅਕਤੀ ਇਸ ਮੌਸਮ ਦੌਰਾਨ ਆਪਣਾ ਵਿਸ਼ੇਸ਼ ਧਿਆਨ ਰੱਖਣ ਅਤੇ ਆਪਣੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਨੂੰ ਸੀਮਿਤ ਕਰਨ।

ਇਹ ਵੀ ਪੜ੍ਹੋ- ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਅੰਮ੍ਰਿਤਸਰ ਹਵਾਈ ਅੱਡੇ ਤੋਂ ਇਸ ਤਾਰੀਖ ਨੂੰ ਸ਼ੁਰੂ ਹੋਣਗੀਆਂ ਨਵੀਂਆਂ ਉਡਾਣਾਂ

ਕਾਰਜਕਾਰੀ ਸਿਵਲ ਸਰਜਨ ਡਾ. ਵਰਿੰਦਰ ਪਾਲ ਕੌਰ ਨੇ ਕਿਹਾ ਕਿ ਇਸ ਮੌਸਮ ਦੌਰਾਨ ਹਰ ਕਿਸੇ ਦੀ ਇਹ ਕੋਸ਼ਿਸ਼ ਹੋਣੀ ਚਾਹੀਦੀ ਹੈ ਕਿ ਉਹ ਸਵੇਰ ਅਤੇ ਸ਼ਾਮ ਨੂੰ ਘਰੋਂ ਲੋੜ ਅਨੁਸਾਰ ਹੀ ਬਾਹਰ ਨਿਕਲਣ ਅਤੇ ਆਪਣੇ ਸਰੀਰ ਨੂੰ ਚੰਗੇ ਢੰਗ ਨਾਲ ਗਰਮ ਕੱਪੜਿਆਂ ਨਾਲ ਢੱਕ ਕੇ ਰੱਖਣ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਹਸਪਤਾਲਾਂ ਨੂੰ ਲੈ ਕੇ ਜਾਰੀ ਹੋਏ ਹੁਕਮ

ਡਾਕਟਰ ਵਰਿੰਦਰ ਪਾਲ ਕੌਰ ਨੇ ਕਿਹਾ ਕਿ ਵਧੀ ਠੰਡ ਕਾਰਨ ਕਿਸੇ ਤਰ੍ਹਾਂ ਦੀ ਵਿਸ਼ੇਸ਼ ਸਮੱਸਿਆ ਆਉਣ ਤੇ ਵਿਅਕਤੀ ਬਿਨਾਂ ਸਮਾਂ ਗਵਾਏ ਆਪਣੀ ਨਜ਼ਦੀਕੀ ਸਿਹਤ ਸੰਸਥਾ ਨਾਲ ਸੰਪਰਕ ਕਰਕੇ ਆਪਣੀ ਜਾਂਚ ਅਤੇ ਇਲਾਜ ਕਰਵਾਏ। ਇਸ ਮੌਕੇ ਉਨ੍ਹਾਂ ਨਾਲ ਮੈਡੀਕਲ ਅਫਸਰ ਡਾਕਟਰ ਸੁਖਜਿੰਦਰ ਸਿੰਘ, ਡਾਕਟਰ ਰਣਦੀਪ ਸਿੰਘ, ਜ਼ਿਲਾ ਮਾਸ ਮੀਡੀਆ ਅਫਸਰ ਸੁਖਵੰਤ ਸਿੰਘ ਸਿੱਧੂ ਵੀ ਮੌਜੂਦ ਰਹੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News