ਸਿਹਤ ਮੰਤਰੀ ਦਾ ਬਿਆਨ,‘ਦਿੱਲੀ ਸਣੇ ਹੋਰ ਥਾਵਾਂ ’ਤੋਂ ਆਉਣ ਵਾਲੇ ਕੋਰੋਨਾ ਮਰੀਜ਼ਾਂ ਦਾ ਬਿਨ੍ਹਾਂ ਭੇਦਭਾਵ ਤੋਂ ਹੋਵੇਗਾ ਇਲ

Monday, Apr 26, 2021 - 05:24 PM (IST)

ਸਿਹਤ ਮੰਤਰੀ ਦਾ ਬਿਆਨ,‘ਦਿੱਲੀ ਸਣੇ ਹੋਰ ਥਾਵਾਂ ’ਤੋਂ ਆਉਣ ਵਾਲੇ ਕੋਰੋਨਾ ਮਰੀਜ਼ਾਂ ਦਾ ਬਿਨ੍ਹਾਂ ਭੇਦਭਾਵ ਤੋਂ ਹੋਵੇਗਾ ਇਲ

ਭੁਲੱਥ (ਰਜਿੰਦਰ) - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਦਿੱਲੀ ਸਮੇਤ ਦੇਸ਼ ਦੇ ਕਿਸੇ ਵੀ ਹਿੱਸੇ ਤੋਂ ਆਉਣ ਵਾਲੇ ਕੋਰੋਨਾ ਮਰੀਜ਼ਾਂ ਦਾ ਇਲਾਜ ਬਿਨ੍ਹਾਂ ਕਿਸੇ ਦੇਰੀ ਅਤੇ ਭੇਦ-ਭਾਵ ਤੋਂ ਕੀਤਾ ਜਾਵੇਗਾ। ਅੱਜ ਭੁਲੱਥ ਵਿੱਚ ਸਿਵਲ ਹਸਪਤਾਲ ਵਿਖੇ ਡਾਇਲਸਸ ਯੂਨਿਟ ਦਾ ਉਦਘਾਟਨ ਕਰਨ ਮੌਕੇ ਦਿੱਲੀ ਤੇ ਹੋਰਨਾਂ ਸੂਬਿਆਂ ਤੋਂ ਪੰਜਾਬ ਵਿੱਚ ਇਲਾਜ ਕਰਵਾਉਣ ਆ ਰਹੇ ਕੋਰੋਨਾ ਦੇ ਮਰੀਜ਼ਾਂ ਬਾਰੇ ਕਿਹਾ ਕਿ ਸਰਬੱਤ ਦੇ ਭਲੇ ਦੇ ਸਿਧਾਂਤ ਅਨੁਸਾਰ ਪੰਜਾਬ ਸਰਕਾਰ ਹਰ ਪੀੜ੍ਹਤ ਨੂੰ ਇਲਾਜ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਫਿਰ ਭਾਵੇਂ ਉਹ ਕਿਸੇ ਵੀ ਸੂਬੇ ਦਾ ਵਸਨੀਕ ਹੋਵੇ। 

ਪੜ੍ਹੋ ਇਹ ਵੀ ਖਬਰ - ਦੁਬਈ 'ਚ ਫਸੇ ਨੌਜਵਾਨਾਂ ਲਈ ਫਰਿਸ਼ਤਾ ਕਹੇ ਜਾਂਦੇ ‘ਡਾ.ਉਬਰਾਏ’ ਦਾ ਪੰਜਾਬੀਆਂ ਲਈ ਖ਼ਾਸ ਸੁਨੇਹਾ (ਵੀਡੀਓ)

ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵਲੋਂ ਸਿਹਤ ਸੇਵਾਵਾਂ ਵਿੱਚ ਕੀਤੇ ਵਾਧੇ ਬਾਰੇ ਝੂਠੇ ਪ੍ਰਚਾਰ ਦਾ ਨਤੀਜਾ ਸਾਹਮਣੇ ਆ ਗਿਆ ਹੈ। ਪੰਜਾਬ ਸਰਕਾਰ ਵਲੋਂ ਕੋਵਿਡ ਟੀਕਾਕਰਨ ਤੇਜੀ ਨਾਲ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਪੰਜਾਬ ਸਰਕਾਰ ਵਲੋਂ ਸਾਰੇ ਮੁੱਢਲੇ ਸਿਹਤ ਕੇਂਦਰਾਂ ਤੇ ਹੈਲਥ ਵੈਲਨੈਸ ਸੈਂਟਰਾਂ ’ਤੇ ਟੀਕਾਕਰਨ ਦੇ ਨਾਲ-ਨਾਲ ਪੇਂਡੂ ਖੇਤਰਾਂ ਅੰਦਰ ਵਿਸ਼ੇਸ਼ ਕੈਂਪ ਲਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਵੈਕਸੀਨੇਸ਼ਨ ਲਈ ਦੂਰ ਨਾ ਜਾਣਾ ਪਵੇ। ਉਨ੍ਹਾਂ ਦੱਸਿਆ ਕਿ ਹੁਣ ਤੱਕ 30 ਲੱਖ ਤੋਂ ਜ਼ਿਆਦਾ ਲੋਕਾਂ ਦਾ ਟੀਕਾਕਰਨ ਕਰਵਾਇਆ ਗਿਆ ਹੈ, ਜਿਸ ਲਈ ਕੋਵੀਸ਼ੀਲਡ ਦੀਆਂ 25.48 ਲੱਖ ਖੁਰਾਕਾਂ ਤੇ ਕੋਵੈਕਸੀਨ ਦੀਆਂ 2.64 ਲੱਖ ਖੁਰਾਕਾਂ ਦੀ ਵਰਤੋਂ ਕੀਤੀ ਜਾ ਚੁੱਕੀ ਹੈ।   

ਪੜ੍ਹੋ ਇਹ ਵੀ ਖਬਰ - ਕੁੱਖ ’ਚ ਪਲ ਰਹੀ ਧੀ ਨੂੰ ਮਾਰਨ ਤੋਂ ਪਤਨੀ ਨੇ ਕੀਤਾ ਇਨਕਾਰ, ਤਾਂ ਪਤੀ ਨੇ ਦੋਵਾਂ ਨੂੰ ਦਿੱਤੀ ਅਜਿਹੀ ਦਰਦਨਾਕ ਮੌਤ

ਸੂਬੇ ਵਿੱਚ ਵੈਕਸੀਨ ਦੀ ਸਪਲਾਈ ਨਿਯਮਤ ਕੀਤੀ ਜਾਵੇ- ਸਿਹਤ ਮੰਤਰੀ
ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਵੈਕਸੀਨ ਦੀ ਸਪਲਾਈ ਨਿਯਮਤ ਕੀਤੀ ਜਾਵੇ। ਪੰਜਾਬ ਸਰਕਾਰ ਵਲੋਂ ਸਿਖਲਾਈ ਦੇ ਕੇ ਤਿਆਰ ਕੀਤੇ ਸਟਾਫ਼ ਤੇ ਬੁਨਿਆਦੀ ਢਾਂਚੇ ਨਾਲ ਰੋਜ਼ਾਨਾ 3 ਲੱਖ ਲੋਕਾਂ ਦਾ ਟੀਕਾਕਰਨ ਕੀਤਾ ਜਾ ਸਕਦਾ ਹੈ, ਜਿਸ ਕਰਕੇ ਹਰ ਹਫਤੇ 15 ਲੱਖ ਡੋਜ਼ਾਂ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਨੇ ਬੀਤੀ 22 ਅਪ੍ਰੈਲ ਨੂੰ ਕੇਂਦਰੀ ਸਿਹਤ ਮੰਤਰਾਲੇ ਨੂੰ ਪੱਤਰ ਲਿਖਕੇ 10 ਲੱਖ ਵੈਕਸੀਨ ਖੁਰਾਕਾਂ ਦੀ ਮੰਗ ਕੀਤੀ ਹੈ। 1 ਮਈ ਤੋਂ 18 ਸਾਲ ਤੋਂ ਉੱਪਰ ਵਰਗ ਦੇ ਲੋਕਾਂ ਲਈ ਵੈਕਸੀਨੇਸ਼ਨ ਦੀਆਂ ਤਿਆਰੀਆਂ ਬਾਰੇ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 30 ਲੱਖ ਕੋਵੀਸ਼ੀਲਡ ਵੈਕਸੀਨ ਡੋਜ਼ਾਂ ਦਾ ਆਰਡਰ ਦੇਣ ਦੇ ਹੁਕਮ ਦਿੱਤੇ ਗਏ ਹਨ।  

ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ 'ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ

ਆਕਸੀਜਨ ਦੀ ਘਾਟ ਬਾਰੇ ਜਾਣੋ ਕੀ ਬੋਲੇ ਸਿਹਤ ਮੰਤਰੀ
ਆਕਸੀਜਨ ਦੀ ਘਾਟ ਬਾਰੇ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਪਲਾਂਟ ਪੂਰੀ ਸਮਰੱਥਾ ਨਾਲ ਚੱਲ ਰਹੇ ਹਨ, ਜਦਕਿ ਕੇਂਦਰ ਸਰਕਾਰ ਵਲੋਂ ਪੰਜਾਬ ਦਾ ਤਰਲ ਆਕਸੀਜਨ ਦੇ ਕੋਟੇ ਵਿੱਚ ਕਟੌਤੀ ਨਾਲ ਘਾਟ ਆਈ ਹੈ। ਸਿਹਤ ਮੰਤਰੀ ਨੇ ਲੋਕਾਂ ਨੂੰ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਅਗਸਤ 2021 ਤੋਂ ਬਾਅਦ ਇਸ ਯੋਜਨਾ ਦਾ ਹੋਰ ਵਿਸਥਾਰ ਕੀਤਾ ਜਾਵੇਗਾ। 

ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ 'ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ

49 ਲੱਖ 26 ਹਜ਼ਾਰ ਤੋਂ ਜ਼ਿਆਦਾ ਬਣਾਏ ਗਏ ਹਨ ਈ-ਕਾਰਡ 
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜੇ-ਫਾਰਮ ਧਾਰਕ ਕਿਸਾਨਾਂ, ਉਸਾਰੀ ਵਰਗ ਦੇ ਕਾਮਿਆਂ, ਛੋਟੇ ਵਪਾਰੀਆਂ ਤੇ ਨੀਲੇ ਕਾਰਡ ਧਾਰਕਾਂ ਦੇ 49 ਲੱਖ 26 ਹਜ਼ਾਰ ਤੋਂ ਜ਼ਿਆਦਾ ਈ-ਕਾਰਡ ਬਣਾਏ ਗਏ ਹਨ ਤਾਂ ਜੋ ਹਰ ਲੋੜਵੰਦ ਨੂੰ ਇਲਾਜ ਦੀ ਸਹੂਲਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਬੀਤੀ ਮਾਰਚ ਤੱਕ ਹੀ 10 ਹਜ਼ਾਰ ਤੋਂ ਜਿਆਦਾ ਲੋਕਾਂ ਬਾਈਪਾਸ ਸਰਜਰੀ ਅਤੇ 5500 ਤੋਂ ਜਿਆਦਾ ਲੋਕਾਂ ਜੋੜ ਬਦਲਣ ਦੇ ਇਲਾਜ ਦੀ ਸਹੂਲਤ ਲਈ ਹੈ।  

