ਪੰਜਾਬ ਨੂੰ ਸਿਹਤ ਸੇਵਾਵਾਂ ਦੇ ਮਾਮਲੇ ਵਿੱਚ ਦੇਸ਼ ਦਾ ਇਕ ਨੰਬਰ ਸੂਬਾ ਬਣਾਵਾਂਗੇ : ਚੇਤਨ ਸਿੰਘ ਜੌੜਾਮਾਜਰਾ

Sunday, Jul 17, 2022 - 05:08 PM (IST)

ਪੰਜਾਬ ਨੂੰ ਸਿਹਤ ਸੇਵਾਵਾਂ ਦੇ ਮਾਮਲੇ ਵਿੱਚ ਦੇਸ਼ ਦਾ ਇਕ ਨੰਬਰ ਸੂਬਾ ਬਣਾਵਾਂਗੇ : ਚੇਤਨ ਸਿੰਘ ਜੌੜਾਮਾਜਰਾ

ਪਟਿਆਲਾ(ਮਨਦੀਪ ਸਿੰਘ ਜੋਸਨ) : ਪੰਜਾਬ ਦੇ ਨਵੇਂ ਬਣੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ਼ ਅਤੇ ਚੋਣਾਂ ਬਾਰੇ ਵਿਭਾਗਾਂ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਖਿਆ ਹੈ ਕਿ ਪੰਜਾਬ ਨੂੰ ਸਿਹਤ ਸੇਵਾਵਾਂ ਦੇ ਮਾਮਲੇ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਾਵਾਂਗੇ। ਚੇਤਨ ਜੌੜਾਮਾਜਰਾ ਇਹ ਗੱਲ ਪਟਿਆਲਾ ਦੇ ਸੀਨੀਅਰ ਆਗੂ ਸੰਦੀਪ ਬੰਧੂ ਵੱਲੋਂ ਕੀਤੇ ਗਏ ਸਨਮਾਨ ਤੋਂ ਬਾਅਦ ਕਹੀ। ਇਸ ਮੌਕੇ ਬੋਲਦਿਆਂ ਸਿਹਤ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬਾ ਨਿਵਾਸੀਆਂ ਨੂੰ ਉੱਚ-ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਅਡਿੱਗ ਹੈ। ਸਿਹਤ ਸੇਵਾਵਾਂ ਨੂੰ ਲੋਕਾਂ ਦੇ ਘਰ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਹਸਪਤਾਲਾਂ ਅਤੇ ਨਸ਼ਾ ਮੁਕਤੀ ਕੇਂਦਰਾਂ ਦਾ ਦੌਰਾ ਕਰ ਰਹੇ ਹਨ। ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਸਿਹਤ ਸਹੂਲਤਾਂ ਨੂੰ ਹੋਰ ਵੀ ਮਜ਼ਬੂਤ ਕੀਤੇ ਜਾਵੇਗਾ। ਪੰਜਾਬ ਵਿੱਚ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਖੁੱਲਣ ਜਾ ਰਹੇ 75 ਮੁਹੱਲਾ ਕਲੀਨਿਕ ਵੀ ਇਸੇ ਕੜੀ ਦਾ ਇੱਕ ਅਹਿਮ ਹਿੱਸਾ ਹਨ। 

ਇਹ ਵੀ ਪੜ੍ਹੋ- ਕੋਟਕਪੂਰਾ ’ਚ ਸ਼ਰਮਸਾਰ ਹੋਈ ਇਨਸਾਨੀਅਤ, ਭੌਂਕਣ ’ਤੇ ਪਾਲਤੂ ਕੁੱਤੇ ਨੂੰ ਮਾਰੀ ਗੋਲ਼ੀ

