ਪੰਜਾਬ 'ਚ ਇਨ੍ਹਾਂ ਭਰਤੀਆਂ ਸਬੰਧੀ ਹਾਈਕੋਰਟ 'ਚ ਸੁਣਵਾਈ ਅੱਜ, ਪੜ੍ਹੋ ਕੀ ਹੈ ਪੂਰੀ ਖ਼ਬਰ
Wednesday, Nov 29, 2023 - 09:07 AM (IST)
ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ ਸਰਕਾਰ ਵਲੋਂ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਦਾਇਰ ਰਿਵਿਊ ਪਟੀਸ਼ਨ ’ਤੇ 29 ਨਵੰਬਰ ਨੂੰ ਸੁਣਵਾਈ ਹੋਵੇਗੀ। ਸੁਣਵਾਈ ਮੌਕੇ ਪੰਜਾਬ ਸਰਕਾਰ ਵਲੋਂ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਦੌਰਾਨ ਚੁਣੇ ਗਏ 600 ਪ੍ਰੋਫੈਸਰਾਂ ਨੂੰ ਤੁਰੰਤ ਸਟੇਸ਼ਨ ਅਲਾਟ ਕਰਨ ਲਈ ਮੰਗ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਉਚੇਰੀ ਸਿੱਖਿਆ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਵਲੋਂ ਸਿਆਸੀ ਲਾਭ ਲਈ ਨਵੰਬਰ, 2021 'ਚ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਭਰਤੀ ਪ੍ਰਕਿਰਿਆ ਆਰੰਭ ਕੀਤੀ ਗਈ ਸੀ।
ਜਿਸ ਸਬੰਧੀ ਮਾਹਰਾਂ ਵਲੋਂ ਪਹਿਲਾਂ ਹੀ ਸਰਕਾਰ ਨੂੰ ਕਹਿ ਦਿੱਤਾ ਗਿਆ ਸੀ ਕਿ ਇੰਨੇ ਘੱਟ ਸਮੇਂ 'ਚ ਕਾਨੂੰਨ ਅਨੁਸਾਰ ਭਰਤੀ ਮੁਕੰਮਲ ਕਰਨਾ ਅਸੰਭਵ ਹੈ, ਜਿਸ ਨੂੰ ਦਰਕਿਨਾਰ ਕਰਦਿਆਂ ਇਹ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਪਰ ਇਸ ਭਰਤੀ ਪ੍ਰਕਿਰਿਆ ਖ਼ਿਲਾਫ਼ ਕੁੱਝ ਉਮੀਦਵਾਰ ਹਾਈਕੋਰਟ ਚਲੇ ਗਏ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਈਕੋਰਟ ਵਲੋਂ ਇਸ ਭਰਤੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਗਿਆ ਸੀ, ਜਿਸ ਦੇ ਕਾਰਨ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਭਰਤੀ ਪ੍ਰਕਿਰਿਆ 'ਚ ਸਫ਼ਲ ਰਹੇ ਉਮੀਦਵਾਰਾਂ ਦਾ ਭਵਿੱਖ ਖ਼ਰਾਬ ਹੋ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਵੱਧ ਰਹੀ ਠੰਡ ਦੌਰਾਨ ਆਈ ਨਵੀਂ ਅਪਡੇਟ, ਇਨ੍ਹਾਂ 5 ਜ਼ਿਲ੍ਹਿਆਂ 'ਚ ਮੀਂਹ ਦਾ Alert
ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਦੀ ਸੁਣਵਾਈ ਚੀਫ਼ ਜਸਟਿਸ ਰੀਤੂ ਬਾਹਰੀ ਦੀ ਅਗਵਾਈ ਵਾਲੇ ਡਬਲ ਬੈਂਚ ਵਲੋਂ ਕੀਤੀ ਜਾਵੇਗੀ। ਸੁਣਵਾਈ ਦੌਰਾਨ ਪੰਜਾਬ ਸਰਕਾਰ 600 ਸਹਾਇਕ ਪ੍ਰੋਫੈਸਰਾਂ ਨੂੰ ਤੁਰੰਤ ਸਟੇਸ਼ਨ ਅਲਾਟ ਕਰਨ ਦੀ ਮੰਗ ਕਰੇਗੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8