ਵੀ. ਸੀ. ਵਿਵਾਦ ’ਤੇ ਘਿਰੀ ‘ਆਪ’ ਸਰਕਾਰ, ਰਾਜਾ ਵੜਿੰਗ ਨੇ ਦਿੱਤਾ ਵੱਡਾ ਬਿਆਨ
Saturday, Jul 30, 2022 - 06:30 PM (IST)
ਚੰਡੀਗੜ੍ਹ : ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿਘ ਜੌੜੇ ਮਾਜਰਾ ਵਲੋਂ ਫਰੀਦਕੋਟ ਮੈਡੀਕਲ ਹਸਪਤਾਲ ਵਿਚ ਮਾੜੇ ਪ੍ਰਬੰਧਾਂ ਦੇ ਚੱਲਦੇ ਵੀ. ਸੀ. ਨਾਲ ਕੀਤੇ ਗਏ ਰਵੱਈਏ ਤੋਂ ਬਾਅਦ ਵੱਡਾ ਬਵਾਲ ਖੜ੍ਹਾ ਹੋ ਗਿਆ ਹੈ। ਗੰਦੇ ਅਤੇ ਫਟੇ ਗੱਦੇ ’ਤੇ ਲਿਟਾਉਣ ਤੋਂ ਨਾਰਾਜ਼ ਬੀਬੀ ਫਰੀਦਕੋਟ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ.ਰਾਜ ਬਹਾਦਰ ਨੇ ਅੱਧੀ ਰਾਤ ਨੂੰ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਹੈ। ਉਧਰ ਇਸ ਮਾਮਲੇ ਵਿਚ ਵਿਰੋਧੀਆਂ ਵਲੋਂ ਵੀ ਹਮਲੇ ਤੇਜ਼ ਕਰ ਦਿੱਤੇ ਗਏ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਖਿਆ ਹੈ ਕਿ ‘ਆਪ’ ਲੀਡਰਸ਼ਿਪ ਨੂੰ ਇਹ ਸਮਝਣ ਦੀ ਲੋੜ ਹੈ ਕਿ ਹੁਣ ਉਹ ਵਿਰੋਧੀ ਧਿਰ ਨਹੀਂ ਹਨ, ਮਿਆਰੀ ਬੁਨਿਆਦੀ ਢਾਂਚਾ ਪ੍ਰਦਾਨ ਕਰਨਾ ਉਨ੍ਹਾਂ ਦਾ ਫਰਜ਼ ਹੈ।
ਇਹ ਵੀ ਪੜ੍ਹੋ : ਝੂੰਦਾ ਕਮੇਟੀ ਵੱਲੋਂ ਸੁਖਬੀਰ ਦੀ ਪ੍ਰਧਾਨਗੀ ’ਤੇ ਮੋਹਰ ਲਗਾਉਣ ’ਤੇ ਅਕਾਲੀ ਦਲ ’ਚ ਅੰਦਰ ਖਾਤੇ ਬਵਾਲ
ਵੜਿੰਗ ਨੇ ਕਿਹਾ ਕਿ ਜਿਸ ਡਾਕਟਰ ਅਤੇ ਵਾਈਸ ਚਾਂਸਲਰ ਨਾਲ ਕੱਲ੍ਹ ਸਿਹਤ ਮੰਤਰੀ ਨੇ ਦੁਰਵਿਹਾਰ ਕੀਤਾ, ਕੋਵਿਡ ਦੌਰਾਨ ਜਦ ‘ਆਪ’ ਦਾ ਦਿੱਲੀ ਮਾਡਲ ਫੇਲ੍ਹ ਹੋਇਆ ਸੀ, ਇਨ੍ਹਾਂ ਡਾਕਟਰ ਸਾਹਿਬਾਨ ਦੀ ਮਿਹਨਤ ਨੇ ਹੀ ਪੰਜਾਬ ਨੂੰ ਬਚਾਇਆ ਸੀ। ਸਿਆਣੇ ਕਹਿੰਦੇ ਨੇ ਅਪਣੀ ਇੱਜ਼ਤ ਅਪਣੇ ਹੱਥ, ਸ਼ਾਇਦ ਹੁਣ ਸਮਾਂ ਆ ਗਿਆ ਹੈ ਕਿ ਹਸਪਤਾਲਾਂ ਵਿਚ ਗੰਦੇ ਅਤੇ ਕੰਮ ਨਾ ਕਰਨ ਵਾਲੇ ਮੈਡੀਕਲ ਉਪਕਰਣਾਂ ਨੂੰ ਡਾਕਟਰਾਂ ਵੱਲੋਂ ਸਿਹਤ ਵਿਭਾਗ ਦੇ ਸਾਹਮਣੇ ਸੁੱਟ ਦਿੱਤਾ ਜਾਵੇ ਅਤੇ ਸਰਕਾਰ ਤੋਂ ਵਧੀਆ ਉਪਕਰਣ ਅਤੇ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਕਿਹਾ ਜਾਵੇ।
ਇਹ ਵੀ ਪੜ੍ਹੋ : ਪੰਜਾਬ ਦੇ ਡੀ. ਜੀ. ਪੀ. ਦਾ ਵੱਡਾ ਫ਼ੈਸਲਾ, ਸੂਬੇ ਭਰ ਦੇ ਥਾਣਿਆਂ ਨੂੰ ਜਾਰੀ ਕੀਤੇ ਨਵੇਂ ਹੁਕਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।