ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ ਹਾਈਕੋਰਟ ''ਚ ਸੁਣਵਾਈ, ਜਾਣੋ ਕੀ ਹੋਇਆ
Friday, Jan 17, 2025 - 02:43 PM (IST)
ਚੰਡੀਗੜ੍ਹ (ਭਗਵਤ) : ਚੰਡੀਗੜ੍ਹ 'ਚ 24 ਜਨਵਰੀ ਨੂੰ ਹੋਣ ਵਾਲੀ ਮੇਅਰ ਚੋਣ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਚੁੱਕਾ ਹੈ। ਮੌਜੂਦਾ ਮੇਅਰ ਕੁਲਦੀਪ ਕੁਮਾਰ ਨੇ ਅਦਾਲਤ 'ਚ ਪਟੀਸ਼ਨ ਦਾਇਰ ਕਰਕੇ ਆਪਣੇ ਕਾਰਜਕਾਲ ਨੂੰ ਸਮੇਂ ਤੋਂ ਪਹਿਲਾਂ ਖ਼ਤਮ ਕਰਨ ਨੂੰ ਲੈ ਕੇ ਸਵਾਲ ਚੁੱਕੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਜਾਣੋ ਕਿਉਂ ਜਾਰੀ ਹੋਏ ਹੁਕਮ
ਹਾਈਕੋਰਟ ਨੇ ਅੱਜ ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਸਾਰੇ ਪੱਖਾਂ ਦੀਆਂ ਦਲੀਲਾਂ ਸੁਣੀਆਂ ਅਤੇ ਮਾਮਲੇ ਦੀ ਅਗਲੀ ਸੁਣਵਾਈ 20 ਜਨਵਰੀ ਨੂੰ ਹੋਣੀ ਤੈਅ ਕੀਤੀ ਗਈ ਹੈ। ਮੇਅਰ ਕੁਲਦੀਪ ਕੁਮਾਰ ਦਾ ਕਹਿਣਾ ਹੈ ਕਿ ਮੇਅਰ ਦਾ ਕਾਰਜਕਾਲ ਇਕ ਸਾਲ ਦਾ ਹੋਣਾ ਜ਼ਰੂਰੀ ਹੈ ਅਤੇ ਉਨ੍ਹਾਂ ਦਾ ਕਾਰਜਕਾਲ ਜਨਵਰੀ 'ਚ ਖ਼ਤਮ ਕਰਨਾ ਗਲਤ ਹੈ।
ਦੱਸਣਯੋਗ ਹੈ ਕਿ ਪਿਛਲੇ ਸਾਲ ਮੇਅਰ ਚੋਣਾਂ ਦਾ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਸੀ। ਸੁਪਰੀਮ ਕਰੋਟ ਨੇ ਉਸ ਸਮੇਂ ਦਖ਼ਲ-ਅੰਦਾਜ਼ੀ ਕਰਦੇ ਹੋਏ ਚੋਣਾਂ ਕਰਵਾਈਆਂ ਸਨ। ਇਸ ਵਾਰ ਵੀ ਚੋਣ ਪ੍ਰਕਿਰਿਆ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8