ਬਿਕਰਮ ਮਜੀਠੀਆ ਮਾਮਲੇ ਨੂੰ ਲੈ ਕੇ 3 ਜਨਵਰੀ ਨੂੰ ਹੋਵੇਗੀ ਮੋਹਾਲੀ ਅਦਾਲਤ ''ਚ ਸੁਣਵਾਈ
Tuesday, Dec 23, 2025 - 04:57 PM (IST)
ਮੋਹਾਲੀ (ਵੈੱਬ ਡੈਸਕ, ਜੱਸੀ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ 'ਤੇ ਦਰਜ ਆਮਦਨ ਤੋਂ ਵੱਧ ਮਾਮਲੇ ਨੂੰ ਲੈ ਕੇ ਅੱਜ ਮੋਹਾਲੀ ਦੀ ਅਦਾਲਤ 'ਚ ਸੁਣਵਾਈ ਹੋਈ ਪਰ ਇਸ ਸਬੰਧੀ ਦੋਸ਼ ਤੈਅ ਨਹੀਂ ਹੋ ਸਕੇ। ਅਦਾਲਤ ਨੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 3 ਜਨਵਰੀ ਨੂੰ ਤੈਅ ਕੀਤੀ ਹੈ।
ਇਸ ਮਾਮਲੇ ਸਬੰਧੀ ਮਜੀਠੀਆ 'ਤੇ 22 ਅਗਸਤ ਨੂੰ ਮੋਹਾਲੀ ਅਦਾਲਤ 'ਚ ਵਿਜੀਲੈਂਸ ਨੇ ਚਲਾਨ ਪੇਸ਼ ਕੀਤਾ ਗਿਆ ਸੀ। ਵਿਜੀਲੈਂਸ ਨੇ ਕੇਸ 'ਚ 200 ਤੋਂ ਜ਼ਿਆਦਾ ਗਵਾਹ ਬਣਾਏ ਸਨ, ਜਦੋਂ ਕਿ 40 ਹਜ਼ਾਰ ਤੋਂ ਜ਼ਿਆਦਾ ਪੇਜਾਂ ਦੀ ਚਾਰਜਸ਼ੀਟ ਪੇਸ਼ ਕੀਤੀ ਹੈ। ਮਜੀਠੀਆ ਜ਼ਮਾਨਤ ਲਈ ਹਾਈਕੋਰਟ ਤੋਂ ਬਾਅਦ ਹੁਣ ਸੁਪਰੀਮ ਕੋਰਟ ਪਹੁੰਚ ਗਏ ਹਨ, ਜਿੱਥੇ ਇਸ ਮਾਮਲੇ ਦੀ ਅਗਲੀ ਸੁਣਵਾਈ 19 ਜਨਵਰੀਨੂੰ ਹੋਣੀ ਹੈ।
