ਅੰਮ੍ਰਿਤਸਰ ’ਚ ਵਧਿਆ ਡੇਂਗੂ ਦਾ ਖ਼ਤਰਾ, ਸਿਹਤ ਵਿਭਾਗ ਵੱਲੋਂ ਚੇਤਾਵਨੀ ਜਾਰੀ, ਲਾਪ੍ਰਵਾਹੀ ਪੈ ਸਕਦੀ ਭਾਰੀ

Saturday, May 16, 2026 - 01:19 PM (IST)

ਅੰਮ੍ਰਿਤਸਰ ’ਚ ਵਧਿਆ ਡੇਂਗੂ ਦਾ ਖ਼ਤਰਾ, ਸਿਹਤ ਵਿਭਾਗ ਵੱਲੋਂ ਚੇਤਾਵਨੀ ਜਾਰੀ, ਲਾਪ੍ਰਵਾਹੀ ਪੈ ਸਕਦੀ ਭਾਰੀ

ਅੰਮ੍ਰਿਤਸਰ(ਦਲਜੀਤ)- ਬਰਸਾਤੀ ਮੌਸਮ ਤੋਂ ਪਹਿਲਾਂ ਹੀ ਅੰਮ੍ਰਿਤਸਰ ’ਚ ਡੇਂਗੂ ਦੇ ਵਧਦੇ ਖ਼ਤਰੇ ਨੂੰ ਦੇਖਦਿਆਂ ਸਿਹਤ ਵਿਭਾਗ ਪੂਰੀ ਤਰ੍ਹਾਂ ਐਕਸ਼ਨ ਮੋਡ ’ਚ ਆ ਗਿਆ ਹੈ। ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਬਜਾਜ ਵੱਲੋਂ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸ਼ਹਿਰ ਦੇ ਵੱਖ-ਵੱਖ ਹੌਟ-ਸਪਾਟ ਇਲਾਕਿਆਂ ’ਚ ਰਵਾਨਾ ਕੀਤਾ ਗਿਆ। ਇਹ ਟੀਮਾਂ ਸੰਵੇਦਨਸ਼ੀਲ ਇਲਾਕਿਆਂ ’ਚ ਐਂਟੀ-ਲਾਰਵਾ ਗਤੀਵਿਧੀਆਂ, ਫੌਗਿੰਗ ਅਤੇ ਸਪਰੇਅ ਕਰਨ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਵੀ ਕਰਨਗੀਆਂ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ ਕਰੋੜਾਂ ਦਾ ਸੋਨਾ ਬਰਾਮਦ

ਸਿਹਤ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਜੂਨ ਮਹੀਨੇ ਦੌਰਾਨ ਡੇਂਗੂ ਦਾ ਖ਼ਤਰਾ ਗੰਭੀਰ ਰੂਪ ਧਾਰ ਸਕਦਾ ਹੈ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਬਰਸਾਤ ਦੌਰਾਨ ਪਾਣੀ ਇਕੱਠਾ ਹੋਣਾ ਆਮ ਗੱਲ ਹੈ ਪਰ ਇਹੀ ਥਾਵਾਂ ਮੱਛਰਾਂ ਦੀ ਪੈਦਾਵਾਰ ਦਾ ਮੁੱਖ ਕੇਂਦਰ ਬਣਦੀਆਂ ਹਨ।

ਇਹ ਵੀ ਪੜ੍ਹੋ- ਪੰਜਾਬ: ਆਸਟ੍ਰੇਲੀਆ ਜਾਣ ਤੋਂ ਰੋਕਣ ’ਤੇ ਧੀ ਨੇ ਪਿਓ ਨੂੰ ਮਾਰੀ ਗੋਲੀ

ਜ਼ਿਲਾ ਐਪੀਡੀਮੋਲੋਜਿਸਟ ਡਾ. ਹਰਜੋਤ ਕੌਰ ਨੇ ਦੱਸਿਆ ਕਿ ਡੇਂਗੂ ਇਕ ਖ਼ਤਰਨਾਕ ਵਾਇਰਲ ਬੁਖਾਰ ਹੈ ਜੋ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਦੇ ਮੁੱਖ ਲੱਛਣਾਂ ’ਚ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ ਅਤੇ ਜੋੜਾਂ ’ਚ ਦਰਦ ਸ਼ਾਮਲ ਹਨ। ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਪਿਛਲੇ ਸਾਲ ਜ਼ਿਲੇ ’ਚ ਡੇਂਗੂ ਦੇ 69 ਮਾਮਲੇ ਸਾਹਮਣੇ ਆਏ ਸਨ। ਇਸ ਵਾਰ ਵਿਭਾਗ ਪਹਿਲਾਂ ਹੀ ਆਸ਼ਾ ਵਰਕਰਾਂ ਅਤੇ ਪੈਰਾ-ਮੈਡੀਕਲ ਸਟਾਫ਼ ਨੂੰ ਵਿਸ਼ੇਸ਼ ਸਿਖਲਾਈ ਦੇ ਕੇ ਮੈਦਾਨ ’ਚ ਉਤਾਰ ਰਿਹਾ ਹੈ ਤਾਂ ਜੋ ਸਥਿਤੀ ਕੰਟਰੋਲ ’ਚ ਰਹੇ।

ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ, ਰਵਨੀਤ ਬਿੱਟੂ ਨੇ ਕੀਤਾ ਉਦਘਾਟਨ

ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਦੀ ਅਪੀਲ

-ਕੂਲਰ, ਟੈਂਕੀ ਅਤੇ ਗਮਲਿਆਂ ’ਚ ਪਾਣੀ ਖੜ੍ਹਾ ਨਾ ਹੋਣ ਦਿਓ।

-ਹਫ਼ਤੇ ’ਚ ਇਕ ਵਾਰ ਪਾਣੀ ਵਾਲੇ ਬਰਤਨ ਸਾਫ਼ ਕਰੋ।

-ਪੂਰੀਆਂ ਬਾਹਾਂ ਵਾਲੇ ਕੱਪੜੇ ਪਹਿਨੋ।

-ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਸਪਰੇਅ ਵਰਤੋ।

ਇਹ ਵੀ ਪੜ੍ਹੋ- ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚੇਤਾਵਨੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News