ਅਕਾਲੀ ਆਗੂ ਬੰਟੀ ਰੋਮਾਣਾ ਨੇ ਸਿਹਤ ਮੰਤਰੀ ਜੌੜਾਮਾਜਰਾ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ
Saturday, Jul 30, 2022 - 07:42 PM (IST)
ਚੰਡੀਗੜ੍ਹ (ਬਿਊਰੋ) : ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦੁਰ ਵਿਚਾਲੇ ਵਿਵਾਦ ’ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਨੇ ਪੋਸਟ ਸ਼ੇਅਰ ਕਰਦਿਆਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ’ਤੇ ਤਿੱਖੇ ਨਿਸ਼ਾਨੇ ਵਿੰਨ੍ਹੇ ਹਨ। ਬੰਟੀ ਰੋਮਾਣਾ ਨੇ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਰਾਜ ਬਹਾਦੁਰ ਨਾਲ ਸਿਹਤ ਮੰਤਰੀ ਜੌੜਾਮਾਜਰਾ ਦਾ ਵਤੀਰਾ ਸੱਤਾ ਦੇ ਹੰਕਾਰ ਦਾ ਪ੍ਰਗਟਾਵਾ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕੀਤੇ ਗਏ ਨਿੰਦਣਯੋਗ ਵਤੀਰੇ ਦੀ ਮੈਂ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਾ ਹਾਂ।
ਇਹ ਵੀ ਪੜ੍ਹੋ : ਸਿਹਤ ਮੰਤਰੀ-ਵਾਈਸ ਚਾਂਸਲਰ ਵਿਵਾਦ ’ਤੇ CM ਮਾਨ ਨੇ ਦਿੱਤਾ ਵੱਡਾ ਬਿਆਨ
ਜ਼ਿਕਰਯੋਗ ਹੈ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ’ਚ ਮਾੜੇ ਪ੍ਰਬੰਧਾਂ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਸੂਬੇ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ਼ੁੱਕਰਵਾਰ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦਾ ਅਚਾਨਕ ਦੌਰਾ ਕਰਕੇ ਇਥੋਂ ਦੇ ਬੇਹੱਦ ਮਾੜੇ ਪ੍ਰਬੰਧਾਂ ’ਤੇ ਗੁੱਸਾ ਜ਼ਾਹਰ ਕੀਤਾ। ਇਸ ਦੌਰਾਨ ਉਨ੍ਹਾਂ ਮੈਡੀਕਲ ਕਾਲਜ ਦੇ ਵਾਈਸ ਚਾਂਸਲਰ ਨੂੰ ਬੇਹੱਦ ਮਾੜੇ ਗੱਦਿਆਂ ’ਤੇ ਲਿਟਾਇਆ। ਗੰਦੇ ਅਤੇ ਫਟੇ ਗੱਦੇ ’ਤੇ ਲਿਟਾਉਣ ਤੋਂ ਨਾਰਾਜ਼ ਬੀਬਾ ਫਰੀਦਕੋਟ ਮੈਡੀਕਲ ਕਾਲਜ ਦੇ ਵਾਈਸ ਚਾਂਸਲਰ ਡਾ.ਰਾਜ ਬਹਾਦਰ ਨੇ ਅੱਧੀ ਰਾਤ ਨੂੰ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਹੈ। ਰਾਜ ਬਹਾਦਰ ਦੇ ਅਸਤੀਫੇ ਤੋਂ ਬਾਅਦ ਪੰਜਾਬ ਦੀ ਸਿਆਸਤੀ ਵਿਚ ਵੀ ਖਲਬਲੀ ਮਚ ਗਈ ਹੈ ਅਤੇ ਵਿਰੋਧੀਆਂ ਵਲੋਂ ਸਿਹਤ ਮੰਤਰੀ ਦੇ ਅਸਤੀਫੇ ਦੇ ਮੰਗ ਕੀਤੀ ਜਾ ਰਹੇ ਹਨ। ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ’ਚ ਮਾੜੇ ਪ੍ਰਬੰਧਾਂ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦਲ ਦਾ ਅਚਾਨਕ ਦੌਰਾ ਕਰਕੇ ਇੱਥੋਂ ਦੇ ਬੇਹੱਦ ਮਾੜੇ ਪ੍ਰਬੰਧਾਂ ’ਤੇ ਗੁੱਸਾ ਜ਼ਾਹਰ ਕੀਤਾ। ਇਸ ਦੌਰਾਨ ਉਨ੍ਹਾਂ ਮੈਡੀਕਲ ਕਾਲਜ ਦੇ ਵਾਈਸ ਚਾਂਸਲਰ ਨੂੰ ਬੇਹੱਦ ਮਾੜੇ ਗੱਦਿਆਂ ’ਤੇ ਲਿਟਾਇਆ, ਜਿਸ ਤੋਂ ਬਾਅਦ ਉਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ : ਮੈਡੀਕਲ ਹਸਪਤਾਲ ਦੇ ਬੈੱਡਾਂ ਦਾ ਮਾੜਾ ਹਾਲ ਵੇਖ ਭੜਕੇ ਸਿਹਤ ਮੰਤਰੀ, VC ਨੂੰ ਬਾਹੋਂ ਫੜ ਫਟੇ ਗੱਦੇ ’ਤੇ ਲਿਟਾਇਆ