ਮੰਤਰੀ ਜੋੜਾਮਾਜਰਾ ਨੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਮੈਡੀਕਲ ਨਸ਼ਿਆਂ ਦੀ ਵਿਕਰੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਮੈਡੀਕਲ ਸਟੋਰ ਮਾਲਕਾਂ ਨਸ਼ਿਆਂ ਦੀ ਰੋਕਥਾਮ ਸਬੰਧੀ ਜ਼ੀਰੋ ਟੋਲਰੈਂਸ ਨੀਤੀ ਬਾਰੇ ਸੂਚਿਤ ਕਰ ਦਿੱਤੇ ਜਾਣ ਤੋਂ ਬਾਅਦ ਵੱਡੇ ਪੱਧਰ 'ਤੇ ਚੈਕਿੰਗ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਹਤ ਸਬੰਧੀ ਟੈਸਟਾਂ ਦੀ ਇਕ ਰੇਟ ਤੈਅ ਕੀਤਾ ਜਾਵੇਗਾ ਅਤੇ ਜੇਕਰ ਕੋਈ ਟੈਸਟਾਂ ਵਿਚੋਂ ਕਮਿਸ਼ਨ ਦੇਣ ਦੀ ਪੇਸ਼ਕਸ਼ ਕਰਦਾ ਹੈ ਤਾਂ ਉਹ ਮਸਲਾ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਅਜਿਹੇ ਲੋਕਾਂ ਖ਼ਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਉਨ੍ਹਾਂ ਕਿਹਾ ਕਿ ਲੋੜਵੰਦ ਮਰੀਜ਼ਾਂ ਨੂੰ ਸਸਤੇ ਭਾਅ 'ਤੇ ਟੈਸਟ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤਾ ਜਾਵੇਗਾ। 

ਇਹ ਵੀ ਪੜ੍ਹੋ- ਮੋਗਾ ’ਚ ਪਰਿਵਾਰ ’ਤੇ ਕਹਿਰ ਬਣ ਕੇ ਵਰ੍ਹਿਆ ਮੀਂਹ, ਦੋ ਮਾਸੂਮ ਬੱਚੀਆਂ ਦੀ ਮੌਤ

ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਐਲਾਨ ਕੀਤਾ ਉਹ ਫਰਵਰੀ 2023 ਵਿੱਚ ਪੂਰੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਦਾ ਦੌਰਾ ਕਰਨਗੇ ਅਤੇ ਵਧੀਆ ਸੇਵਾਵਾਂ ਨਿਭਾਉਣ ਵਾਲੇ ਸਿਵਲ ਸਰਜਨ ਨੂੰ ਆਪਣੀ ਜੇਬ ਵਿਚੋਂ 51 ਹਜ਼ਾਰ ਦਾ ਇਨਾਮ ਦੇਣਗੇ। ਪਾਰਟੀ ਹਾਈਕਮਾਨ ਅਤੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੇ ਉਪਰ ਪ੍ਰਗਟਾਏ ਗਏ ਭਰੋਸਾ 'ਤੇ ਖਰਾ ਉਤਰਨਗੇ ਅਤੇ ਆਪਣੀਆਂ ਸਮੁੱਚੀਆਂ ਜ਼ਿੰਮੇਵਾਰੀਆਂ ਸਮਰਪਣ ਭਾਵਨਾ ਅਤੇ ਲਗਨ ਨਾਲ ਨਿਭਾਉਣਗੇ। 

ਇਸ ਮੌਕੇ ਬੋਲਦਿਆਂ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਬੰਧੂ ਨੇ ਕਿਹਾ ਕਿ ਸਾਡੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਸਾਹਿਬ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਦੇ ਇਕ ਆਮ ਜਿਹੇ ਵਾਲੰਟੀਅਰ ਚੇਤਨ ਸਿੰਘ ਜੋੜਾਮਾਜਰਾ ਜੀ ਨੂੰ ਪੰਜਾਬ ਦਾ ਸਿਹਤ ਮੰਤਰੀ ਬਣਾਕੇ ਸੂਬੇ ਵਿੱਚ ਪਾਰਟੀ ਦੇ ਲੱਖਾਂ ਵਾਲੰਟੀਅਰ ਦਾ ਆਦਰ ਸਤਿਕਾਰ ਤੇ ਮਾਣ ਵਧਾਇਆ, ਅਸੀਂ ਇਸ ਲਈ ਪਾਰਟੀ ਦੀ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦੇ ਹਾਂ। ਇਸ ਮੌਕੇ ਪਾਰਟੀ ਦੇ ਸੰਦੀਪ ਬੰਧੂ ਸੀਨੀਅਰ ਆਗੂ, ਗੋਲੂ ਰਾਜਪੂਤ, ਜਿਲ੍ਹਾ ਜੋਆਇੰਟ ਸਕੱਤਰ, ਬੀ ਸੀ ਵਿੰਗ, ਸੁਮੀਤ ਟਕੇਜਾ ਵਾਰਡ ਇੰਚਾਰਜ, ਜਸਵਿੰਦਰ ਕੁਮਾਰ ਵਾਰਡ ਇੰਚਾਰਜ ਆਦਿ ਹਾਜ਼ਰ ਸਨ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।
 


author

Gurminder Singh

Content Editor

Related News