ਜਲੰਧਰ ਪਹੁੰਚੇ ਸਿਹਤ ਮੰਤਰੀ ਬਲਬੀਰ ਸਿੰਘ, ਇਸ ਬੀਮਾਰੀ ਸਬੰਧੀ ਹਦਾਇਤਾਂ ਕੀਤੀਆਂ ਜਾਰੀ

Friday, Oct 25, 2024 - 03:21 PM (IST)

ਜਲੰਧਰ (ਸੋਨੂੰ)- ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਜਲੰਧਰ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕਈ ਥਾਵਾਂ ’ਤੇ ਘਰਾਂ, ਸਕੂਲਾਂ ਅਤੇ ਸਰਕਾਰੀ ਇਮਾਰਤਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਾਰੀਆਂ ਥਾਵਾਂ ‘ਤੇ ਪਾਣੀ ਦੀ ਵਿਵਸਥਾ ਨੂੰ ਸਮਝਿਆ ਅਤੇ ਜਾਂਚ ਕੀਤੀ ਕਿ ਕੀ ਡੇਂਗੂ ਵਰਗੀ ਸਥਿਤੀ ਪੈਦਾ ਹੋ ਗਈ ਹੈ।

PunjabKesari

ਇਸ ਮੌਕੇ ਮੰਤਰੀ ਇਕ ਘਰ ਦੇ ਅੰਦਰ ਪਹੁੰਚੇ ਤਾਂ ਉਨ੍ਹਾਂ ਨੇ ਘਰ ਦੀ ਛੱਤ ‘ਤੇ ਜਾ ਕੇ ਵੇਖਿਆ ਕਿ ਉਥੇ ਗੰਦਾ ਪਾਣੀ ਨਾਲ ਭਰਿਆ ਹੋਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਪਰਿਵਾਰ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਉਕਤ ਜਗ੍ਹਾ ਦੀ ਸਫ਼ਾਈ ਕਰਨ ਦੇ ਆਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਨਾਲ ਜਲੰਧਰ ਦੇ ਡੀ. ਸੀ. ਡਾ. ਹਿਮਾਂਸ਼ੂ ਅਗਰਵਾਲ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ। 

ਇਹ ਵੀ ਪੜ੍ਹੋ- ਪੰਜਾਬ 'ਚ ਨੈਸ਼ਨਲ ਹਾਈਵੇਅ ਬੰਦ ਹੋਣ ਕਾਰਨ ਜਨਤਾ ਪਰੇਸ਼ਾਨ, ਤਸਵੀਰਾਂ 'ਚ ਵੇਖੋ ਕੀ ਬਣੇ ਹਾਲਾਤ

PunjabKesari

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਕ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਨੂੰ ‘ਡੇਂਗੂ ‘ਤੇ ਵਾਰ’ਮੁਹਿੰਮ ਦਾ ਨਾਂ ਦਿੱਤਾ ਗਿਆ ਹੈ। ਇਸ ਤਹਿਤ ਹਰ ਸ਼ੁੱਕਰਵਾਰ ਨੂੰ ਕਿਸੇ ਨਾ ਕਿਸੇ ਜ਼ਿਲ੍ਹੇ ਵਿਚ ਚੈਕਿੰਗ ਕੀਤੀ ਜਾਂਦੀ ਹੈ। ਇਸੇ ਲੜੀ ਤਹਿਤ ਉਨ੍ਹਾਂ ਵੱਲੋਂ ਅੱਜ ਜਲੰਧਰ ਪਹੁੰਚ ਕੇ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਅੱਜ ਜਲੰਧਰ ਵਿਚ ਘਰਾਂ, ਸਕੂਲਾਂ ਅਤੇ ਕਈ ਸਰਕਾਰੀ ਅਦਾਰਿਆਂ ਦੀ ਚੈਕਿੰਗ ਕੀਤੀ ਗਈ। 

ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਕਈ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ ਫੁਲ ਸਲੀਵ ਕੱਪੜੇ ਪਾਉਣੇ, ਘਰਾਂ ਵਿਚ ਪਾਣੀ ਇਕੱਠਾ ਨਾ ਹੋਣ ਦੇਣਾ, ਘਰਾਂ ਦੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਸਮੇਤ ਹੋਰ ਕਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਡੇਂਗੂ ਦੇ ਕੇਸ ਘੱਟ ਹੋਣਗੇ। ਮੰਤਰੀ ਬਲਬੀਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਇਸ ਵਾਰ ਪੰਜਾਬ ਵਿਚ ਡੇਂਗੂ ਦੇ ਮਾਮਲਿਆਂ ਵਿਚ 70 ਫ਼ੀਸਦੀ ਕਮੀ ਆਈ ਹੈ। 

ਇਹ ਵੀ ਪੜ੍ਹੋ- ਪੰਜਾਬ ਦਾ ਇਹ ਨੈਸ਼ਨਲ ਹਾਈਵੇਅ ਰਹੇਗਾ ਬੰਦ, ਡਾਇਵਰਟ ਕੀਤੇ ਗਏ ਰੂਟ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


shivani attri

Content Editor

Related News