ਤਰਨਤਾਰਨ ਦੇ ਸਿਵਲ ਹਸਪਤਾਲ ਪਹੁੰਚੇ ਸਿਹਤ ਮੰਤਰੀ, ਕਿਹਾ- ਸਿਹਤ ਸੁਵਿਧਾਵਾਂ ''ਚ ਲਿਆਂਦਾ ਜਾਵੇਗਾ ਵੱਡਾ ਸੁਧਾਰ

07/14/2022 1:29:03 AM

ਤਰਨਤਾਰਨ (ਰਮਨ) : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਸ ਸਾਲ ਦੇ ਬਜਟ ’ਚ ਲਗਭਗ 5000 ਕਰੋੜ ਰੁਪਏ ਰੱਖੇ ਗਏ ਹਨ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬੁੱਧਵਾਰ ਸਥਾਨਕ ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ ਦਾ ਦੌਰਾ ਕਰਨ ਉਪਰੰਤ ਕੀਤਾ। ਇਸ ਦੌਰਾਨ ਉਨ੍ਹਾਂ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਤੇ ਨਸ਼ਾ ਛੁਡਾਊ ਕੇਂਦਰ ਸਮੇਤ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਵਿਧਾਇਕ ਤਰਨਤਾਰਨ ਡਾ. ਕਸ਼ਮੀਰ ਸਿੰਘ ਸੋਹਲ ਤੇ ਹਲਕਾ ਵਿਧਾਇਕ ਖਡੂਰ ਸਾਹਿਬ ਮਨਜਿੰਦਰ ਸਿੰਘ ਲਾਲਪੁਰਾ ਤੋਂ ਇਲਾਵਾ ਸਿਵਲ ਸਰਜਨ ਡਾ. ਸੀਮਾ, ਜ਼ਿਲ੍ਹਾ ਮੈਡੀਕਲ ਕਮਿਸ਼ਨਰ ਡਾ. ਰਮਨਦੀਪ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ, ਐੱਸ. ਐੱਮ. ਓ. ਡਾ. ਸਵਰਨਜੀਤ ਧਵਨ ਆਦਿ ਮੌਜੂਦ ਸਨ।

ਖ਼ਬਰ ਇਹ ਵੀ : ਸਾਬਕਾ ਮੰਤਰੀ ਦਾ ਭਤੀਜਾ ਗ੍ਰਿਫ਼ਤਾਰ, ਉਥੇ ਲੁਧਿਆਣਾ 'ਚ ਇਕੋ ਪਰਿਵਾਰ ਦੀਆਂ 4 ਕੁੜੀਆਂ ਗਾਇਬ, ਪੜ੍ਹੋ TOP 10

ਇਸ ਮੌਕੇ ਸਿਹਤ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਇਕ ਮਹੀਨੇ ਦੇ ਅੰਦਰ ਸੂਬੇ ਦੇ ਸਮੂਹ ਸਰਕਾਰੀ ਹਸਪਤਾਲਾਂ ’ਚ ਸਾਰੀਆਂ ਲੋੜੀਂਦੀਆਂ ਦਵਾਈਆਂ ਦੀ ਮੌਜੂਦਗੀ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਸੂਬੇ ’ਚ 75 ਮੁਹੱਲਾ ਕਲੀਨਿਕ ਖੋਲ੍ਹਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਇਲਾਜ ਕਰਵਾਉਣ ਲਈ ਵੱਡੀ ਸਹੂਲਤ ਮਿਲੇਗੀ। ਬਿਹਤਰ ਮੈਡੀਕਲ ਸਿੱਖਿਆ ਲਈ ਸੂਬੇ 'ਚ 16 ਮੈਡੀਕਲ ਕਾਲਜ ਵੀ ਖੋਲ੍ਹੇ ਜਾਣਗੇ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਸਥਾਨਕ ਰੈਸਟ ਹਾਊਸ ਤਰਨਤਾਰਨ ਵਿਖੇ ਪਹੁੰਚਣ ’ਤੇ ਪੰਜਾਬ ਪੁਲਸ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਮੁਨੀਸ਼ ਕੁਮਾਰ, ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ, ਐੱਸ.ਡੀ.ਐੱਮ. ਰਜਨੀਸ਼ ਅਰੋੜਾ, ਡਾ. ਈਸ਼ਾ ਧਵਨ, ਫੂਡ ਸੇਫਟੀ ਅਫ਼ਸਰ ਅਸ਼ਵਨੀ ਕੁਮਾਰ, ਸਾਕਸ਼ੀ, ਡਾ. ਨੀਰਜ ਲਤਾ, ਡਾ. ਸੁਖਜਿੰਦਰ ਸਿੰਘ, ਡਾ. ਵੇਦ ਪ੍ਰਕਾਸ਼, ਗੁਰਦੇਵ ਸਿੰਘ ਢਿੱਲੋਂ ਤੇ ਨਰਸ ਕੁਲਵੰਤ ਕੌਰ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਸਰਪੰਚ ਨੇ ਖੁਦ ਨੂੰ ਮਾਰੀ ਗੋਲੀ, ਖ਼ੁਦਕੁਸ਼ੀ ਨੋਟ 'ਚ ਕਾਂਗਰਸੀ ਆਗੂ 'ਤੇ ਲਾਏ ਵੱਡੇ ਇਲਜ਼ਾਮ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News