ਸਿਹਤ ਮੰਤਰੀ ਦੇ ਜ਼ਿਲ੍ਹੇ ’ਚ ਹੁਣ ਪ੍ਰਾਈਵੇਟ ਹਸਪਤਾਲ ਵੀ ਹੋਣਗੇ ਆਕਸੀਜਨ ਨਾਲ ਲੈਸ, ਨਹੀਂ ਹੋਵੇਗੀ ਕੋਈ ਘਾਟ
Wednesday, Dec 08, 2021 - 10:21 AM (IST)
ਅੰਮ੍ਰਿਤਸਰ (ਦਲਜੀਤ) - ਸਿਹਤ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਘਰ ਜ਼ਿਲੇ ’ਚ ਹੁਣ ਮਰੀਜ਼ਾਂ ਨੂੰ ਆਕਸੀਜਨ ਦੀ ਕਦੇ ਵੀ ਘਾਟ ਨਹੀਂ ਆਵੇਗੀ। ਸਿਹਤ ਵਿਭਾਗ ਵਲੋਂ ਸਰਕਾਰੀ ਹਸਪਤਾਲਾਂ ਨੂੰ ਆਕਸੀਜਨ ਲੈਸ ਬਣਾਉਣ ਦੇ ਬਾਅਦ ਹੁਣ ਜ਼ਿਲ੍ਹੇ ਦੇ 50 ਬੈੱਡਾਂ ਵਾਲੇ 14 ਹਸਪਤਾਲਾਂ ’ਚ ਆਕਸੀਜਨ ਪਲਾਂਟ ਲਗਾਉਣ ਦੀ ਯੋਜਨਾ ਬਣਾਈ ਹੈ। ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੀ ਪਹਿਲ ਕਦਮੀ ਦੇ ਬਾਅਦ 7 ਹਸਪਤਾਲਾਂ ’ਚ ਪਲਾਂਟ ਲਗਾਉਣ ਸਬੰਧੀ ਕੰਮ ਵੀ ਸ਼ੁਰੂ ਹੋ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ
ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨਾਲ ਮੀਟਿੰਗ ਕਰਨ ਉਪਰੰਤ ਜਾਣਕਾਰੀ ਦਿੰਦੇ ਹੋਏ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਦੌਰਾਨ ਜ਼ਿਆਦਾਤਰ ਮਰੀਜ਼ਾਂ ਨੂੰ ਆਕਸੀਜਨ ਦੀ ਘਾਟ ਆ ਜਾਂਦੀ ਹੈ। ਕਿਤੇ ਬਾਹਰ ਆਕਸੀਜਨ ਦੀ ਪੂਰੀ ਸਪਲਾਈ ਨਾ ਹੋਣ ਕਾਰਨ ਬਾਹਰੀ ਰਾਜਾਂ ਤੋਂ ਅੰਮ੍ਰਿਤਸਰ ’ਚ ਆਕਸੀਜਨ ਮੰਗਵਾਉਣੀ ਪਈ ਸੀ ਪਰ ਹੁਣ ਸਰਕਾਰ ਵਲੋਂ ਜ਼ਿਲ੍ਹਾ ਪੱਧਰ ਸਿਵਲ ਹਸਪਤਾਲ ਸਰਕਾਰੀ ਹਸਪਤਾਲ ਅਜਨਾਲਾ ਅਤੇ ਬਾਬਾ ਬਕਾਲਾ ’ਚ ਆਕਸੀਜਨ ਦੇ ਵਿਸ਼ੇਸ਼ ਪਲਾਂਟ ਲਗਾ ਦਿੱਤੇ ਗਏ ਹਨ। ਵਿਭਾਗ ਵਲੋਂ ਸਰਕਾਰੀ ਹਸਪਤਾਲਾਂ ਨੂੰ ਆਕਸੀਜਨ ਤੋਂ ਲੈਸ ਬਣਾਉਣ ਦੇ ਬਾਅਦ ਹੁਣ ਜ਼ਿਲ੍ਹੇ ਦੇ ਉਨ੍ਹਾਂ 14 ਹਸਪਤਾਲਾਂ ’ਚ ਆਕਸੀਜਨ ਦੇ ਪਲਾਂਟ ਲਗਾਏ ਜਾਣਗੇ, ਜਿਨ੍ਹਾਂ ਨੇ ਕੋਰੋਨਾ ਮਹਾਮਾਰੀ ਦੌਰਾਨ ਮਰੀਜ਼ਾਂ ਨੂੰ ਦਾਖਲ ਕਰਨ ਲਈ ਸਿਹਤ ਵਿਭਾਗ ਤੋਂ ਇਜਾਜ਼ਤ ਲਈ ਸੀ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ
