ਡੇਂਗੂ ਨੂੰ ਲੈ ਕੇ ਬੋਲੇ ਸਿਹਤ ਮੰਤਰੀ, ‘‘ਸਥਿਤੀ ਕਾਬੂ ਹੇਠ, 855 ਬ੍ਰੀਡਿੰਗ ਚੈਕਰਾਂ ਦੀਆਂ ਲਈਆਂ ਜਾ ਰਹੀਆਂ ਸੇਵਾਵਾਂ’’

Tuesday, Aug 01, 2023 - 04:47 AM (IST)

ਡੇਂਗੂ ਨੂੰ ਲੈ ਕੇ ਬੋਲੇ ਸਿਹਤ ਮੰਤਰੀ, ‘‘ਸਥਿਤੀ ਕਾਬੂ ਹੇਠ, 855 ਬ੍ਰੀਡਿੰਗ ਚੈਕਰਾਂ ਦੀਆਂ ਲਈਆਂ ਜਾ ਰਹੀਆਂ ਸੇਵਾਵਾਂ’’

ਚੰਡੀਗੜ੍ਹ (ਰਮਨਜੀਤ ਸਿੰਘ) : ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਤਹਿਤ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਵਿਚ ਪਾਣੀ ਅਤੇ ਮੱਛਰਾਂ ਦੇ ਕੱਟਣ ਤੋਂ ਹੋਣ ਵਾਲੀਆਂ ਬੀਮਾਰੀਆਂ (ਵੈਕਟਰ ਬੋਰਨ ਬੀਮਾਰੀਆਂ) ਦੇ ਫੈਲਾਅ ਨੂੰ ਰੋਕਣ ਲਈ ਢੁੱਕਵੇਂ ਕਦਮ ਚੁੱਕਣ ਵਾਸਤੇ ਅੱਜ ਇਥੇ ਅੰਤਰ-ਵਿਭਾਗੀ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੀ ਮੌਜੂਦ ਸਨ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਸੈਲਾਨੀਆਂ ਲਈ ਭਲਕੇ ਤੋਂ ਮੁੜ ਖੁੱਲ੍ਹ ਜਾਣਗੇ ਇਹ ਅਜਾਇਬਘਰ

ਬਲਬੀਰ ਸਿੰਘ ਨੇ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ-ਬੋਰਨ ਬੀਮਾਰੀਆਂ ਦੇ ਵਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਵਿਭਾਗਾਂ ਨੂੰ ਇਨ੍ਹਾਂ ਬੀਮਾਰੀਆਂ ਦੇ ਫੈਲਣ ਨੂੰ ਰੋਕਣ ਲਈ ਮਿਲ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ।

ਇਹ ਖ਼ਬਰ ਵੀ ਪੜ੍ਹੋ : ਨਸ਼ਿਆਂ ਵਿਰੁੱਧ ਲੜਾਈ ’ਚ ਪੰਜਾਬ ਪੁਲਸ ਨੂੰ ਮਿਲੀ ਸਫ਼ਲਤਾ, 14 ਪਿੰਡਾਂ ਨੇ ਪਾਸ ਕੀਤੇ ਇਹ ਮਤੇ

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ’ਚ ਵੈਕਟਰ-ਬੋਰਨ ਬੀਮਾਰੀਆਂ ਦੇ ਸਬੰਧ ਵਿਚ ਸਥਿਤੀ ਇਸ ਸਮੇਂ ਪੂਰੀ ਤਰ੍ਹਾਂ ਕਾਬੂ ਹੇਠ ਹੈ। ਪੰਜਾਬ ’ਚ ਸੀਜ਼ਨ ਦੀ ਸ਼ੁਰੂਆਤ ਤੋਂ ਹੁਣ ਤੱਕ ਡੇਂਗੂ ਦੇ ਕੁਲ 440 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ’ਚੋਂ ਡੇਂਗੂ ਦੇ ਐਕਟਿਵ ਕੇਸਾਂ ਦੀ ਗਿਣਤੀ 114 ਹੈ। ਦੱਸਣਯੋਗ ਹੈ ਕਿ ਹੁਣ ਤੱਕ ਡੇਂਗੂ ਨਾਲ ਕਿਸੇ ਦੀ ਵੀ ਮੌਤ ਨਹੀਂ ਹੋਈ।

ਇਹ ਖ਼ਬਰ ਵੀ ਪੜ੍ਹੋ : ਡੀਜ਼ਲ ਇੰਜਣ ਕਾਰਾਂ ਖ਼ਰੀਦਣ ਵਾਲਿਆਂ ਲਈ ਬੇਹੱਦ ਅਹਿਮ ਖ਼ਬਰ, ਇਨ੍ਹਾਂ ਗੱਡੀਆਂ ’ਤੇ ਲੱਗ ਸਕਦੀ ਹੈ ਪਾਬੰਦੀ

ਵਿਭਾਗ ਵੱਲੋਂ ਪੰਜਾਬ ’ਚ 10 ਹੌਟਸਪੌਟਸ (ਸੰਵੇਦਨਸ਼ੀਲ ਥਾਵਾਂ) ਦੀ ਸ਼ਨਾਖਤ ਕੀਤੀ ਗਈ ਹੈ, ਜਿੱਥੇ ਸਿਹਤ ਟੀਮਾਂ ਨੂੰ ਨਿਗਰਾਨੀ ਲਈ ਤਾਇਨਾਤ ਕੀਤਾ ਗਿਆ ਹੈ ਅਤੇ ਸੂਬੇ ਦੇ ਅਧਿਕਾਰੀਆਂ ਵੱਲੋਂ ਰੋਜ਼ਾਨਾ ਆਧਾਰ 'ਤੇ ਇਸ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 855 ਬ੍ਰੀਡਿੰਗ ਚੈਕਰਾਂ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ। ਸਿਹਤ ਮੰਤਰੀ ਨੇ ਲੋਕਾਂ ਨੂੰ ਇਸ ਇਨਫੈਕਸ਼ਨ ਤੋਂ ਬਚਾਅ ਲਈ ਕਿਸੇ ਨਾਲ ਹੱਥ ਮਿਲਾਉਣ ਜਾਂ ਜਨਤਕ ਥਾਵਾਂ 'ਤੇ ਕਿਸੇ ਚੀਜ਼ ਨੂੰ ਛੂਹਣ ਤੋਂ ਬਾਅਦ ਆਪਣੀਆਂ ਅੱਖਾਂ ਨੂੰ ਹੱਥ ਨਾ ਲਾਉਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਆਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਧੋਣ ਤੋਂ ਬਾਅਦ ਹੀ ਅੱਖਾਂ ਨੂੰ ਛੂਹਿਆ ਜਾਵੇ।


author

Manoj

Content Editor

Related News