ਬੇਅਦਬੀ ਕਾਂਡ : ਸੁਰੱਖਿਆ ਕਾਰਨਾਂ ਕਰਕੇ ਅਦਾਲਤ ''ਚ ਨਹੀਂ ਪੇਸ਼ ਹੋਏ ਡੇਰਾ ਪ੍ਰੇਮੀ, 18 ਮਾਰਚ ਤੱਕ ਸੁਣਵਾਈ ਮੁਲਤਵੀ
Wednesday, Feb 22, 2023 - 01:43 PM (IST)
ਫਰੀਦਕੋਟ (ਜਗਦੀਸ਼) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ਾਂ ਵਿਚ ਘਿਰੇ 5 ਡੇਰਾ ਪ੍ਰੇਮੀ ਸੁਰੱਖਿਆ ਕਾਰਨਾਂ ਕਰ ਕੇ ਬੀਤੇ ਦਿਨ ਇੱਥੇ ਅਦਾਲਤ ’ਚ ਪੇਸ਼ ਨਹੀਂ ਹੋਏ। ਚੀਫ ਜੁਡੀਸ਼ੀਅਲ ਮੈਜਿਸਟਰੇਟ ਮੋਨਿਕਾ ਲਾਂਬਾ ਨੇ ਉਕਤ ਡੇਰਾ ਪ੍ਰੇਮੀਆਂ ਨੂੰ ਨਿੱਜੀ ਤੌਰ ’ਤੇ ਛੋਟ ਦੇ ਕੇ ਇਸ ਮਾਮਲੇ ਦੀ ਸੁਣਵਾਈ 18 ਮਾਰਚ ਤੱਕ ਮੁਲਤਵੀ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਵੱਜੋਂ ਨਾਮਜ਼ਦ ਹੋਏ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੇ ਵਕੀਲ ਰਾਹੀਂ ਇੱਥੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਮੈਡਮ ਮੋਨਿਕਾ ਲਾਂਬਾ ਦੀ ਅਦਾਲਤ ’ਚ ਅਰਜ਼ੀ ਦੇ ਕੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਬੇਅਦਬੀ ਕਾਂਡ ’ਚ ਸੀ. ਬੀ. ਆਈ. ਵੱਲੋਂ ਪੜਤਾਲ ਦੌਰਾਨ ਇਕੱਤਰ ਕੀਤੇ ਦਸਤਾਵੇਜ਼ ਉਸ ਨੂੰ ਮੁਹੱਈਆ ਕਰਵਾਏ ਜਾਣ, ਜਿਸ ’ਤੇ ਸਰਕਾਰ ਵੱਲੋਂ ਇਸ ਦਾ ਜਵਾਬ ਦਿੰਦਿਆਂ ਕਿਹਾ ਕਿ ਜੋ ਦਸਤਾਵੇਜ਼ਾਂ ਦੀ ਮੰਗ ਕੀਤੀ ਗਈ ਹੈ ਉਹ ਪਹਿਲਾਂ ਹੀ ਦੇ ਚੁੱਕੇ ਹਾਂ।
ਇਹ ਵੀ ਪੜ੍ਹੋ- ਚੰਡੀਗੜ੍ਹ ਤੋਂ ਦੋਸਤ ਨੂੰ ਮਿਲਣ ਬਟਾਲਾ ਆਏ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ
ਵਿਸ਼ੇਸ਼ ਜਾਂਚ ਟੀਮ ਬੇਅਦਬੀ ਕਾਂਡ ਨਾਲ ਜੁੜੇ 3 ਮਾਮਲਿਆਂ ’ਚ ਦੋਸ਼ ਪੱਤਰ ਅਦਾਲਤ ’ਚ ਪੇਸ਼ ਕਰ ਚੁੱਕੀ ਹੈ ਅਤੇ 4 ਮਈ ਨੂੰ ਅਦਾਲਤ ਨੇ ਇਨ੍ਹਾਂ ਦੋਸ਼ ਪੱਤਰਾਂ ਦੀ ਇਕ ਨਕਲ ਡੇਰਾ ਮੁਖੀ ਨੂੰ ਕਾਨੂੰਨ ਮੁਤਾਬਕ ਮੁਹੱਈਆ ਕਰਵਾਈ ਸੀ। ਡੇਰਾ ਮੁਖੀ ਦੇ ਵਕੀਲ ਨੇ ਅਦਾਲਤ ਨੂੰ ਕਿਹਾ ਕਿ ਬੇਅਦਬੀ ਕਾਂਡ ਦੇ ਨਾਲ ਜੁੜੇ ਕੇਸ ਦੀ ਪੰਜਾਬ ਤੋਂ ਬਾਹਰ ਕੇਸ ਲਿਜਾਣ ਲਈ ਸੁਪਰੀਮ ਕੋਰਟ ’ਚ ਪ੍ਰੇਮੀਆਂ ਵੱਲੋਂ ਅਰਜ਼ੀ ਦਿੱਤੀ ਗਈ ਹੈ, ਜਿਸ ਦਾ ਫ਼ੈਸਲਾ ਜਲਦ ਆਉਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਕੇਂਦਰੀ ਮੰਤਰੀ ਦੇ ਬਿਆਨ ਨੇ ਭਖਾਈ ਪੰਜਾਬ ਦੀ ਸਿਆਸਤ, ਸੁਖਬੀਰ ਬਾਦਲ ਨੇ ਬੋਲਿਆ ਵੱਡਾ ਹਮਲਾ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।