ਸਿਹਤ ਮੰਤਰੀ ਬਲਬੀਰ ਸਿੰਘ ਨੇ ਪੰਜਾਬ ਦੇ ਲੋਕਾਂ ਲਈ ਦਾਨ ਕਰ ਦਿੱਤਾ ਆਪਣਾ ਘਰ

Saturday, Sep 27, 2025 - 05:40 PM (IST)

ਸਿਹਤ ਮੰਤਰੀ ਬਲਬੀਰ ਸਿੰਘ ਨੇ ਪੰਜਾਬ ਦੇ ਲੋਕਾਂ ਲਈ ਦਾਨ ਕਰ ਦਿੱਤਾ ਆਪਣਾ ਘਰ

ਨਵਾਂਸ਼ਹਿਰ (ਬ੍ਰਹਮਪੁਰੀ)—ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣੇ ਜੱਦੀ ਪਿੰਡ ਭੌਰਾ ਵਿਖੇ ਸਥਿਤ ਘਰ ਨੂੰ ਆਮ ਆਦਮੀ ਕਲੀਨਿਕ ਬਣਾਉਣ ਲਈ ਪੰਜਾਬ ਸਰਕਾਰ ਨੂੰ ਦਿੱਤਾ ਹੈ, ਜਿਸ ਦੀ ਲਿਖਤੀ ਸਹਿਮਤੀ 'ਤੇ ਅੱਜ ਇਥੇ ਸਿਹਤ ਮੰਤਰੀ ਅਤੇ ਸੁੱਜੋ ਦੇ ਐੱਸ. ਐੱਮ. ਓ. ਵਿਚਾਲੇ ਸਹੀ ਪਾਈ ਗਈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਘਰ ਮੁਫ਼ਤ ਪੰਜਾਬ ਸਰਕਾਰ ਨੂੰ ਦਿੱਤਾ ਹੈ, ਜਿੱਥੇ ਜਲਦ ਹੀ ਆਮ ਆਦਮੀ ਕਲੀਨਿਕ ਸਥਾਪਤ ਹੋਣ ਨਾਲ ਲਾਗਲੇ ਕਈ ਪਿੰਡਾਂ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮਿਲਣਗੀਆਂ। 

ਇਹ ਵੀ ਪੜ੍ਹੋ: ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ 'ਤੇ ਵੱਡਾ ਹਮਲਾ, ਕਿਹਾ-ਸੱਤਾ 'ਚ ਆਉਣ ਦੇ ਸੁਫ਼ਨੇ ਲੈਣੇ ਛੱਡ ਦੇਣ

ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿਖੇ ਮਾਹਿਰ ਡਾਕਟਰਾਂ ਅਤੇ ਸਟਾਫ਼ ਦੀ ਤਾਇਨਾਤੀ ਨਾਲ ਮੁਫ਼ਤ ਦਵਾਈਆਂ ਦੀ ਵਿਵਸਥਾ ਤੋਂ ਇਲਾਵਾ ਲੋਕਾਂ ਦੇ ਰੋਜ਼ਾਨਾ ਦੇ ਮੈਡੀਕਲ ਟੈਸਟ ਲਈ ਵੀ ਸੈਂਪਲ ਲਏ ਜਾਣਗੇ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦਾ ਵੱਡਾ ਲਾਭ ਹੋਵੇਗਾ। ਆਮ ਆਦਮੀ ਕਲੀਨਿਕਾਂ ਬਾਰੇ ਜਾਣਕਾਰੀ ਦਿੰਦੇ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਵਿੱਚ 881 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ, ਜਿੱਥੇ ਹੁਣ ਤੱਕ ਓ. ਪੀ. ਡੀ. ਦੀ ਗਿਣਤੀ 4.04 ਕਰੋੜ ਹੈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਕਲੀਨਿਕ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋਏ ਹਨ। 

ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਵਿਖੇ 19 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਅਤੇ ਜਲਦ ਹੀ ਪਿੰਡ ਭੌਰਾ ਅਤੇ ਨਵਾਂਸ਼ਹਿਰ ਸਬ ਡਿਵੀਜ਼ਨ ਦੇ ਸ਼ਹਿਰ ਖੇਤਰ 'ਚ 3 ਹੋਰ ਕਲੀਨਿਕ ਖੋਲ੍ਹਣ ਨਾਲ ਇਹ ਗਿਣਤੀ 23 ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਆਪਣੇ ਵਾਅਦੇ ਨੂੰ ਪੂਰੀ ਵਚਨਬੱਧਤਾ ਨਾਲ ਪੂਰਾ ਕਰ ਰਹੀ ਹੈ। 

ਇਹ ਵੀ ਪੜ੍ਹੋ: ਸ਼ਰਮਸਾਰ ਪੰਜਾਬ! ਧਾਰਮਿਕ ਸਥਾਨ ਤੋਂ ਵਾਪਸ ਆਉਂਦੀ ਕੁੜੀ ਦੀ ਮੁੰਡੇ ਨੇ ਰੋਲ੍ਹੀ ਪੱਤ, ਇੰਝ ਖੁੱਲ੍ਹਿਆ ਭੇਤ

ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਬਾਰੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਇਨ੍ਹਾਂ ਖੇਤਰਾਂ ਵਿੱਚ ਲੋਕਾਂ ਨੂੰ ਲੋੜੀਂਦੀਆਂ ਸੇਵਾਵਾਂ ਮੁਹੱਈਆ ਕਰਵਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਵਲ ਸਰਜਨਾਂ ਨੂੰ ਦਿੱਤੇ ਨਿਰਦੇਸ਼ਾਂ ਤਹਿਤ ਪਿੰਡਾਂ ਵਿੱਚ ਸਿਹਤ ਕੈਂਪ ਲਾਏ ਜਾ ਰਹੇ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ 'ਤੇ ਕਾਬੂ ਪਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਹੜ੍ਹਾਂ ਦੀ ਬੁਰੀ ਤਰ੍ਹਾਂ ਚਪੇਟ 'ਚ ਆਏ 2303 ਪਿੰਡਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵਿਸ਼ੇਸ਼ ਤੌਰ 'ਤੇ ਜਾ ਕੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ–ਨਾਲ ਪਾਣੀ ਨਾਲ ਫੈਲਣ ਵਾਲੀਆਂ ਬੀਮਾਰੀਆਂ ਆਦਿ ਦੀ ਰੋਕਥਾਮ ਵਿੱਚ ਲਗੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ 11103 ਆਸ਼ਾ ਵਰਕਰਾਂ ਵੱਲੋਂ ਡੋਰ-ਟੂ-ਡੋਰ ਸਰਵੇ ਕਰਕੇ ਪਿੰਡਾਂ ਵਿੱਚ ਮੌਜੂਦਾ ਸਥਿਤੀ ਬਾਰੇ ਵਿਭਾਗ ਨੂੰ ਜਾਣਕਾਰੀ ਦੇਣ ਦੇ ਨਾਲ-ਨਾਲ ਸਿਹਤ ਕਿੱਟਾਂ ਦੀ ਵੀ ਵੰਡ ਕੀਤੀ ਜਾ ਰਹੀ ਹੈ।  ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਦੇ ਵਾਈਸ ਚੇਅਰਮੈਨ ਲਲਿਤ ਮੋਹਨ ਪਾਠਕ, ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ, ਐੱਸ. ਡੀ. ਐੱਮ. ਅਨਮਜਯੋਤ ਕੌਰ, ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਐੱਸ. ਐੱਮ. ਓ. ਡਾ. ਚਰਨਜੀਤ ਕੁਮਾਰ, ਐੱਸ. ਐੱਮ. ਓ. ਡਾ. ਸਤਵਿੰਦਰ ਪਾਲ, ਤਹਿਸੀਲਦਾਰ ਮਨਿੰਦਰ ਸਿੰਘ ਆਦਿ ਮੌਜੂਦ ਸਨ। 

ਇਹ ਵੀ ਪੜ੍ਹੋ: Punjab: ਹੈਂ! ਪੋਤਾ ਹੋਣ 'ਤੇ ਨੱਚਦੀ ਦਾਦੀ ਵੀ ਬਣ ਗਈ ਮਾਂ, ਹੱਕਾ-ਬੱਕਾ ਰਹਿ ਗਿਆ ਪੂਰਾ ਪਰਿਵਾਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News