CM ਮਾਨ ਦੀ ਸਿਹਤ ਨੂੰ ਲੈ ਕੇ ਆਈ ਵੱਡੀ ਅਪਡੇਟ

Saturday, Sep 28, 2024 - 07:45 PM (IST)

CM ਮਾਨ ਦੀ ਸਿਹਤ ਨੂੰ ਲੈ ਕੇ ਆਈ ਵੱਡੀ ਅਪਡੇਟ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਫੋਰਟਿਸ ਹਸਪਤਾਲ ਨੇ ਸੀ.ਐੱਮ. ਮਾਨ ਦੀ ਸਿਹਤ ਨੂੰ ਲੈ ਕੇ ਹੈਲਥ ਬੁਲੇਟਿਨ ਜਾਰੀ ਕੀਤਾ ਹੈ। ਸੀ.ਐੱਮ. ਮਾਨ ਦੀ ਸਿਹਤ ਪਹਿਲਾਂ ਨਾਲੋਂ ਬਿਹਤਰ ਦੱਸੀ ਜਾ ਰਹੀ ਹੈ। 

ਫੋਰਟਿਸ ਹਸਪਤਾਲ ਮੋਹਾਲੀ ਦੇ ਕਾਰਡੀਓਲੋਜੀ ਵਿਭਾਗ ਦੇ ਡਾਇਰੈਕਟਰ ਅਤੇ ਮੁਖੀ ਡਾ: ਆਰ ਕੇ ਜਸਵਾਲ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਜਾਂਚ ਕੀਤੀ। ਸੀ.ਐੱਮ. ਦੀ ਸਿਹਤ 'ਚ ਪਹਿਲਾਂ ਨਾਲੋਂ ਕਾਫੀ ਸੁਧਾਰ ਹੈ। 

ਉਨ੍ਹਾਂ ਦੱਸਿਆ ਕਿ ਸੀ.ਐੱਮ. ਮਾਨ ਦੇ ਕੁਝ ਟੈਸਟ ਦੁਬਾਰਾ ਕਰਵਾਏ ਜਾ ਰਹੇ ਹਨ ਜਿਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੀ ਅਪਡੇਟ ਬਾਰੇ ਦੱਸਣਗੇ। 


author

Rakesh

Content Editor

Related News