3000 ਆਸਾਮੀਆਂ ’ਤੇ ਭਰਤੀ ਦਾ ਕੰਮ ਜਾਰੀ- ਸਿਹਤ ਮੰਤਰੀ
ਸਿਹਤ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਭਰਤੀਆਂ ਬਾਰੇ ਬੋਲਦਿਆਂ ਉਨ੍ਹਾਂ ਦੱਸਿਆ ਕਿ ਵੱਖ-ਵੱਖ ਕਾਡਰਾਂ ਲਈ 3000 ਆਸਾਮੀਆਂ ’ਤੇ ਭਰਤੀ ਦਾ ਕੰਮ ਜਾਰੀ ਹੈ। ਇਸ ਤੋਂ ਇਲਾਵਾ 800 ਡਾਕਟਰਾਂ ਦੀ ਭਰਤੀ ਪ੍ਰਕਿਆ ਲਗਾਤਾਰ ਚੱਲ ਰਹੀ ਹੈ, ਜਿਸ ਵਿਚੋਂ 500 ਵਲੋਂ ਵਾਕ ਇਨ ਇੰਟਰਵਿਊ ਤੋਂ ਬਾਅਦ ਨੌਕਰੀ ਜੁਆਇਨ ਕਰ ਲਈ ਗਈ ਹੈ। ਕੋਵਿਡ ਦੇ ਟਾਕਰੇ ਲਈ 400 ਸਟਾਫ਼ ਨਰਸਾਂ ਅਤੇ ਲੈਬੋਰੇਟਰੀਆਂ ਲਈ 140 ਤਕਨੀਸ਼ੀਅਨਾਂ ਦੀ ਭਰਤੀ ਜੰਗੀ ਪੱਧਰ ’ਤੇ ਕੀਤੀ ਜਾ ਰਹੀ ਹੈ।  

ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ 'ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ

ਇਸ ਤੋਂ ਪਹਿਲਾਂ ਉਨ੍ਹਾਂ ਸਿਵਲ ਹਸਪਤਾਲ ਭੁਲੱਥ ਵਿਖੇ ਬਾਬਾ ਜ਼ੋਰਾਵਰ ਸਿੰਘ , ਬਾਬਾ ਫਤਹਿ ਸਿੰਘ ਸੇਵਾ ਸੁਸਾਇਟੀ ਵਲੋਂ ਲਗਭਗ 85 ਲੱਖ ਰੁਪੈ ਦੀ ਲਾਗਤ ਨਾਲ ਸਥਾਪਿਤ ਕੀਤੇ ਗਏ ‘ਡਾਇਲਸਸ ਯੂਨਿਟ’ਦਾ ਉਦਘਾਟਨ ਕੀਤਾ। ਉਨ੍ਹਾਂ ਸੁਸਾਇਟੀ ਵਲੋਂ ਦਿੱਤੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਰਤਮਾਨ ਸਮੇਂ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਮਹੁੱਈਆ ਕਰਵਾਉਣਾ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਸਿਵਲ ਹਸਪਤਾਲ ਵਿਖੇ ਡਾਇਲਸਸ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਵਿਧਾਇਕ ਸ. ਨਵਤੇਜ ਸਿੰਘ ਚੀਮਾ, ਵਿਧਾਇਕ ਸੁਖਪਾਲ ਸਿੰਘ ਖਹਿਰਾ, ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ, ਐੱਸ.ਐੱਸ.ਪੀ. ਸ੍ਰੀਮਤੀ ਕੰਵਰਦੀਪ ਕੌਰ ਆਈ.ਪੀ.ਐੱਸ., ਸਿਵਲ ਸਰਜਨ ਡਾ. ਪਰਮਿੰਦਰ ਕੌਰ, ਕਾਂਗਰਸੀ ਆਗੂ ਅਮਨਦੀਪ ਸਿੰਘ ਗੋਰਾ ਗਿੱਲ, ਰਣਜੀਤ ਸਿੰਘ ਰਾਣਾ, ਐੱਸ.ਐੱਮ.ਓ. ਭੁਲੱਥ ਡਾ. ਸ਼ਲਿੰਦਰ ਸਿੰਘ ਤੇ ਹੋਰ ਹਾਜ਼ਰ ਸਨ। 

ਪੜ੍ਹੋ ਇਹ ਵੀ ਖਬਰ - ਨਵਜੋਤ ਸਿੱਧੂ ਦੇ ਟਵੀਟਾਂ 'ਤੇ ਭੜਕੇ ਬਿਕਰਮ ਮਜੀਠੀਆ, ਸੁਣਾਈਆਂ ਖਰੀਆਂ-ਖਰੀਆਂ (ਵੀਡੀਓ)


author

rajwinder kaur

Content Editor

Related News