ਸਿਹਤ ਮੰਤਰੀ ਨਾਲ ਪਿਤਾ ਨੂੰ ਹਸਪਤਾਲ ਮਿਲਣ ਪਹੁੰਚੀ ਅਦਾਕਾਰਾ ਤਾਨੀਆ, ਹਾਲਤ ਨਾਜ਼ੁਕ
Sunday, Jul 06, 2025 - 02:08 PM (IST)

ਮੋਗਾ (ਕਸ਼ਿਸ਼)- ਬੀਤੇ ਦਿਨੀਂ ਮਸ਼ਹੂਰ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਅਨਿਲਜੀਤ ਕੰਬੋਜ ਦਾਸ 'ਤੇ ਦੋ ਨੌਜਵਾਨਾਂ ਵੱਲੋਂ ਹਮਲਾ ਕੀਤਾ ਗਿਆ ਸੀ, ਜਿਨ੍ਹਾਂ ਨੂੰ ਇਲਾਜ ਲਈ ਨੂੰ ਮੋਗਾ ਦੇ ਮੈਡੀਸਿਟੀ ਹਸਪਤਾਲ 'ਚ ਦਾਖਲ ਕਰਾਇਆ ਗਿਆ ਹੈ। ਉੱਥੇ ਹੀ ਅੱਜ ਅਭਿਨੇਤਰੀ ਤਾਨੀਆ ਕੰਬੋਜ ਆਪਣੇ ਪਿਤਾ ਦਾ ਪਤਾ ਲੈਣ ਹਸਪਤਾਲ ਵਿੱਚ ਪਹੁੰਚੀ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ
ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਉਹ ਇਸ ਦੁਖ ਦੀ ਘੜੀ ਵਿੱਚ ਪਰਿਵਾਰ ਨਾਲ ਖੜ੍ਹੇ ਹਨ। ਜੋ ਇਹ ਹਾਦਸਾ ਹੋਇਆ ਹੈ ਉਹ ਨਿੰਦਨਯੋਗ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇਗੀ ਅਤੇ ਅਸੀਂ ਸਾਰੇ ਦੁਆ ਕਰਦੇ ਹਾਂ ਕਿ ਡਾਕਟਰ ਅਨਿਲਜੀਤ ਕੰਬੋਜ ਜਲਦ ਠੀਕ ਹੋਣ, ਫਿਲਹਾਲ ਉਨ੍ਹਾਂ ਦੀ ਹਾਲਤ ਨਾਜ਼ੁਕ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8