ਸਿਹਤ ਵਿਭਾਗ ਵੱਲੋਂ ਡੇਂਗੂ ਵਿਰੋਧੀ ਜਾਗਰੂਕਤਾ ਮੁਹਿੰਮ ਜਾਰੀ
Sunday, Oct 12, 2025 - 11:28 AM (IST)

ਰਾਮਪੁਰਾ ਫੂਲ (ਤਰਸੇਮ) : ਸਿਵਲ ਸਰਜਨ ਬਠਿੰਡਾ ਡਾਕਟਰ ਤਪਿੰਦਰਜੋਤ ਕੌਂਸਲ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਕਰੀਤੀ ਸ਼ਰਮਾ, ਸੀਨੀਅਰ ਮੈਡੀਕਲ ਅਫ਼ਸਰ ਰਾਮਪੁਰਾ ਫੂਲ ਡਾ. ਗੁਰਪ੍ਰੀਤ ਸਿੰਘ ਮਾਹਿਲ ਅਤੇ ਸੀਨੀਅਰ ਮੈਡੀਕਲ ਅਫ਼ਸਰ ਭਗਤਾ ਭਾਈਕਾ ਡਾ. ਸੀਮਾ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਰਾਮਪੁਰਾ ਫੂਲ ਵਿਖੇ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਜਾਗਰੂਕ ਕੀਤਾ ਗਿਆ।
ਇਸ ਮੌਕੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਬਲਵੀਰ ਸਿੰਘ ਸੰਧੂ ਕਲਾਂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਟੀਮਾਂ ਬਣਾ ਕੇ ਰਾਮਪੁਰਾ ਫੂਲ ਵਿਖੇ ਘਰਾਂ ਅਤੇ ਜਨਤਕ ਥਾਵਾਂ ਦੀ ਵਿਜ਼ਿਟ ਕਰ ਕੇ ਮੱਛਰਾਂ ਦੀ ਪੈਦਾਇਸ਼ ਵਾਲੀਆਂ ਥਾਵਾਂ ਦੀ ਸ਼ਨਾਖਤ ਕਰਕੇ ਮੱਛਰਾਂ ਦੇ ਪਨਪਣ ਦੇ ਆਸਾਰ ਵਾਲੀਆ ਥਾਵਾਂ ਦੀ ਮੌਕੇ ’ਤੇ ਸਫ਼ਾਈ ਕਰਵਾਈ ਜਾ ਰਹੀ ਹੈ, ਤਾਂ ਜੋ ਸਮਾਜ ਨੂੰ ਡੇਂਗੂ, ਮਲੇਰੀਆ ਤੋਂ ਬਚਾਇਆ ਜਾ ਸਕੇ, ਲੋਕਾਂ ਨੂੰ ਆਪੋ ਆਪਣੇ ਘਰਾਂ ਅਤੇ ਘਰਾਂ ਦੇ ਆਲੇ-ਦੁਆਲੇ ਸਫ਼ਾਈ ਰੱਖਣ ਲਈ ਵੀ ਜਾਗਰੂਕ ਕੀਤਾ ਜਾ ਰਿਹਾ। ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰਜ਼ ਜਸਵਿੰਦਰ ਸਿੰਘ, ਨਰਪਿੰਦਰ ਸਿੰਘ, ਵਿਨੋਦ ਕੁਮਾਰ ਮੌਜੂਦ ਸਨ।