ਸਿਹਤ ਵਿਭਾਗ ਦੀ ਟੀਮ ਨੇ ਖਾਣ ਵਾਲੀਆਂ ਵਸਤੂਆਂ ਦੇ ਭਰੇ ਸੈਂਪਲ

01/11/2018 11:00:47 AM


ਫ਼ਰੀਦਕੋਟ (ਹਾਲੀ) - ਸਿਹਤ ਵਿਭਾਗ ਦੀ ਟੀਮ ਵੱਲੋਂ ਖੁਰਾਕ ਸੁਰੱਖਿਆ ਸੇਫ਼ਟੀ ਐਕਟ ਤਹਿਤ ਸ਼ਹਿਰੀ ਅਤੇ ਪੇਂਡੂ ਹਲਕਿਆਂ ਦੀਆਂ ਦੁਕਾਨਾਂ 'ਤੇ ਛਾਪੇਮਾਰੀ ਕਰ ਕੇ ਖਾਣ ਵਾਲੀਆਂ ਵਸਤੂਆਂ ਦੇ ਸੈਂਪਲ ਭਰੇ ਗਏ। 
ਇਸ ਟੀਮ ਦੀ ਅਗਵਾਈ ਕਰ ਰਹੇ ਖੁਰਾਕ ਸੁਰੱਖਿਆ ਅਫ਼ਸਰ ਮੁਕਲ ਗਿੱਲ ਨੇ ਦੱਸਿਆ ਕਿ ਫ਼ਰੀਦਕੋਟ, ਪਿੰਡ ਕੰਮੇਆਣਾ ਅਤੇ ਹੋਰ ਥਾਵਾਂ 'ਤੇ ਕਈ ਦੁਕਾਨਾਂ 'ਤੇ ਜਾ ਕੇ ਕਰੀਬ 10 ਵਸਤੂਆਂ ਦੇ ਸੈਂਪਲ ਭਰੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਂਪਲਾਂ ਦੀ ਰਿਪੋਰਟ ਆਉਣ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦੁਕਾਨਾਂ ਤੋਂ ਤੰਬਾਕੂ, ਬਿਸਕੁਟ, ਚੀਨੀ, ਚੌਲ, ਚਿਪਸ, ਮੈਗੀ, ਨਿਊਡਲ, ਦੁੱਧ, ਮੈਦਾ ਆਦਿ ਦੇ ਸੈਂਪਲ ਭਰੇ ਗਏ। ਇਸ ਮੌਕੇ ਜਗਵਿੰਦਰ ਸਿੰਘ, ਤਰਲੋਕ ਸਿੰਘ ਅਤੇ ਬੂਟਾ ਸਿੰਘ ਵੀ ਹਾਜ਼ਰ ਸਨ।


Related News