ਪੰਜਾਬ ਵਿਧਾਨ ਸਭਾ 'ਚ ਮੁੜ ਨੋਕ-ਝੋਕ, ਸਿਹਤ ਮੰਤਰੀ ਨੇ ਕਬੂਲੀ ਪ੍ਰਤਾਪ ਸਿੰਘ ਬਾਜਵਾ ਦੀ ਚੁਣੌਤੀ

Wednesday, Nov 29, 2023 - 10:36 AM (IST)

ਪੰਜਾਬ ਵਿਧਾਨ ਸਭਾ 'ਚ ਮੁੜ ਨੋਕ-ਝੋਕ, ਸਿਹਤ ਮੰਤਰੀ ਨੇ ਕਬੂਲੀ ਪ੍ਰਤਾਪ ਸਿੰਘ ਬਾਜਵਾ ਦੀ ਚੁਣੌਤੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਦੂਜੇ ਦਿਨ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਫਿਰ ਪਹਿਲੇ ਦਿਨ ਵਾਲਾ ਸਵਾਲ ਹੀ ਚੁੱਕਿਆ ਗਿਆ ਕਿ ਪੂਰੇ ਪੰਜਾਬ 'ਚ ਖੋਲ੍ਹੇ ਗਏ 600 ਮੁਹੱਲਾ ਕਲੀਨਿਕਾਂ 'ਚੋਂ ਉਨ੍ਹਾਂ ਦੇ ਹਲਕੇ ਗੁਰਦਾਸਪੁਰ 'ਚ ਕੋਈ ਮੁਹੱਲਾ ਕਲੀਨਿਕ ਨਹੀਂ ਖੁੱਲ੍ਹਿਆ ਅਤੇ ਨਾਂ ਹੀ ਕੋਈ ਮੈਡੀਕਲ ਕਾਲਜ ਖੁੱਲ੍ਹਿਆ ਹੈ। ਇਸ ਦਾ ਜਵਾਬ ਦਿੰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਿੱਥੇ ਤੱਕ ਮੁਹੱਲਾ ਕਲੀਨਿਕਾਂ ਦੀ ਗੱਲ ਹੈ ਤਾਂ ਗੁਰਦਾਸਪੁਰ ਜ਼ਿਲ੍ਹੇ 'ਚ 4 ਆਮ ਆਦਮੀ ਕਲੀਨਿਕ ਪਹਿਲਾਂ ਹੀ ਚੱਲ ਰਹੇ ਹਨ।

ਇਹ ਵੀ ਪੜ੍ਹੋ : ਸ਼ੋਅਰੂਮ 'ਚ Shopping ਕਰਦੇ ਮਾਪਿਆਂ ਸਾਹਮਣੇ 3 ਸਾਲਾ ਬੱਚੀ ਨੂੰ ਆਈ ਮੌਤ, CCTV ਦੇਖ ਉੱਡ ਜਾਣਗੇ ਹੋਸ਼ (ਵੀਡੀਓ)

ਇਸ ਤੋਂ ਇਲਾਵਾ 2 ਹੋਰ ਨਵੇਂ ਮੁਹੱਲਾ ਕਲੀਨਿਕ ਤਿਆਰ ਹੋ ਚੁੱਕੇ ਹਨ ਅਤੇ 3 ਪਾਈਪਲਾਈਨ 'ਚ ਹਨ, ਜੋ ਕਿ ਕੁੱਲ 9 ਮੁਹੱਲਾ ਕਲੀਨਿਕ ਹੋ ਗਏ। ਇਸ 'ਤੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ 'ਚ ਕੋਈ ਵੀ ਮੈਡੀਕਲ ਸਹੂਲਤ ਨਹੀਂ ਹੈ ਅਤੇ ਲੋਕਾਂ ਨੂੰ ਅਕਸਰ ਅੰਮ੍ਰਿਤਸਰ ਜਾਂ ਜਲੰਧਰ ਵਿਖੇ ਰੈਫ਼ਰ ਕਰ ਦਿੱਤਾ ਜਾਂਦਾ ਹੈ ਤਾਂ ਇਸ ਦਾ ਜਵਾਬ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ 'ਚ ਵੀ ਮੈਡੀਕਲ ਕਾਲਜ ਖੋਲ੍ਹਿਆ ਜਾਵੇਗਾ ਅਤੇ ਲੋਕਾਂ ਨੂੰ ਹਰ ਤਰ੍ਹਾਂ ਦੀ ਮੈਡੀਕਲ ਸਹੂਲਤ ਮੁਹੱਈਆ ਕਰਵਾਈ ਜਾਵੇਗਾ।

ਇਹ ਵੀ ਪੜ੍ਹੋ : ਜੰਡਿਆਲਾ ਗੁਰੂ ਵਿਖੇ ਵਾਪਰੀ ਵੱਡੀ ਘਟਨਾ, ਦੋਸਤ ਨੇ ਹੀ ਦੋਸਤ ਨੂੰ ਮਾਰ ਦਿੱਤੀ ਗੋਲੀ

ਡਾ. ਬਲਬੀਰ ਸਿੰਘ ਨੇ ਪ੍ਰਤਾਪ ਸਿੰਘ ਬਾਜਵਾ 'ਤੇ ਤੰਜ ਕੱਸਦਿਆਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਪ੍ਰਤਾਪ ਸਿੰਘ ਬਾਜਵਾ ਜੀ ਜ਼ਿਆਦਾਤਰ ਚੰਡੀਗੜ੍ਹ ਰਹਿੰਦੇ ਹਨ ਅਤੇ ਆਪਣੇ ਹਲਕੇ 'ਚ ਜਾਂਦੇ ਹੀ ਨਹੀਂ ਹਨ, ਜਿਸ ਕਾਰਨ ਉਨ੍ਹਾਂ ਨੂੰ ਆਪਣੇ ਹਲਕੇ 'ਚ ਖੁੱਲ੍ਹੇ ਮੁਹੱਲਾ ਕਲੀਨਿਕਾਂ ਦਾ ਅਜੇ ਤੱਕ ਪਤਾ ਹੀ ਨਹੀਂ ਲੱਗਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਉਨ੍ਹਾਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਮੇਰੇ ਨਾਲ ਚੱਲੋ ਅਤੇ ਮੈਨੂੰ ਦਿਖਾਓ ਕਿ ਕਿੱਥੇ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ਸਿਹਤ ਮੰਤਰੀ ਨੇ ਪ੍ਰਤਾਪ ਸਿੰਘ ਬਾਜਵਾ ਦੀ ਚੁਣੌਤੀ ਨੂੰ ਕਬੂਲ ਕਰਦਿਆਂ ਕਿਹਾ ਕਿ ਉਹ ਵਾਅਦਾ ਕਰਦੇ ਹਨ ਕਿ ਉਹ ਉਨ੍ਹਾਂ ਦੇ ਨਾਲ ਹੀ ਗੁਰਦਾਸਪੁਰ ਜ਼ਿਲ੍ਹੇ 'ਚ ਜਾਣਗੇ ਅਤੇ ਖ਼ੁਦ ਉਨ੍ਹਾਂ ਨੂੰ ਮੁਹੱਲਾ ਕਲੀਨਿਕ ਲੈ ਕੇ ਜਾਣਗੇ। 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News