ਸਿਹਤ ਬੀਮਾ ਯੋਜਨਾ ਤਹਿਤ ਆਯੁਸ਼ਮਾਨ ਕਾਰਡ ਬਣਾਉਣ ਦੇ ਚਾਹਵਾਨਾਂ ਲਈ ਅਹਿਮ ਖ਼ਬਰ, ਜਾਰੀ ਹੋਏ ਇਹ ਹੁਕਮ

09/15/2023 6:29:50 PM

ਚੰਡੀਗੜ੍ਹ : ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਅਧੀਨ ਕਵਰ ਕਰਨ ਲਈ ਪੰਜਾਬ ਸਟੇਟ ਹੈਲਥ ਏਜੰਸੀ 17 ਸਤੰਬਰ ਤੋਂ 2 ਅਕਤੂਬਰ ਤੱਕ ਵਿਸ਼ੇਸ਼ ਮੁਹਿੰਮ ‘ਆਯੂਸ਼ਮਾਨ ਆਪ ਕੇ ਦੁਆਰ’ ਸ਼ੁਰੂ ਕਰੇਗੀ, ਜਿਸ ਦੇ ਤਹਿਤ ਯੋਗ ਲਾਭਪਾਤਰੀਆਂ ਨੂੰ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਈ-ਕਾਰਡ ਜਾਰੀ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਮੁਹਿੰਮ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਸ਼ੁਰੂ ਕੀਤੀ ਗਈ 'ਆਯੂਸ਼ਮਾਨ ਭਵ' ਦਾ ਹਿੱਸਾ ਹੈ।
ਇਸ ਪ੍ਰਮੁੱਖ ਬੀਮਾ ਯੋਜਨਾ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ, ਸਟੇਟ ਹੈਲਥ ਏਜੰਸੀ ਦੀ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਬਬੀਤਾ ਨੇ ਕਿਹਾ ਕਿ ਇਹ ਸਕੀਮ ਸੂਬੇ ਭਰ ਦੇ 800 ਤੋਂ ਵੱਧ ਸਰਕਾਰੀ ਅਤੇ ਪ੍ਰਾਈਵੇਟ ਸੂਚੀਬੱਧ ਹਸਪਤਾਲਾਂ ਵਿਚ ਹਰੇਕ ਪਰਿਵਾਰ ਲਈ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੀ ਸਹੂਲਤ ਪ੍ਰਦਾਨ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਕੀਮ ਤਹਿਤ ਲਗਭਗ 1600 ਕਿਸਮਾਂ ਦੇ ਇਲਾਜ ਕਰਵਾਏ ਜਾ ਸਕਦੇ ਹਨ, ਜਿਸ ਵਿਚ ਗੋਡੇ ਬਦਲਣ, ਦਿਲ ਦੀ ਸਰਜਰੀ, ਕੈਂਸਰ ਦੇ ਇਲਾਜ ਆਦਿ ਸ਼ਾਮਲ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ਵਿਚ 16 ਸਤੰਬਰ ਨੂੰ ਛੁੱਟੀ ਦਾ ਐਲਾਨ

ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਪੰਦਰਵਾੜਾ ਮੁਹਿੰਮ ਤਹਿਤ ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਅਤੇ ਬਲਾਕਾਂ ਵਿਚ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਯੋਗ ਲਾਭਪਾਤਰੀ ਮੁਫ਼ਤ ਸਿਹਤ ਬੀਮਾ ਕਵਰੇਜ ਦਾ ਲਾਭ ਆਸਾਨੀ ਨਾਲ ਪ੍ਰਾਪਤ ਕਰ ਸਕਣ। ਸੂਬੇ ਭਰ ਵਿਚ ਪਿੰਡ/ਵਾਰਡ ਪੱਧਰ ’ਤੇ ਈ-ਕਾਰਡ ਬਣਾਉਣ ਲਈ 7000 ਤੋਂ ਵੱਧ ਕਾਮਨ ਸਰਵਿਸ ਸੈਂਟਰ ਕਾਰਜਸ਼ੀਲ ਹਨ। ਯੋਗ ਲਾਭਪਾਤਰੀ ਕਾਰਡ ਬਣਾਉਣ ਲਈ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ ’ਤੇ ਵੀ ਜਾ ਸਕਦੇ ਹਨ।

ਇਹ ਵੀ ਪੜ੍ਹੋ : ਉੱਘੇ ਕੱਪੜਾ ਵਪਾਰੀ ਨੇ ਪਤਨੀ ਸਮੇਤ ਭਾਖੜਾ ਨਹਿਰ ’ਚ ਮਾਰੀ ਛਾਲ

ਸੀ. ਈ. ਓ. ਨੇ ਦੱਸਿਆ ਕਿ ਹੁਣ ਲਾਭਪਾਤਰੀ ਨੈਸ਼ਨਲ ਹੈਲਥ ਅਥਾਰਟੀ ਵੱਲੋਂ ਤਿਆਰ ਕੀਤੀ ਗਈ 'ਆਯੂਸ਼ਮਾਨ ਐਪ' ਦੀ ਵਰਤੋਂ ਕਰਕੇ ਵੀ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਈ-ਕਾਰਡ ਲਈ ਬਿਨੈ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਘੱਟੋ-ਘੱਟ 44 ਲੱਖ ਰਜਿਸਟਰਡ ਪਰਿਵਾਰ ਇਸ ਬੀਮਾ ਯੋਜਨਾ ਦਾ ਲਾਭ ਲੈ ਰਹੇ ਹਨ।

ਇਹ ਵੀ ਪੜ੍ਹੋ : ਪਰਿਵਾਰ ’ਤੇ ਟੁੱਟਿਆ ਦੁੱਖਾਂ ਦਾ ਪਹਾੜ, ਖੇਤਾਂ ਨੂੰ ਪਾਣੀ ਲਾਉਣ ਗਏ ਪੁੱਤ ਨੂੰ ਇੰਝ ਆਵੇਗੀ ਮੌਤ ਸੋਚਿਆ ਨਾ ਸੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh