ਫਿਰ ਟਲੀ ਸੰਸਦ ਮੈਂਬਰ ਕੰਗਣਾ ਰਣੌਤ ਦੇ ਮਾਣਹਾਨੀ ਮਾਮਲੇ ਦੀ ਸੁਣਵਾਈ, ਜਾਣੋ ਹੁਣ ਕਦੋਂ ਹੋਵੇਗੀ ਪੇਸ਼ੀ
Wednesday, Apr 08, 2026 - 09:37 AM (IST)
ਬਠਿੰਡਾ (ਵਰਮਾ)- ਬਠਿੰਡਾ ਦੀ ਅਦਾਲਤ ’ਚ ਸੰਸਦ ਮੈਂਬਰ ਕੰਗਣਾ ਰਣੌਤ ਵਿਰੁੱਧ ਮਾਣਹਾਨੀ ਮਾਮਲੇ ’ਚ ਮੰਗਲਵਾਰ ਨੂੰ ਹੋਣ ਵਾਲੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਪਤਾ ਲੱਗਾ ਹੈ ਕਿ ਜੱਜ ਛੁੱਟੀ ’ਤੇ ਹੋਣ ਕਾਰਨ ਸੁਣਵਾਈ ਨਹੀਂ ਹੋ ਸਕੀ। ਮਾਤਾ ਮਹਿੰਦਰ ਕੌਰ ਦੇ ਵਕੀਲ ਰਘਬੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਦੋ ਗਵਾਹਾਂ ਸੁਰਜੀਤ ਸਿੰਘ ਫੂਲ ਅਤੇ ਗੁਰਪ੍ਰੀਤ ਸਿੰਘ ਦੀ ਗਵਾਹੀ ਅਦਾਲਤ ’ਚ ਦਰਜ ਕੀਤੀ ਜਾਣੀ ਸੀ ਪਰ ਜੱਜ ਦੀ ਛੁੱਟੀ ਕਾਰਨ ਗਵਾਹੀ ਪੂਰੀ ਨਹੀਂ ਹੋ ਸਕੀ।
ਇਹ ਵੀ ਪੜ੍ਹੋ: ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ' ਦਾ ਪੋਸਟਰ ਰਿਲੀਜ਼
ਉਨ੍ਹਾਂ ਕਿਹਾ ਕਿ ਕੰਗਣਾ ਰਣੌਤ ਦੇ ਪਾਸਪੋਰਟ ਨੂੰ ਜ਼ਬਤ ਕਰਨ ਸਬੰਧੀ ਅਦਾਲਤ ’ਚ ਅਰਜ਼ੀ ਵੀ ਦਾਇਰ ਕੀਤੀ ਸੀ, ਜਿਸਦੀ ਸੁਣਵਾਈ ਵੀ ਹੋਣੀ ਸੀ ਪਰ ਜੱਜ ਦੀ ਛੁੱਟੀ ਕਾਰਨ ਸੁਣਵਾਈ ਨਹੀਂ ਹੋ ਸਕੀ। ਅਗਲੀ ਸੁਣਵਾਈ ਦੀ ਮਿਤੀ 28 ਅਪ੍ਰੈਲ ਨਿਰਧਾਰਤ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਦਿੱਲੀ ’ਚ ਕਿਸਾਨ ਅੰਦੋਲਨ ਦੌਰਾਨ ਸੰਸਦ ਮੈਂਬਰ ਕੰਗਣਾ ਰਣੌਤ ਨੇ ਮਾਤਾ ਮਹਿੰਦਰ ਕੌਰ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ, ਜਿਸ ਤੋਂ ਬਾਅਦ ਅਦਾਲਤ ’ਚ ਉਨ੍ਹਾਂ ਵਿਰੁੱਧ ਮਾਣਹਾਨੀ ਦਾ ਮਾਮਲਾ ਦਾਇਰ ਕੀਤਾ ਗਿਆ ਸੀ, ਜੋ ਇਸ ਸਮੇਂ ਸੁਣਵਾਈ ਅਧੀਨ ਹੈ।
ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
