ਪੰਜਾਬ ਦੇ ਸਿਹਤ ਵਿਭਾਗ ਨੇ ਇਨ੍ਹਾਂ ਚਰਚਿਤ ਦਵਾਈਆਂ 'ਤੇ ਲਗਾਈ ਰੋਕ, ਸਟਾਕ ਵੀ ਕੀਤਾ ਗਿਆ ਸੀਲ

Tuesday, Aug 11, 2026 - 12:22 PM (IST)

ਪੰਜਾਬ ਦੇ ਸਿਹਤ ਵਿਭਾਗ ਨੇ ਇਨ੍ਹਾਂ ਚਰਚਿਤ ਦਵਾਈਆਂ 'ਤੇ ਲਗਾਈ ਰੋਕ, ਸਟਾਕ ਵੀ ਕੀਤਾ ਗਿਆ ਸੀਲ

ਅੰਮ੍ਰਿਤਸਰ (ਦਲਜੀਤ) : ਕਪੂਰਥਲਾ ਦੇ ਸਰਕਾਰੀ ਹਸਪਤਾਲ ’ਚ ਮਹਿਲਾ ਮਰੀਜ਼ਾਂ ਦੀ ਅਚਾਨਕ ਹਾਲਤ ਵਿਗੜਨ ਦੀ ਗੰਭੀਰ ਘਟਨਾ ਤੋਂ ਬਾਅਦ ਪੰਜਾਬ ਦਾ ਸਿਹਤ ਵਿਭਾਗ ਅਲਰਟ ਮੋਡ ’ਚ ਆ ਗਿਆ ਹੈ। ਵਿਭਾਗ ਨੇ ਸੂਬੇ ਭਰ ’ਚ ਪੈਰਾਸੀਟਾਮੋਲ ਇਨਫਿਊਜ਼ਨ ਅਤੇ ਮੈਟਰੋਨੀਡਾਜ਼ੋਲ ਇੰਜੈਕਸ਼ਨ ਆਈ. ਵੀ. ਦੇ ਕੁਝ ਸ਼ੱਕੀ ਬੈਚਾਂ ਦੀ ਵਰਤੋਂ ’ਤੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਹੈ। ਸੂਤਰਾਂ ਅਨੁਸਾਰ ਕਪੂਰਥਲਾ ’ਚ ਜਣੇਪੇ ਤੋਂ ਬਾਅਦ 7 ਔਰਤਾਂ ਦੀ ਹਾਲਤ ਵਿਗੜਨ ’ਤੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਰੈਫਰ ਕੀਤਾ ਗਿਆ ਸੀ, ਜਿੱਥੇ ਇਲਾਜ ਦੌਰਾਨ ਇਕ ਔਰਤ ਦੀ ਮੌਤ ਹੋ ਗਈ। ਬਾਕੀ ਮਰੀਜ਼ਾਂ ’ਚੋਂ 4 ਨੂੰ ਛੁੱਟੀ ਮਿਲ ਚੁੱਕੀ ਹੈ, ਜਦਕਿ 2 ਅਜੇ ਵੀ ਇਲਾਜ ਅਧੀਨ ਹਨ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕੀਤਾ ਵੱਡਾ ਕਾਂਡ, ਜਿਸ ਥਾਣੇ 'ਚ ਤਾਇਨਾਤ ਉਸੇ 'ਚ ਦਰਜ ਹੋਇਆ ਮਾਮਲਾ

ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਅੰਮ੍ਰਿਤਸਰ ਦੀ ਸਿਵਲ ਸਰਜਨ ਡਾ. ਰਸ਼ਮੀ ਨੇ ਦੱਸਿਆ ਕਿ ਜ਼ਿਲੇ ਦੇ ਸਰਕਾਰੀ ਹਸਪਤਾਲਾਂ ’ਚੋਂ ਸਬੰਧਤ ਦਵਾਈਆਂ ਦਾ ਸਟਾਕ ਇਕੱਠਾ ਕਰ ਕੇ ਲਾਲ ਟੇਪ ਨਾਲ ਸੀਲ ਕਰ ਦਿੱਤਾ ਗਿਆ ਹੈ ਤਾਂ ਜੋ ਕੋਈ ਇਨ੍ਹਾਂ ਦੀ ਵਰਤੋਂ ਨਾ ਕਰ ਸਕੇ।

ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ ਹੀ ਪੈ ਗਿਆ ਭੜਥੂ

ਲੈਬ ਟੈਸਟਾਂ ਅਤੇ ਤਕਨੀਕੀ ਜਾਂਚ ਤੋਂ ਬਾਅਦ ਹੀ ਸੱਚਾਈ ਸਾਹਮਣੇ ਆਵੇਗੀ। ਇਸ ਘਟਨਾ ਨੇ ਦਵਾਈਆਂ ਦੀ ਗੁਣਵੱਤਾ ਅਤੇ ਨਿਗਰਾਨੀ ਪ੍ਰਣਾਲੀ ’ਤੇ ਸਵਾਲ ਖੜ੍ਹੇ ਕੀਤੇ ਹਨ। ਪੀੜਤ ਪਰਿਵਾਰਾਂ ਵੱਲੋਂ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ। ਫਿਲਹਾਲ ਵਿਭਾਗ ਨੇ ਸਾਰੇ ਹਸਪਤਾਲਾਂ ਨੂੰ ਸਾਵਧਾਨ ਰਹਿਣ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ : ਵੱਡਾ ਕਦਮ ਚੁੱਕਣ ਦੀ ਤਿਆਰੀ ਵਿਚ ਭਾਜਪਾ! ਪਾਰਟੀ ਹਾਈਕਮਾਂਡ ਤੋਂ ਮਿਲੀ ਹਰੀ ਝੰਡੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News