ਸਿਹਤ ਮੰਤਰੀ ਵੱਲੋਂ ਨਾਭਾ ਦੇ ਸਰਕਾਰੀ ਹਸਪਤਾਲ ਦਾ ਦੌਰਾ
Sunday, Sep 28, 2025 - 02:49 PM (IST)

ਨਾਭਾ (ਰਾਹੁਲ ਖ਼ੁਰਾਨਾ): ਪੰਜਾਬ ਦੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਨਾਭਾ ਦੇ ਸਰਕਾਰੀ ਹਸਪਤਾਲ ਵਿਖੇ ਦੌਰਾ ਕੀਤਾ ਗਿਆ ਅਤੇ ਨਾਭਾ ਸ਼ਹਿਰ ਵਿਚ ਡੇਂਗੂ ਤੇ ਵਧ ਰਹੇ ਕੇਸਾਂ ਤੇ ਵੀ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ। ਉਹ ਨੇ ਸ਼ਹਿਰ ਵਿਚ ਡੇਂਗੂ ਲਾਰਵੇ ਨੂੰ ਚੈੱਕ ਕਰਨ ਲਈ ਘਰਾਂ ਵਿਚ ਪਹੁੰਚੇ ਅਤੇ ਲੋਕਾਂ ਨੂੰ ਸੁਚੇਤ ਕੀਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦਾ ਐਕਸ਼ਨ! ਇਨ੍ਹਾਂ ਅਫ਼ਸਰਾਂ ਨੂੰ ਕਰ'ਤਾ Suspend
ਸਿਹਤ ਮੰਤਰੀ ਵੱਲੋਂ ਪੰਜਾਬ ਵਿਚ ਡਾਕਟਰਾਂ ਅਤੇ ਹੋਰ ਸਟਾਫ ਦੀ ਗਿਣਤੀ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਡਾਕਟਰਾਂ ਦੀ ਭਰਤੀ ਕੀਤੀ ਗਈ ਅਤੇ ਹੌਲੀ-ਹੌਲੀ ਉਹ ਡਿਊਟੀਆਂ ਜੁਆਇਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਹਰ ਸਟਾਫ ਦੀ ਭਰਤੀ ਹੋਰ ਕਰ ਰਹੇ ਹਾਂ ਤਾਂ ਜੋ ਮਰੀਜ਼ਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਰੇਡਿਓਲੋਜਿਸਟ ਦੀ ਘਾਟ ਨੂੰ ਲੈ ਕੇ ਕਿਹਾ ਕਿ ਅਸੀਂ ਪ੍ਰਾਈਵੇਟ ਹਸਪਤਾਲਾਂ ਦੇ ਰੇਡਿਓਲੋਜਿਸਟਸ ਨੂੰ ਡਿਊਟੀ ਸੌਂਪੀ ਹੈ ਅਤੇ ਉਹ ਡਿਊਟੀ ਨਿਭਾਅ ਰਹੇ ਹਨ ਅਤੇ ਛੇਤੀ ਹੀ ਅਸੀਂ ਰੇਡਿਓਲੋਜਿਸਟ ਦੀ ਕਮੀ ਨੂੰ ਦੂਰ ਕਰਾਂਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ! ਇਕ ਮਹੀਨਾ ਲਾਗੂ ਰਹੇਗਾ ਨਵਾਂ ਸ਼ਡਿਊਲ
ਸਿਹਤ ਮੰਤਰੀ ਵੱਲੋਂ ਨਾਮੀ ਗਾਇਕ ਰਾਜਵੀਰ ਜਵੰਦਾ ਦੀ ਸੜਕ ਹਾਦਸੇ ਨੂੰ ਲੈ ਕੇ ਚਿੰਤਾ ਪ੍ਰਗਟਾਈ ਅਤੇ ਉਨ੍ਹਾਂ ਨੇ ਕਿਹਾ ਕਿ ਮੇਰੀ ਫੋਰਟਿਸ ਹਸਪਤਾਲ ਦੇ ਡਾਕਟਰਾਂ ਨਾਲ ਗੱਲ ਹੋਈ ਹੈ, ਉਨ੍ਹਾਂ ਦੇ ਗੰਭੀਰ ਇੰਜਰੀ ਹੈ. ਅਸੀਂ ਸਾਰੇ ਰਾਜਵੀਰ ਜਵੰਦਾ ਜੀ ਦੀ ਅਰਦਾਸ ਕਰੀਏ ਤਾਂ ਜੋ ਉਹ ਛੇਤੀ ਠੀਕ ਹੋ ਜਾਣ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8