ਸਿਹਤ ਵਿਭਾਗ ਦੀਆਂ ਟੀਮਾਂ ਨੇ ਵਿਸਾਖੀ ਮੇਲੇ ''ਚ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਕੀਤੀ ਜਾਂਚ

Saturday, Apr 13, 2024 - 02:15 PM (IST)

ਸਿਹਤ ਵਿਭਾਗ ਦੀਆਂ ਟੀਮਾਂ ਨੇ ਵਿਸਾਖੀ ਮੇਲੇ ''ਚ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਕੀਤੀ ਜਾਂਚ

ਬਠਿੰਡਾ (ਵਰਮਾ) - ਮਾਈਸਰਖਾਨਾ ਅਤੇ ਵਿਸਾਖੀ ਮੇਲੇ ਦੌਰਾਨ ਲੋਕਾਂ ਨੂੰ ਸਾਫ਼-ਸੁਥਰਾ ਭੋਜਨ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੇਲੇ ਦੌਰਾਨ ਲਗਾਈਆਂ ਗਈਆਂ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ 6 ਥਾਵਾਂ ’ਤੇ ਸੈਂਪਲਾਂ ਦੀ ਜਾਂਚ ਵੀ ਕੀਤੀ ਗਈ। ਸਿਹਤ ਵਿਭਾਗ ਦੇ ਫੂਡ ਸੇਫਟੀ ਅਫਸਰ ਡਾ. ਤਰੁਣ ਬਾਂਸਲ ਨੇ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਸਾਖੀ ਮੇਲਾ ਲਗਾਇਆ ਜਾਂਦਾ ਹੈ। ਉਕਤ ਮੇਲਾ ਕਰੀਬ ਤਿੰਨ ਦਿਨ ਚੱਲਦਾ ਹੈ। 

ਇਹ ਵੀ ਪੜ੍ਹੋ - ਸੋਨੇ ਦੀਆਂ ਕੀਮਤਾਂ 'ਚ ਰਿਕਾਰਡ ਤੋੜ ਵਾਧਾ, ਪਹਿਲੀ ਵਾਰ 73 ਹਜ਼ਾਰ ਤੋਂ ਪਾਰ ਹੋਇਆ ਸੋਨਾ, ਜਾਣੋ ਚਾਂਦੀ ਦਾ ਰੇਟ

ਉਹਨਾਂ ਨੇ ਦੱਸਿਆ ਕਿ ਇਸ ਮੇਲੇ ਵਿਚ ਦੇਸ਼-ਵਿਦੇਸ਼ ਤੋਂ ਲੱਖਾਂ ਲੋਕ ਆਉਂਦੇ ਹਨ। ਇਸੇ ਤਰ੍ਹਾਂ ਨਰਾਤਿਆਂ ਦੇ ਛੇਵੇਂ ਦਿਨ ਮਾਈਸਰਖਾਨਾ ਮੰਦਰ ਵਿਚ ਵੀ ਵਿਸ਼ਾਲ ਮੇਲਾ ਲਗਾਇਆ ਜਾਂਦਾ ਹੈ। ਇਸ ਮੇਲੇ ਵਿਚ ਵੱਖ-ਵੱਖ ਥਾਵਾਂ ਤੋਂ ਸੰਗਤਾਂ ਵੀ ਆਉਂਦੀਆਂ ਹਨ। ਸਿਹਤ ਵਿਭਾਗ ਦੀਆਂ ਟੀਮਾਂ ਲੋਕਾਂ ਨੂੰ ਸਾਫ-ਸੁਥਰਾ ਅਤੇ ਸਿਹਤਮੰਦ ਭੋਜਨ ਮਿਲਣ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਨਿਗਰਾਨੀ ਕਰ ਰਹੀਆਂ ਹਨ। ਸਿਹਤ ਵਿਭਾਗ ਦੀ ਐੱਫ. ਐੱਸ. ਓ. ਸਰਵਜੀਤ ਕੌਰ ਆਪਣੀਆਂ ਟੀਮਾਂ ਨਾਲ ਦੋਵਾਂ ਮੇਲਿਆਂ ਵਿਚ ਦਿਨ-ਰਾਤ ਕੰਮ ਕਰ ਰਹੀ ਹੈ। 

ਇਹ ਵੀ ਪੜ੍ਹੋ - ਤਿਉਹਾਰਾਂ ਮੌਕੇ ਭੀੜ ਘੱਟ ਕਰਨ ਲਈ ਰੇਲਵੇ ਦਾ ਵੱਡਾ ਫ਼ੈਸਲਾ, ਚਲਾਈਆਂ ਜਾਣਗੀਆਂ ਵਿਸ਼ੇਸ਼ ਗੱਡੀਆਂ

ਸਿਹਤ ਵਿਭਾਗ ਦੇ ਫੂਡ ਸੇਫਟੀ ਅਫ਼ਸਰ ਵਲੋਂ ਇਸ ਮੌਕੇ ਵੱਖ-ਵੱਖ ਸਟਾਲਾਂ ਦੀ ਚੈਕਿੰਗ ਕਰਨ ਦੇ ਨਾਲ-ਨਾਲ ਦੁਕਾਨਦਾਰਾਂ ਨੂੰ ਸਾਫ-ਸੁਥਰਾ ਭੋਜਨ ਪਰੋਸਣ ਅਤੇ ਆਲੇ-ਦੁਆਲੇ ਦੀ ਸਫਾਈ ਰੱਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਮੇਲੇ ਵਿਚ ਸਿਹਤ ਵਿਭਾਗ ਦੀਆਂ ਜਾਗਰੂਕ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਸਟਾਲ ਸੰਚਾਲਕਾਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਉਣ ਵਾਲੀਆਂ ਗਰਮੀਆਂ ਦੌਰਾਨ ਕੋਈ ਵੀ ਪੁਰਾਣਾ ਜਾਂ ਫਾਲਤੂ ਖਾਣ-ਪੀਣ ਦਾ ਸਾਮਾਨ ਵੇਚਣ ਲਈ ਨਾ ਰੱਖਣ ਅਤੇ ਹਰ ਵਸਤੂ ਨੂੰ ਸਾਫ-ਸੁਥਰਾ ਰੱਖ ਕੇ ਸਟੋਰ ਕਰਨ ਤਾਂ ਜੋ ਭੋਜਨ ਕੀੜੇ-ਮਕੌੜੇ ਅਤੇ ਮਿੱਟੀ ਨਾਲ ਦੂਸ਼ਿਤ ਨਾ ਹੋਣ। ਇਸ ਦੌਰਾਨ ਮੇਲੇ ਵਿਚ ਲੰਗਰ ਲਗਾਉਣ ਵਾਲੀਆਂ ਕਮੇਟੀਆਂ ਨਾਲ ਰਾਬਤਾ ਕਾਇਮ ਕਰਕੇ ਆ ਰਹੀਆਂ ਕਮੀਆਂ ਨੂੰ ਦੂਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ - ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਵੱਡੀ ਛਾਲ, ਜਾਣੋ ਕਿੰਨਾ ਮਹਿੰਗਾ ਹੋਇਆ 10 ਗ੍ਰਾਮ ਸੋਨਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News