ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜਲੰਧਰ ਸਿਵਲ ਹਸਪਤਾਲ ਦਾ ਦੌਰਾ, ਜਾਰੀ ਕੀਤੀਆਂ ਸਖ਼ਤ ਹਦਾਇਤਾਂ

Thursday, Jul 31, 2025 - 05:40 PM (IST)

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜਲੰਧਰ ਸਿਵਲ ਹਸਪਤਾਲ ਦਾ ਦੌਰਾ, ਜਾਰੀ ਕੀਤੀਆਂ ਸਖ਼ਤ ਹਦਾਇਤਾਂ

ਜਲੰਧਰ (ਸੋਨੂੰ)- ਜਲੰਧਰ ਦੇ ਸਿਵਲ ਹਸਪਤਾਲ ਵਿੱਚ ਆਕਸੀਜਨ ਪਲਾਂਟ ਦੇ ਬੰਦ ਹੋਣ ਕਾਰਨ ਆਈ. ਸੀ. ਯੂ. ਵਿੱਚ ਦਾਖ਼ਲ 3 ਮਰੀਜ਼ਾਂ ਦੀ ਮੌਤ ਮਾਮਲੇ 'ਚ ਸਿਹਤ ਵਿਭਾਗ ਵੱਲੋਂ ਗੰਭੀਰਤਾ ਨਾਲ ਕਾਰਵਾਈ ਕੀਤੀ ਗਈ ਹੈ। ਮਾਮਲੇ ਦੀ ਜਾਂਚ ਲਈ ਸਿਹਤ ਵਿਭਾਗ ਦੇ ਡਾਇਰੈਕਟਰ ਦੀ ਅਗਵਾਈ 'ਚ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਦੀ ਸ਼ੁਰੂਆਤੀ ਰਿਪੋਰਟ ਆਉਣ ਮਗਰੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਤਿੰਨ ਡਾਕਟਰਾਂ ਨੂੰ ਸਸਪੈਂਡ ਕਰ ਦਿੱਤਾ ਸੀ। 

ਇਹ ਵੀ ਪੜ੍ਹੋ: ਪੰਜਾਬ 'ਚ ਸਰਕਾਰੀ ਜ਼ਮੀਨਾਂ 'ਤੇ ਕਬਜ਼ਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ

PunjabKesari

ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਦੋਬਾਰਾ ਸਿਵਲ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਮਰੀਜ਼ਾਂ ਦਾ ਹਾਲ ਜਾਣਿਆ ਅਤੇ ਟਰੌਮਾ ਵਾਰਡ, ਜਨਰੇਟਰ ਰੂਮ ਅਤੇ ਤਿੰਨ ਆਕਸੀਜਨ ਪਲਾਂਟਾਂ ਦੀ ਜਾਂਚ ਕੀਤੀ। ਸਸਪੈਂਡ ਹੋਏ ਡਾਕਟਰਾਂ ਵਿੱਚ ਡਾ. ਰਾਜਕੁਮਾਰ (MS), ਡਾ. ਸੁਰਜੀਤ ਸਿੰਘ (SMO) ਅਤੇ ਐਨੇਸਥੀਸੀਆ ਵਿਭਾਗ ਦੀ ਡਾ. ਸੋਨਾਖਸ਼ੀ ਸ਼ਾਮਲ ਹਨ। ਜਦਕਿ ਡਾ. ਸ਼ਵਿੰਦਰ ਸਿੰਘ ਜੋ ਹਾਉਸ ਸਰਜਨ ਸਨ ਅਤੇ ਜਿਨ੍ਹਾਂ ਦੀ ਉਸ ਵੇਲੇ ਡਿਊਟੀ ਸੀ, ਉਨ੍ਹਾਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: ਪੰਜਾਬ 'ਚ ਵਿਗੜੇਗਾ ਮੌਸਮ! 3 ਤਾਰੀਖ਼ ਤੱਕ ਜਾਰੀ ਹੋਈ ਚਿਤਾਵਨੀ, Alert ਰਹਿਣ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ

PunjabKesari

ਸਿਹਤ ਮੰਤਰੀ ਨੇ ਕਿਹਾ ਕਿ ਸਸਪੈਂਡ ਹੋਏ ਡਾਕਟਰਾਂ ਦਾ ਪੱਖ ਵੀ ਸੁਣਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹਸਪਤਾਲ 'ਚ ਦਵਾਈਆਂ ਦੀ ਕੋਈ ਘਾਟ ਨਹੀਂ, ਬਿਜਲੀ ਦੀ ਵੀ ਵਾਫ਼ਰ ਮਾਤਰਾ ਹੈ ਅਤੇ ਡਾਕਟਰਾਂ ਦੀ ਤਨਖ਼ਾਹ ਵਧਾ ਦਿੱਤੀ ਗਈ ਹੈ। ਉਨ੍ਹਾਂ ਡਾਕਟਰਾਂ ਨੂੰ ਮਰੀਜ਼ਾਂ ਨਾਲ ਨਰਮੀ ਨਾਲ ਪੇਸ਼ ਆਉਣ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਹਾਦਸੇ ਦੇ ਕਈ ਕਾਰਨ ਸਾਹਮਣੇ ਆ ਰਹੇ ਹਨ, ਜਿਸ ਦੀ ਵਿਸਥਾਰ ਨਾਲ ਜਾਂਚ ਹੋਵੇਗੀ ਅਤੇ ਹੋਰ ਅਧਿਕਾਰੀਆਂ 'ਤੇ ਵੀ ਕਾਰਵਾਈ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਦੇ ਸਟਾਫ਼ ਨੂੰ ਸਿਖਲਾਈ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਰੂਹ ਕੰਬਾਊ ਵਾਰਦਾਤ! Gym ਦੇ ਬਾਹਰ ਮੁੰਡੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਸਿਹਤ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ਦੇ ਸੈਕਟਰ 32 ਸਥਿਤ ਪੀ. ਜੀ. ਆਈ. ਹਸਪਤਾਲ ਵਿੱਚ ਨਰਸਾਂ ਹੜਤਾਲ 'ਤੇ ਹਨ। ਪੀ. ਜੀ. ਆਈ. ਦੇ ਨਾਲ-ਨਾਲ ਸੈਕਟਰ 32 ਵਿੱਚ ਵੀ ਸਟਾਫ਼ ਦੀ ਘਾਟ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਹਸਪਤਾਲਾਂ ਵਿੱਚ ਵੀ ਸਟਾਫ਼ ਦੀ ਘਾਟ ਹੈ। ਸੈਕਟਰ 32 ਅਤੇ ਪੀ. ਜੀ. ਆਈ. ਵਿੱਚ ਇਲਾਜ ਮੁਫ਼ਤ ਨਹੀਂ ਹੈ, ਪੈਸੇ ਲਏ ਜਾਂਦੇ ਹਨ ਪਰ ਫਿਰ ਵੀ ਸਟਾਫ਼ ਦੀ ਘਾਟ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪਹਿਲਾਂ ਐਮਰਜੈਂਸੀ ਵਾਰਡ ਵਿੱਚ ਕੋਈ ਸੇਵਾਵਾਂ ਨਹੀਂ ਸਨ, ਉਹ ਖ਼ੁਦ ਉਥੇ ਗਏ ਅਤੇ ਇਹ ਸੇਵਾਵਾਂ ਸ਼ੁਰੂ ਕੀਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾ ਸੂਬਾ ਹੈ ਜੋ ਯੂਨੀਵਰਸਲ ਹੈਲਥ ਕੇਅਰ ਕਰ ਰਿਹਾ ਹੈ ਅਤੇ ਯੂਨੀਵਰਸਲ ਦਵਾਈਆਂ ਸ਼ੁਰੂ ਕਰ ਰਿਹਾ ਹੈ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਜਲਦੀ ਫ਼ੋਨ ਕਰਕੇ ਉਨ੍ਹਾਂ ਨਾਲ ਗੱਲ ਕਰਨ ਲਈ ਵੀ ਕਿਹਾ।

ਇਹ ਵੀ ਪੜ੍ਹੋ: ਅਚਾਨਕ ਵਧੀ ਬਿਜਲੀ ਦੀ ਮੰਗ, ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News