ਉਨ੍ਹਾਂ ਦੱਸਿਆ ਕਿ 50 ਬੈਡਾਂ ਵਾਲੇ ਇਨ੍ਹਾਂ ਹਸਪਤਾਲਾਂ ’ਚ ਪਹਿਲੇ ਪੜ੍ਹਾਅ ਅਨੁਸਾਰ 7 ਹਸਪਤਾਲਾਂ ’ਚ ਆਕਸੀਜਨ ਪਲਾਂਟ ਲਗਾਉਣ ਲਈ ਕਾਰਜ ਸ਼ੁਰੂ ਹੋ ਗਿਆ ਹੈ। ਬਾਕੀ 7 ਹਸਪਤਾਲਾਂ ’ਚ ਵੀ ਜਲਦੀ ਕਾਰਜ ਮੁਕੰਮਲ ਕਰ ਲਿਆ ਜਾਵੇਗਾ ਤਾਂ ਕਿ ਐਮਰਜੈਂਸੀ ਦੌਰਾਨ ਮਰੀਜ਼ ਨੂੰ ਆਕਸੀਜਨ ਲੈਣ ਲਈ ਕੋਈ ਵੀ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਸੋਨੀ ਵਲੋਂ ਹੁਕਮ ਦਿੱਤੇ ਗਏ ਹਨ ਕਿ ਮਹਾਮਾਰੀ ਦੌਰਾਨ ਕਿਸੇ ਤਰ੍ਹਾਂ ਦੀ ਵੀ ਕੋਈ ਕਮੀ ਜ਼ਿਲ੍ਹੇ ’ਚ ਨਾ ਆਉਣ ਦਿੱਤੀ ਜਾਵੇ।
ਪੜ੍ਹੋ ਇਹ ਵੀ ਖ਼ਬਰ - ਖ਼ਾਸ ਖ਼ਬਰ : UK ਸਮੇਤ ਇਨ੍ਹਾਂ 12 ਦੇਸ਼ਾਂ ਤੋਂ ਆਉਣ ਵਾਲੇ ਮੁਸਾਫਰਾਂ ਦੀ ਅੰਮ੍ਰਿਤਸਰ ’ਚ ਸੌਖੀ ਨਹੀਂ ਹੋਵੇਗੀ ਐਂਟਰੀ
2 ਮਾਮਲੇ ਆਏ ਕੋਰੋਨਾ ਪਾਜ਼ੇਟਿਵ, ਇਕ ਮਰੀਜ਼ ਦੀ ਮੌਤ :
ਪਿਛਲੇ 24 ਘੰਟਿਆਂ ’ਚ 2 ਮਾਮਲੇ ਪਾਜ਼ੇਟਿਵ ਆਏ ਹਨ ਅਤੇ ਇਕ ਮਰੀਜ਼ ਦੀ ਮੌਤ ਹੋਈ ਹੈ। ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ’ਚ ਸਰਗਰਮ ਮਰੀਜ਼ਾਂ ਦੀ ਗਿਣਤੀ 8 ਹੈ। ਹੁਣ ਤੱਕ ਕੁਲ 47434 ਮਰੀਜ਼ ਰਿਪੋਰਟ ਹੋ ਚੁੱਕੇ ਹਨ। ਇਨ੍ਹਾਂ ’ਚੋਂ 1599 ਦੀ ਮੌਤ ਹੋ ਗਈ, ਜਦੋਂਕਿ 45830 ਤੰਦਰੁਸਤ ਹੋਏ ਹਨ।
ਡੇਂਗੂ ਦੇ ਐਕਟਿਵ ਕੇਸ ਦੀ ਜ਼ਿਲੇ ’ਚ ਗਿਣਤੀ ਹੋਈ 6 :
ਕਈ ਦਿਨਾਂ ਤੋਂ ਡੇਂਗੂ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ ਪਰ ਜ਼ਿਲ੍ਹੇ ’ਚ ਅਜੇ ਵੀ ਐਕਟਿਵ ਕੇਸਾਂ ਦੀ ਗਿਣਤੀ 6 ਹੈ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 6 ਦਿਨਾਂ ਤੋਂ ਲਾਪਤਾ ਬੱਚੀ ਦੀ ਰੇਤ ’ਚ ਦੱਬੀ ਹੋਈ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਵੈਕਸੀਨ ਦੀ ਪ੍ਰਕਿਰਿਆ ਵਧਾਉਣ ਲਈ ਹੁਣ ਮੋਬਾਇਲ ਵੈਨ ਵੀ ਕਰੇਗੀ ਕੰਮ :
ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ’ਚ 2000000 ਤੋਂ ਜ਼ਿਆਦਾ ਲੋਕਾਂ ਨੂੰ ਕੋਰੋਨਾ ਦਾ ਸੁਰੱਖਿਆ ਕਵਚ ਪਾਇਆ ਦਿੱਤਾ ਗਿਆ ਹੈ। ਬੀਤੇ 24 ਘੰਟਿਆਂ ’ਚ 11569 ਲੋਕਾਂ ਨੇ ਪਾਇਆ ਸੁਰੱਖਿਆ ਕਵਚ ਪਾਇਆ ਗਿਆ ਹੈ। ਵੈਕਸੀਨ ਦੀ ਪ੍ਰਕਿਰਿਆ ਨੂੰ ਵਧਾਉਣ ਲਈ ਹੁਣ 20 ਮੋਬਾਇਲ ਵੈਨਾਂ ਨੂੰ ਵੀ ਫੀਲਡ ’ਚ ਲਗਾਇਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਜਥੇ ਨਾਲ ਪਾਕਿ ਗਈ ਵਿਆਹੁਤਾ ਜਨਾਨੀ ਨੇ ਪਤੀ ਦੇ ਸਾਹਮਣੇ ਲਾਹੌਰ 'ਚ ਕਰਵਾਇਆ ਦੂਜਾ ਵਿਆਹ