ਸਿਹਤ ਵਿਭਾਗ ਵੱਲੋਂ ਹਰ ਸ਼ੁਕਰਵਾਰ ਡੇਂਗੂ ’ਤੇ ਵਾਰ ਮੁਹਿੰਮ ਤਹਿਤ ਜਾਗਰੂਕਤਾ ਜਾਰੀ
Saturday, Aug 02, 2025 - 03:26 PM (IST)

ਰਾਮਪੁਰਾ ਫੂਲ (ਤਰਸੇਮ) : ਸਿਹਤ ਮੰਤਰੀ ਪੰਜਾਬ ਬਲਵੀਰ ਸਿੰਘ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਬਠਿੰਡਾ ਡਾਕਟਰ ਤਪਿੰਦਰਜੋਤ ਕੌਂਸਲ ,ਜ਼ਿਲ੍ਹਾ ਸਿਹਤ ਅਫ਼ਸਰ ਡਾਕਟਰ ਊਸ਼ਾ ਗੋਇਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਸੁਕਰੀਤੀ ਸ਼ਰਮਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਭਗਤਾ ਭਾਈਕਾ ਡਾਕਟਰ ਸੀਮਾ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਫੂਲ ਟਾਊਨ ਸਰਕਾਰੀ ਸਕੂਲਾਂ ਵਿਖੇ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਜਾਗਰੂਕ ਕੀਤਾ ਗਿਆ।
ਇਸ ਮੌਕੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਬਲਵੀਰ ਸਿੰਘ ਸੰਧੂ ਕਲਾਂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਟੀਮਾਂ ਬਣਾ ਕੇ ਫੂਲ ਟਾਊਨ ਅਤੇ ਵੱਖ-ਵੱਖ ਪਿੰਡਾਂ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੀ ਵਿਜ਼ਿਟ ਕਰ ਕੇ ਮੱਛਰਾਂ ਦੀ ਪੈਦਾਇਸ਼ ਵਾਲੀਆ ਥਾਵਾਂ ਦੀ ਸ਼ਨਾਖਤ ਕਰਕੇ ਮੱਛਰਾਂ ਦੇ ਪਨਪਣ ਦੇ ਆਸਾਰ ਵਾਲੀਆ ਥਾਵਾਂ ਦੀ ਮੌਕੇ ਤੇ ਸਫ਼ਾਈ ਕਰਵਾਈ ਜਾ ਰਹੀ ਹੈ ਤਾਂ ਜੋ ਸਮਾਜ ਨੂੰ ਡੇਂਗੂ, ਮਲੇਰੀਆ ਤੋਂ ਬਚਾਇਆ ਜਾ ਸਕੇ, ਲੋਕਾਂ ਨੂੰ ਆਪੋ ਆਪਣੇ ਘਰਾਂ ਅਤੇ ਘਰਾਂ ਦੇ ਆਲੇ-ਦੁਆਲੇ ਸਫਾਈ ਰੱਖਣ ਲਈ ਵੀ ਜਾਗਰੂਕ ਕੀਤਾ ਜਾ ਰਿਹਾ। ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰਜ਼ ਨਰਪਿੰਦਰ ਸਿੰਘ, ਵਿਨੋਦ ਕੁਮਾਰ , ਬਲਦੇਵ ਸਿੰਘ, ਮਲਕੀਤ ਸਿੰਘ ਜਸਵਿੰਦਰ ਸਿੰਘ ਅਤੇ ਬਰੀਡਿੰਗ ਵਰਕਰਜ ਮੌਜੂਦ ਸਨ।