ਬੱਚਿਆਂ ਦੀ ਸਿਹਤ ਦੀ ਹੋਈ ਚਿੰਤਾ, ਮਿਡ-ਡੇ-ਮੀਲ ਬਣਾਉਣ ਸਬੰਧੀ ਸਿੱਖਿਆ ਵਿਭਾਗ ਨੇ ਦਿੱਤੇ ਇਹ ਨਿਰਦੇਸ਼

03/19/2023 10:51:24 PM

ਲੁਧਿਆਣਾ (ਵਿੱਕੀ)-ਸਰਕਾਰੀ ਸਕੂਲਾਂ ’ਚ ਪੜ੍ਹ ਰਹੇ 8ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਦੁਪਹਿਰ ਦੇ ਖਾਣੇ ਦੇ ਰੂਪ ’ਚ ਮਿਡ-ਡੇ-ਮੀਲ ਮੁਹੱਈਆ ਕਰਵਾਇਆ ਜਾਂਦਾ ਹੈ। ਕਈ ਸਕੂਲਾਂ ’ਚ ਮਿਡ-ਡੇ-ਮੀਲ ਬਣਾਉਣ ਦੌਰਾਨ ਉੱਠਣ ਵਾਲੇ ਧੂੰਏਂ ਨਾਲ ਬੱਚਿਆਂ ਦੀ ਸਿਹਤ ’ਤੇ ਪੈਣ ਵਾਲੇ ਪ੍ਰਭਾਵ ਨੂੰ ਲੈ ਕੇ ਸਿੱਖਿਆ ਵਿਭਾਗ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ। ਪੰਜਾਬ ਮਿਡ-ਡੇ-ਮੀਲ ਸੋਸਾਇਟੀ ਵੱਲੋਂ ਜਾਰੀ ਇਕ ਪੱਤਰ ’ਚ ਕਿਹਾ ਗਿਆ ਹੈ ਕਿ ਜ਼ਿਆਦਾਤਰ ਸਕੂਲਾਂ ’ਚ ਮਿਡ-ਡੇ-ਮੀਲ ਖੁੱਲ੍ਹੇ ’ਚ ਬਣਾਇਆ ਜਾਂਦਾ ਹੈ, ਜਿਸ ਕਾਰਨ ਸਾਰੇ ਸਕੂਲ ’ਚ ਧੂੰਆਂ ਫੈਲ ਜਾਂਦਾ ਹੈ, ਜੋ ਵਿਦਿਆਰਥੀਆਂ ਦੀ ਸਿਹਤ ’ਤੇ ਬੁਰਾ ਅਸਰ ਪਾ ਸਕਦਾ ਹੈ।

ਇਹ ਵੀ ਪੜ੍ਹੋ : ਮੂਸੇਵਾਲਾ ਦੀ ਬਰਸੀ ’ਤੇ ਛਲਕਿਆ ਮਾਪਿਆਂ ਦਾ ਦਰਦ, ਇੰਟਰਨੈੱਟ ਸੇਵਾਵਾਂ ਨੂੰ ਲੈ ਕੇ ਅਹਿਮ ਖ਼ਬਰ, ਪੜ੍ਹੋ Top 10

ਮਿਡ-ਡੇ-ਮੀਲ ਲਈ ਗੈਸ ਸਿਲੰਡਰ ਦੀ ਵਰਤੋਂ ਲਈ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਮਿਡ-ਡੇ-ਮੀਲ ਬਣਾਉਣ ਲਈ ਗੈਸ ਸਿਲੰਡਰ ਦੀ ਵੱਧ ਤੋਂ ਵੱਧ ਵਰਤੋਂ ਕਰਨ ਸਬੰਧੀ ਸਕੂਲਾਂ ਨੂੰ ਨਿਰਦੇਸ਼ ਜਾਰੀ ਕੀਤੇ ਜਾਣ ਕਿਉਂਕਿ ਗੈਸ ਸਿਲੰਡਰ ਲਈ ਸਕੂਲਾਂ ਨੂੰ ਫੰਡ ਮੁਹੱਈਆ ਕਰਵਾਏ ਗਏ ਹਨ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਚੰਡੀਗੜ੍ਹ ’ਚ 21 ਮਾਰਚ ਤੋਂ ਲੱਗੇਗੀ ਧਾਰਾ 144 (ਵੀਡੀਓ)

ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਹਰ ਸਕੂਲ ਦੀ ਚੈਕਿੰਗ ਕੀਤੀ ਜਾਵੇ ਤੇ ਜੇਕਰ ਕਿਸੇ ਸਕੂਲ ’ਚ ਧੂੰਏਂ ਦੀ ਸਮੱਸਿਆ ਪਾਈ ਜਾਵੇ ਤਾਂ ਉਸ ਦਾ ਹੱਲ ਕਰਵਾਉਣ ਲਈ ਢੁੱਕਵੇਂ ਯਤਨ ਕੀਤੇ ਜਾਣ, ਜਦਕਿ ਇਕ ਹੋਰ ਪੱਤਰ ’ਚ ਸਾਰੇ ਸਕੂਲਾਂ ਨੂੰ ਮਿਡ-ਡੇ-ਮੀਲ ਬਣਾਉਣ ਸਮੇਂ ਹਰ ਪੱਖ ਤੋਂ ਸਫ਼ਾਈ ਦਾ ਖਿਆਲ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।


Manoj

Content Editor

Related News