ਕਿਸਾਨਾਂ 'ਤੇ ਤਸ਼ੱਦਦ ਨੂੰ ਲੈ ਕੇ ਹਾਈ ਕੋਰਟ ਨੇ ਹਰਿਆਣਾ ਨੂੰ ਪਾਈ ਝਾੜ, ਕਿਸਾਨਾਂ ਤੋਂ ਵੀ ਮੰਗਿਆ ਜਵਾਬ

Friday, Mar 01, 2024 - 05:36 AM (IST)

ਕਿਸਾਨਾਂ 'ਤੇ ਤਸ਼ੱਦਦ ਨੂੰ ਲੈ ਕੇ ਹਾਈ ਕੋਰਟ ਨੇ ਹਰਿਆਣਾ ਨੂੰ ਪਾਈ ਝਾੜ, ਕਿਸਾਨਾਂ ਤੋਂ ਵੀ ਮੰਗਿਆ ਜਵਾਬ

ਚੰਡੀਗੜ੍ਹ (ਗੰਭੀਰ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦੋਵਾਂ ਸੂਬਿਆਂ ’ਚ ਚੱਲ ਰਹੇ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਇੰਟਰਨੈੱਟ ਬੰਦ ਕਰਨ ਦੇ ਹੁਕਮ ਰਿਕਾਰਡ ’ਤੇ ਰੱਖਣ ਲਈ ਕਿਹਾ ਹੈ। ਐਕਟਿੰਗ ਚੀਫ਼ ਜਸਟਿਸ ਜੀ. ਐੱਸ. ਸੰਧਾਵਾਲੀਆ ਅਤੇ ਜਸਟਿਸ ਲਪਿਤਾ ਬੈਨਰਜੀ ਦੀ ਡਿਵੀਜ਼ਨ ਬੈਂਚ ਨੇ ਸੁਪਰੀਮ ਕੋਰਟ ਦੇ ਇਕ ਫ਼ੈਸਲੇ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇੰਟਰਨੈੱਟ ਬੰਦ ਕਰਨ ਬਾਰੇ ਕਾਨੂੰਨ ਬਹੁਤ ਸਪੱਸ਼ਟ ਹੈ ਅਤੇ ਦੋਵਾਂ ਸੂਬਿਆਂ ਨੂੰ ਜ਼ਰੂਰੀ ਹੁਕਮ ਰਿਕਾਰਡ ’ਤੇ ਰੱਖਣ ਦੇ ਨਿਰਦੇਸ਼ ਦਿੱਤੇ। ਕੋਰਟ ਨੇ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ’ਚ ਹਰਿਆਣਾ ਸਰਕਾਰ ਨੂੰ ਲੰਮੇਂ ਹੱਥੀਂ ਲੈਂਦਿਆਂ ਕਿਹਾ ਕਿ ਤੁਸੀਂ ਸਰਕਾਰ ਹੋ, ਅੱਤਵਾਦੀ ਨਹੀਂ, ਜੋ ਕਿਸਾਨਾਂ ’ਤੇ ਇਸ ਤਰ੍ਹਾਂ ਗੋਲੀਆਂ ਚਲਾ ਰਹੇ ਹੋ।

ਇਹ ਖ਼ਬਰ ਵੀ ਪੜ੍ਹੋ - ਬਿਨਾਂ ਡਰਾਈਵਰ ਦੇ ਟਰੇਨ ਚੱਲਣ ਦੇ ਮਾਮਲੇ 'ਚ DME ਵੱਲੋਂ ਨੋਟਿਸ ਜਾਰੀ, ਲੋਕੋ ਪਾਇਲਟ ਖ਼ਿਲਾਫ਼ ਹੋਇਆ ਐਕਸ਼ਨ

ਸੁਣਵਾਈ ਦੌਰਾਨ ਹਾਈ ਕੋਰਟ ਨੇ ਸੜਕਾਂ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਵੀ ਝਾੜ ਪਾਈ। ਕੋਰਟ ਨੇ ਕਿਹਾ, ‘‘ਤੁਸੀਂ ਹਾਈਵੇਅ ’ਤੇ ਆਪਣੀਆਂ ਮੰਗਾਂ ਨੂੰ ਲੈ ਕੇ ਬੈਠੇ ਹੋ, ਜਦੋਂ ਅਸੀਂ ਸੁਣਵਾਈ ਕਰ ਰਹੇ ਹਾਂ ਤਾਂ ਕਿਸਾਨ ਅਦਾਲਤ ’ਚ ਆ ਕੇ ਆਪਣਾ ਪੱਖ ਕਿਉਂ ਨਹੀਂ ਪੇਸ਼ ਕਰਦੇ। ਇਸ ਤਰ੍ਹਾਂ ਜੇ. ਸੀ. ਬੀ. ਅਤੇ ਮਾਡੀਫਾਈ ਟਰੈਕਟਰਾਂ ਨਾਲ ਅੰਦੋਲਨ ਕਿਵੇਂ ਜਾਇਜ਼ ਮੰਨਿਆ ਜਾ ਸਕਦਾ ਹੈ?’’

