ਸਿਹਤ ਮੰਤਰੀ ਨੇ ਵੀ ਮੰਨਿਆ, ਸੂਬੇ ''ਚ ਡਾਕਟਰਾਂ ਦੀ ਕਮੀ

02/26/2020 5:13:03 PM

ਚੰਡੀਗੜ੍ਹ : ਸੂਬੇ ਵਿਚ ਡਾਕਟਰਾਂ ਦੀ ਕਮੀ ਹੈ, ਇਸ ਗੱਲ ਨੂੰ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਵੀ ਮੰਨ ਲਿਆ ਹੈ। ਦਰਅਸਲ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਵਿਚ ਆਮ ਆਦਮੀ ਪਾਰਟੀ ਦੇ ਗੜਸ਼ੰਕਰ ਤੋਂ ਵਿਧਾਇਕ ਜੈ ਸਿੰਘ ਰੋੜੀ ਨੇ ਆਪਣੇ ਹਲਕੇ ਵਿਚ ਚੱਲ ਰਹੇ ਸਰਕਾਰੀ ਹਸਪਤਾਲਾਂ ਵਿਚ ਡਾਕਟਰਾਂ ਦੀ ਡਿਊਟੀ ਪੂਰਾ ਸਮਾਂ ਕਰਨ ਦਾ ਸਵਾਲ ਕੀਤਾ ਸੀ, ਉਨ੍ਹਾਂ ਕਿਹਾ ਕਿ ਡਾਕਟਰ ਦੀ ਡਿਊਟੀ ਇਕ-ਇਕ ਦਿਨ ਦੇ ਹਿਸਾਬ ਨਾਲ ਲੱਗਦੀ ਹੈ, ਲਿਹਾਜ਼ਾ ਉਨ੍ਹਾਂ ਨੂੰ ਆਪਣੇ ਹਲਕੇ ਦੇ ਸਰਕਾਰੀ ਹਸਪਤਾਲਾਂ ਵਿਚ ਡਾਕਟਰਾਂ ਦੀ ਗਿਣਤੀ ਵਧਾਉਣ ਦੀ ਮੰਗ ਕੀਤੀ ਜਿਸਦੇ ਜਵਾਬ ਵਿਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੰਨਿਆਂ ਕਿ ਸੂਬੇ ਅੰਦਰ ਡਾਕਟਰਾਂ ਦੀ ਕਮੀ ਹੈ।ਸਿੱਧੂ ਨੇ ਕਿਹਾ ਕਿ ਸੂਬੇ 'ਚ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ ਅਤੇ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ।


Gurminder Singh

Content Editor

Related News