ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੋਗਾ ''ਚ ਲਹਿਰਾਇਆ ਤਿਰੰਗਾ
Sunday, Jan 26, 2025 - 01:13 PM (IST)
ਮੋਗਾ (ਕਸ਼ਿਸ਼ ਸਿੰਗਲਾ): ਅੱਜ ਜਿੱਥੇ ਦੇਸ਼ ਭਰ ਵਿਚ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ, ਉੱਥੇ ਹੀ ਇਸ ਮੌਕੇ ਮੋਗਾ ਵਿਚ ਵੀ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ।
ਇਹ ਖ਼ਬਰ ਵੀ ਪੜ੍ਹੋ - ਰਾਜਿਆਂ ਦਾ ਸ਼ਾਹੀ ਨੁਸਖਾ, ਤੁਸੀਂ ਵੀ ਕਰ ਲਓ ਨੋਟ, ਦੇਸ਼ਾਂ-ਵਿਦੇਸ਼ਾਂ ਦੇ ਹਜ਼ਾਰਾਂ ਲੋਕ ਚੁੱਕ ਰਹੇ ਹਨ ਲਾਭ
ਮੋਗਾ ਦੀ ਦਾਣਾ ਮੰਡੀ ਵਿਚ ਕਰਵਾਏ ਗਏ ਇਸ ਸਮਾਗਮ ਦੌਰਾਨ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਸਮੂਹ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਉਪਲਬਧੀਆਂ ਬਾਰੇ ਵੀ ਵਿਸਥਾਰ ਨਾਲ ਦੱਸਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8