ਪੰਜਾਬ ਸਰਕਾਰ ਨੂੰ ਪੁੱਛਿਆ- ਤੁਸੀਂ ਹੁਣ ਤੱਕ ਕੀ ਜਾਂਚ ਕਾਰਵਾਈ ਕੀਤੀ ਹੈ?

ਕੋਰਟ ਨੇ 21 ਫਰਵਰੀ ਨੂੰ ਪ੍ਰਦਰਸ਼ਨਕਾਰੀ ਸ਼ੁਭਕਰਨ ਸਿੰਘ ਦੀ ਮੌਤ ਦੀ ਨਿਆਇਕ ਜਾਂਚ ਦੀ ਮੰਗ ਕਰਨ ਵਾਲੀਆਂ ਦੋ ਜਨਹਿੱਤ ਪਟੀਸ਼ਨਾਂ ’ਤੇ ਵੀ ਸੁਣਵਾਈ ਕੀਤੀ ਅਤੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਪੋਸਟਮਾਰਟਮ ਰਿਪੋਰਟ ਕਿਉਂ ਨਹੀਂ ਆਈ। ਜਸਟਿਸ ਸੰਧਾਵਾਲੀਆ ਨੇ ਜ਼ੁਬਾਨੀ ਤੌਰ ’ਤੇ ਪੁੱਛਿਆ ਕਿ ਤੁਸੀਂ ਹੁਣ ਤੱਕ ਕੀ ਜਾਂਚ ਕਾਰਵਾਈ ਕੀਤੀ ਹੈ? ਕੀ ਇਹ ਕੁਦਰਤੀ ਮੌਤ ਹੈ? ਪੰਜਾਬ ਸਰਕਾਰ ਦੇ ਵਕੀਲ ਨੇ ਫਿਰ ਕਰੋਟ ਨੂੰ ਸੂਚਿਤ ਕੀਤਾ ਕਿ ਪੋਸਟਮਾਰਟਮ ਕਰਵਾਇਆ ਗਿਆ ਹੈ ਅਤੇ ਰਿਪੋਰਟ ਦੀ ਉਡੀਕ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਾਮਲੇ ’ਚ ਧਾਰਾ 302 ਤਹਿਤ ਜ਼ੀਰੋ ਐੱਫ. ਆਈ. ਆਰ. ਦਰਜ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - Breaking: ਸ਼ੁੱਭਕਰਨ ਦੇ ਕਤਲ ਦੇ ਮਾਮਲੇ 'ਚ FIR ਦਰਜ, ਸ਼ੁਰੂ ਹੋਇਆ ਪੋਸਟਮਾਰਟਮ (ਵੀਡੀਓ)

ਕੇਂਦਰ ਨੇ ਵੀ ਦਾਖ਼ਲ ਕੀਤਾ ਆਪਣਾ ਹਲਫ਼ਨਾਮਾ

ਵੀਰਵਾਰ ਨੂੰ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਵੀ ਹਲਫ਼ਨਾਮਾ ਦਾਖਲ ਕੀਤਾ, ਜਿਸ ਨੂੰ ਕੋਰਟ ਨੇ ਰਿਕਾਰਡ ’ਤੇ ਲਿਆ। ਇਸ ’ਚ ਕਿਹਾ ਗਿਆ ਹੈ ਕਿ ਕਿਸਾਨਾਂ ਦੇ ਨੁਮਾਇੰਦਿਆਂ ਨਾਲ ਚਾਰ ਦੌਰ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ। ਹਲਫ਼ਨਾਮੇ ’ਚ ਇਹ ਵੀ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਨੇ ਕਿਸਾਨ ਭਾਈਚਾਰੇ ਦੀ ਸਮਾਜਿਕ-ਆਰਥਿਕ ਸਥਿਤੀ ’ਚ ਸੁਧਾਰ ਲਈ ਕਦਮ ਚੁੱਕੇ ਹਨ, ਜਿਸ ’ਚ ਬਜਟ ਅਲਾਟਮੈਂਟ ਅਤੇ ਐੱਮ. ਐੱਸ. ਪੀ. ’ਚ ਉਤਪਾਦਨ ਲਾਗਤ ’ਤੇ 50 ਫ਼ੀਸਦੀ ਵਾਧਾ ਸ਼ਾਮਲ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News