ਪੰਜਾਬ ''ਚ ਹਫ਼ਤਾਵਾਰੀ ਤਾਲਾਬੰਦੀ ਨੂੰ ਲੈ ਕੇ ਸਿਹਤ ਮੰਤਰੀ ਸੋਨੀ ਦਾ ਅਹਿਮ ਬਿਆਨ
Thursday, Jan 13, 2022 - 07:53 PM (IST)
ਜਲੰਧਰ (ਧਵਨ) : ਪੰਜਾਬ ਦੇ ਉਪ ਮੁੱਖ ਮੰਤਰੀ ਓ.ਪੀ. ਸੋਨੀ, ਜਿਨ੍ਹਾਂ ਕੋਲ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੀ ਹੈ, ਨੇ ਪੰਜਾਬ ਵਿੱਚ ਕੋਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਫ਼ਿਲਹਾਲ ਹਫ਼ਤੇ ਦੇ ਅੰਤ ਵਿੱਚ ਲਾਕਡਾਊਨ ਲਾਉਣ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਹੈ।ਸੋਨੀ ਨੇ ਕਿਹਾ ਕਿ ਪੰਜਾਬ ਦੀ ਸਥਿਤੀ ਹੋਰਨਾਂ ਸੂਬਿਆਂ ਦੇ ਮੁਕਾਬਲੇ ਕਾਫ਼ੀ ਬਿਹਤਰ ਹੈ। ਪਿਛਲੇ 2 ਦਿਨਾਂ ਤੋਂ ਕੋਰੋਨਾ ਦੇ ਮਾਮਲੇ 4000 ਤੋਂ 4500 ਦੇ ਵਿਚਕਾਰ ਚੱਲ ਰਹੇ ਹਨ। ਭਾਵੇਂ ਪੰਜਾਬ ਵਿੱਚ ਕਰੋਨਾ ਦੀ ਮੌਜੂਦਾ ਸਥਿਤੀ ਚਿੰਤਾਜਨਕ ਹੈ ਪਰ ਸਰਕਾਰ ਵੱਲੋਂ ਹੁਣ ਤੱਕ ਪਾਬੰਦੀਆਂ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖਦਿਆਂ ਲਈਆਂ ਗਈਆਂ ਹਨ।
ਇਹ ਵੀ ਪੜ੍ਹੋ : ਟਿਕਟਾਂ ਵੇਚਣ ਦੇ ਇਲਜ਼ਾਮ 'ਤੇ ਬੋਲੇ ਕੇਜਰੀਵਾਲ, ਮੇਰੇ ਘਰੇ ਆ ਕੇ ਬਲਬੀਰ ਰਾਜੇਵਾਲ ਨੇ ਸਾਂਝੇ ਕੀਤੇ ਸਨ ਇਹ ਸਬੂਤ
ਓ.ਪੀ. ਸੋਨੀ ਨੇ ਕਿਹਾ ਕਿ ਵਿੱਦਿਅਕ ਅਦਾਰੇ ਬੰਦ ਕਰਨੇ ਜ਼ਰੂਰੀ ਹਨ ਕਿਉਂਕਿ ਬੱਚਿਆਂ ਨੂੰ ਟੀਕੇ ਲਗਵਾਉਣੇ ਬਾਕੀ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਟੀਕਾਕਰਨ ਮੁਹਿੰਮ ਤੇਜ਼ ਕੀਤੀ ਜਾ ਰਹੀ ਹੈ । ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲੀ ਬੱਚਿਆਂ ਦੇ ਟੀਕਾਕਰਨ ਵੱਲ ਧਿਆਨ ਦੇਣ ਲਈ ਕਿਹਾ ਗਿਆ ਹੈ। ਇਸ ਸਬੰਧੀ ਸਕੂਲ ਪ੍ਰਬੰਧਕਾਂ ਨੂੰ ਵੀ ਭਰੋਸੇ ਵਿੱਚ ਲਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ :ਟਕਸਾਲੀ ਅਕਾਲੀਆਂ 'ਚ ਭਾਜਪਾ ਦੀ ਸੰਨ੍ਹ, 3 ਵੱਡੇ ਪਰਿਵਾਰਾਂ ਮਗਰੋਂ ਹੁਣ ਇਸ ਪਰਿਵਾਰ 'ਤੇ ਨਜ਼ਰ
ਦੱਸ ਦੇਈਏ ਕਿ ਹੁਣ ਤੱਕ ਪੰਜਾਬ ’ਚ ਕੋਰੋਨਾ ਦੇ 6,36,243 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 16702 ਲੋਕਾਂ ਦੀ ਮੌਤ ਹੋ ਚੁੱਕੀ ਹੈ। 592760 ਲੋਕ ਕੋਰੋਨਾ ਦੀ ਜੰਗ ਜਿੱਤ ਚੁੱਕੇ ਹਨ। ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਉਣ ਲਈ ਕਿਹਾ ਗਿਆ ਹੈ। ਸੂਬੇ ਵਿਚ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਵਿਚ ਨਾਈਟ ਕਰਫਿਊ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ, ਯੂਨੀਵਰਸਿਟੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ :ਸਕੂਲ ਵੱਲੋਂ ਬੱਚਿਆਂ ਪਾਸੋਂ ਸਾਹਿਬਜ਼ਾਦਿਆਂ ਦਾ ਰੋਲ ਕਰਵਾਉਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ
ਨੋਟ : ਕੀ ਕੋਰੋਨਾ ਦੇ ਮੱਦੇਨਜ਼ਰ ਪੰਜਾਬ ਚ ਹੋਰ ਸਖ਼ਤੀ ਹੋਣੀ ਚਾਹੀਦੀ ਹੈ ਜਾਂ ਨਹੀਂ ? ਕੁਮੈੰਟ ਕਰਕੇ ਦਿਓ ਆਪਣੀ ਰਾਏ