ਫੂਡ ਸੇਫਟੀ ਆਨ ਵ੍ਹੀਲਜ਼: ਸਿਹਤ ਮੰਤਰੀ ਨੇ ਮੋਬਾਈਲ ਫੂਡ ਟੈਸਟਿੰਗ ਵੈਨ ਨੂੰ ਦਿਖਾਈ ਹਰੀ ਝੰਡੀ
Thursday, Dec 14, 2023 - 04:06 AM (IST)
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਭੋਜਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਫੂਡ ਐਂਡ ਡਰੱਗਜ਼ ਐਡਮਨਿਸਟਰੇਸ਼ਨ, ਖਰੜ ਤੋਂ 8 ‘ਫੂਡ ਸੇਫਟੀ ਆਨ ਵ੍ਹੀਲਜ਼’ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਨ੍ਹਾਂ ਵੈਨਾਂ ਨੂੰ ਹਰੀ ਝੰਡੀ ਦੇਣ ਨਾਲ ਸੂਬੇ ਵਿਚ ਅਜਿਹੀਆਂ ਵੈਨਾਂ ਦੀ ਕੁੱਲ੍ਹ ਗਿਣਤੀ 15 ਹੋ ਗਈ ਹੈ। ਸਿਹਤ ਮੰਤਰੀ ਨੇ ਐੱਫ.ਡੀ.ਏ. ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਫੂਡ ਸੇਫਟੀ ਵੈਨਾਂ ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਖ਼ਾਸ ਕਰਕੇ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨ ਦੇ ਨਾਲ ਨਾਲ ਵਿਭਾਗ ਦੀਆਂ ਸਾਰੀਆਂ ਨੀਤੀਆਂ ਨੂੰ ਪਾਰਦਰਸ਼ੀ ਢੰਗ ਨਾਲ ਸਹੀ ਅਰਥਾਂ ਵਿਚ ਲਾਗੂ ਕਰਨ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਸਿਰਫ਼ "ਸ਼ੁਧ ਅੰਨ" ਨਾਲ ਹੀ "ਸ਼ੁਧ ਮਨ ਅਤੇ ਸਵਾਸਥ ਤਨ" ਹਾਸਲ ਕੀਤਾ ਜਾ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਸੁਰੱਖਿਆ ਕੋਤਾਹੀ: ਇਸ MP ਦੇ ਕਹਿਣ 'ਤੇ ਨੌਜਵਾਨਾਂ ਨੂੰ ਜਾਰੀ ਹੋਏ ਸੀ ਪਾਸ, 6 ਲੋਕਾਂ ਨੇ ਰਚੀ ਸਾਜ਼ਿਸ਼
ਉਨ੍ਹਾਂ ਦੁਹਰਾਇਆ ਕਿ ਭੋਜਨ ਵਿਚ ਮਿਲਾਵਟਖੋਰੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਫੂਡ ਸੇਫਟੀ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਦੇ ਸਕੂਲਾਂ ਵਿਚ ਮਿਡ ਡੇ ਮੀਲ ਦੀ ਜਾਂਚ ਲਈ ਇਨ੍ਹਾਂ ਵੈਨਾਂ ਦੀ ਵਰਤੋਂ ਕਰਨ। ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਸਲਾਹ ਦਿੱਤੀ ਕਿਉਂਕਿ ਡਿਊਟੀ ਵਿਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾਲ ਵੱਡੀ ਆਬਾਦੀ ਪ੍ਰਭਾਵਿਤ ਹੋ ਸਕਦੀ ਹੈ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਕੋਈ ਵੀ ਵਿਅਕਤੀ 50 ਰੁਪਏ ਦੀ ਮਾਮੂਲੀ ਕੀਮਤ 'ਤੇ ਇਨ੍ਹਾਂ ਵੈਨਾਂ ਰਾਹੀਂ ਆਪਣੇ ਭੋਜਨ ਪਦਾਰਥਾਂ ਦੀ ਜਾਂਚ ਕਰਵਾ ਸਕਦਾ ਹੈ ਅਤੇ ਮੌਜੂਦਾ ਸਮੇਂ 70 ਤਰ੍ਹਾਂ ਦੇ ਟੈਸਟ ਉਪਲਬਧ ਹਨ। ਉਨ੍ਹਾਂ ਨੇ ਭੋਜਨ ਵਿੱਚ ਬੈਕਟੀਰੀਆ ਦੀ ਲਾਗ ਦਾ ਪਤਾ ਲਗਾਉਣ ਲਈ ਭੋਜਨ ਦੀ ਮਾਈਕ੍ਰੋਬਾਇਲ ਟੈਸਟਿੰਗ ਨੂੰ ਸ਼ਾਮਲ ਕਰਨ ਲਈ ਟੈਸਟਿੰਗ ਸਹੂਲਤ ਨੂੰ ਅਪਗ੍ਰੇਡ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਹ ਖ਼ਬਰ ਵੀ ਪੜ੍ਹੋ - ਸੰਸਦ ਸੁਰੱਖਿਆ ਕੋਤਾਹੀ: ਕਿਸਾਨ ਅੰਦੋਲਨ ਤੇ ਹੋਰ ਮੁੱਦਿਆਂ ਤੋਂ ਪਰੇਸ਼ਾਨ ਹੋ ਕੇ ਰਚੀ ਗਈ ਸਾਜ਼ਿਸ, ਇਕ ਹੋਰ ਕਾਬੂ
ਡਾ. ਬਲਬੀਰ ਸਿੰਘ ਨੇ ਨਵੀਂ ਸਥਾਪਿਤ ਕੀਤੀ ਫੂਡ ਮਾਈਕਰੋਬਾਇਓਲੋਜੀ ਲੈਬਾਰਟਰੀ ਦਾ ਵੀ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਫੂਡ ਅਤੇ ਡਰੱਗਜ਼ ਦੀ ਟੈਸਟਿੰਗ ਅਤੇ ਖਾਸ ਤੌਰ 'ਤੇ ਪੈਥੋਜਨ ਟੈਸਟਿੰਗ, ਐਂਟੀਬਾਇਓਟਿਕ ਰਸਿਸਟੈਂਸ, ਕੀਟਨਾਸ਼ਕਾਂ ਦੀ ਰਹਿੰਦ-ਖੂੰਹਦ ਦੀ ਜਾਂਚ ਅਤੇ ਜਿਮ ਵਿੱਚ ਵਰਤੇ ਜਾਂਦੇ ਪੂਰਕਾਂ ਵਿੱਚ ਸਟੀਰੌਇਡਜ਼ ਦਾ ਪਤਾ ਲਗਾਉਣ ਵਾਲੇ ਟੈਸਟਾਂ ਦੇ ਸਬੰਧ ਵਿਚ ਲੈਬ ਨੂੰ ਅਪਗ੍ਰੇਡ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਕਮਿਸ਼ਨਰ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਪੰਜਾਬ ਡਾ. ਅਭਿਨਵ ਤ੍ਰਿਖਾ ਅਤੇ ਐਫਐਸਐਸਏਆਈ ਦੇ ਡਾਇਰੈਕਟਰ ਡਾ. ਅਜੈ ਪ੍ਰਕਾਸ਼ ਗੁਪਤਾ ਵੀ ਮੌਜੂਦ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8