ਪੰਜਾਬੀਓ ਬਚ ਕੇ! ਆ ਗਏ 'ਲੂ' ਚੱਲਣ ਵਾਲੇ ਦਿਨ, ਸਿਹਤ ਵਿਭਾਗ ਵਲੋਂ Advisory ਜਾਰੀ
Thursday, Apr 03, 2025 - 10:40 AM (IST)

ਫਾਜ਼ਿਲਕਾ/ਜਲਾਲਾਬਾਦ (ਨਾਗਪਾਲ, ਬਜਾਜ) : ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ 'ਲੂ' ਤੋਂ ਬਚਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗਰਮ ਹਵਾਵਾਂ ਸਾਡੀ ਤ੍ਰੇਹ (ਪਿਆਸ) ਵਧਾਉਣ ਦੇ ਨਾਲ-ਨਾਲ ਸਾਡੇ ਸਰੀਰ ਖ਼ਾਸ ਕਰ ਕੇ ਅੱਖਾਂ ਅਤੇ ਚਮੜੀ ਨੂੰ ਪੂਰੀ ਤਰ੍ਹਾਂ ਝੁਲਸਾ ਦਿੰਦੀਆਂ ਹਨ। ਜ਼ਿਆਦਾ ਗਰਮੀ ਹੋਣ ’ਤੇ ਸਾਡਾ ਸਰੀਰ ਪਸੀਨੇ ਦੇ ਰੂਪ ’ਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਕੰਟਰੋਲ ਰੱਖਦਾ ਹੈ।
ਇਹ ਵੀ ਪੜ੍ਹੋ : ਰਾਸ਼ਨ ਕਾਰਡ ਧਾਰਕਾਂ ਲਈ ਲਈ ਨਵੇਂ ਹੁਕਮ ਜਾਰੀ, ਹੁਣ ਇਸ ਤਾਰੀਖ਼ ਤੱਕ...
ਇਸ ਨਾਲ ਸਰੀਰ ’ਚ ਪਾਣੀ ਦੀ ਕਮੀ ਹੋ ਜਾਂਦੀ ਹੈ। ਇਕ ਤੈਅ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ ਦੇ ਤਾਪਮਾਨ ਦੇ ਸਮਾਨ ਗਰਮ ਹੋ ਜਾਂਦਾ ਹੈ। ਇਸ ਨੂੰ ਲੂ ਲੱਗਣਾ ਜਾਂ ਹੀਟ ਸਟਰੋਕ ਕਹਿੰਦੇ ਹਨ। ਆਮ ਤੌਰ ’ਤੇ ਲੋਕ ਇਸ ਨੂੰ ਹਲਕੇ ’ਚ ਲੈਂਦੇ ਹਨ। ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕ ਅਤੇ ਕੁਝ ਵਿਸ਼ੇਸ਼ ਦਵਾਈਆਂ, ਜਿਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾਲੀਆਂ ’ਤੇ ਅਸਰ ਪੈਂਦਾ ਹੈ, ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦਾ ਸਭ ਤੋਂ ਜ਼ਿਆਦਾ ਖ਼ਤਰਾ ਹੁੰਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਹੁਣੇ ਪੜ੍ਹ ਲਓ ਕਿਉਂਕਿ...
ਇਸ ਦੇ ਇਲਾਵਾ ਮਜ਼ਦੂਰ ਵਰਗ, ਦਿਹਾੜੀਦਾਰ ਅਤੇ ਬੇਘਰ ਹੋ ਕੇ ਸੜਕਾਂ ਅਤੇ ਰੇਲਵੇ ਸਟੇਸ਼ਨਾਂ ’ਤੇ ਰਹਿਣ ਵਾਲੇ ਲੋਕ ਇਸ ਦਾ ਜਲਦੀ ਸ਼ਿਕਾਰ ਬਣ ਜਾਂਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8